ਖਡੂਰ ਸਹਿਬ (ਸੁਖਦੇਵ ਰਾਜ) - ਕਸਬਾ ਗੋਇੰਦਵਾਲ ਸਾਹਿਬ ਵਿਖੇ ਖੇਡ ਸਟੇਡੀਅਮ ਵਾਲੀ ਵਿਵਾਦਿਤ ਜਗ੍ਹਾ ਨੂੰ ਠੇਕੇ ’ਤੇ ਦੇਣ ਦੇ ਮਾਮਲੇ ਵਿੱਚ ਬੀਤੀ ਦੇਰ ਸ਼ਾਮ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਆਂ ਚੱਲਣ ਨਾਲ ਇਲਾਕੇ ’ਚ ਸਨਸਨੀ ਫੈਲ ਗਈ। ਮਿਲੀ ਜਾਣਕਾਰੀ ਮੁਤਾਬਕ ਇਕ ਵਿਅਕਤੀ ਵਲੋਂ ਖੇਡ ਸਟੇਡੀਅਮ ਵਾਲੀ ਜ਼ਮੀਨ ਉਪਰ ਖੜ੍ਹੇ ਵਾਹਨਾਂ ਉਪਰ ਅੱਧਾ ਦਰਜਨ ਦੇ ਕਰੀਬ ਗੋਲੀਆਂ ਚਲਾਈਆਂ ਗਈਆਂ ਹਨ।
ਪੜ੍ਹੋ ਇਹ ਵੀ ਖ਼ਬਰ: ਜਿਸ ਤੋਂ ਬੰਨ੍ਹਵਾਈ ਰੱਖੜੀ ਉਸੇ ਨੂੰ ਲੈ ਕੇ ਫ਼ਰਾਰ ਹੋਇਆ ਨੌਜਵਾਨ, ਰਿਸ਼ਤਿਆਂ 'ਤੇ ਕਲੰਕ ਹੈ ਭੈਣ-ਭਰਾ ਦਾ ਇਹ ਮਾਮਲਾ
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਠੇਕੇਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਵਰਕਰ ਸ਼ਾਮ ਦੇ ਸਮੇਂ ਆਰਾਮ ਕਰ ਰਹੇ ਸਨ। ਇਸ ਦੌਰਾਨ ਅਚਾਨਕ ਕੁਝ ਵਿਅਕਤੀਆਂ ਨੇ ਉਨ੍ਹਾਂ ’ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਵਿਅਕਤੀ ਵਲੋਂ ਅੱਧਾ ਦਰਜਨ ਤੋਂ ਵੱਧ ਫਾਇਰ ਕੀਤੇ ਗਏ, ਜੋ ਉਨ੍ਹਾਂ ਦੀਆਂ ਟਰੈਕਟਰ-ਟਰਾਲੀ ਅਤੇ ਇਕ ਟਰੱਕ ਦੇ ਟਾਇਰ ਵਿਚ ਲੱਗੇ। ਮਨਦੀਪ ਸਿੰਘ ਨੇ ਖਦਸ਼ਾ ਪ੍ਰਗਟ ਕਰਦੇ ਹੋਏ ਕਿਹਾ ਕਿ ਉਕਤ ਫਾਇਰਿੰਗ ਜੀਕੋ ਅਧਿਕਾਰੀਆਂ ਵਲੋਂ ਕੀਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ: ਧਰੀ-ਧਰਾਈ ਰਹਿ ਗਈ ਧੀ ਦੇ ਵਿਆਹ ਦੀ ਤਿਆਰੀ, ਡੋਲੀ ਤੋਂ ਪਹਿਲਾਂ ਉੱਠੀ ਪਿਓ ਦੀ ਅਰਥੀ
ਗਗਨਦੀਪ ਸਿੰਘ ਨੇ ਦੱਸਿਆ ਕਿ ਜੀਕੋ ਦੇ ਅਧਿਕਾਰੀ ਸਾਈਟ ਦਾ ਮੁਇਆਨਾ ਕਰਨ ਲਈ ਮੌਕੇ ’ਤੇ ਪੁੱਜੇ ਸਨ, ਜਿਸ ਦੌਰਾਨ ਫਾਇਰਿੰਗ ਹੋਣੀ ਸ਼ੁਰੂ ਕਰ ਹੋਈ। ਉਨ੍ਹਾਂ ਨੇ ਭੱਜ ਕੇ ਜਾਨ ਬਚਾਈ। ਵਾਰਦਾਤ ਦੀਆਂ ਤਸਵੀਰਾਂ ਵਿਚ ਜੀਕੋ ਦੇ ਅਧਿਕਾਰੀ ਮੌਕੇ ’ਤੇ ਨਜ਼ਰ ਆ ਰਹੇ ਸਨ। ਘਟਨਾ ਸਥਾਨ ’ਤੇ ਪੁੱਜੇ ਗੋਇੰਦਵਾਲ ਸਾਹਿਬ ਦੇ ਪੁਲਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਰੇਤਾ-ਬੱਜਰੀ ਦੇ ਵਧ ਰਹੇ ਭਾਅ ਨੇ ਨਿਰਮਾਣ ਕਾਰਜਾਂ 'ਤੇ ਲਾਈ ਬ੍ਰੇਕ, 100 ਗਜ ਦੇ ਘਰ ਦੀ ਲਾਗਤ 2 ਲੱਖ ਤੱਕ ਵਧੀ
NEXT STORY