ਬਟਾਲਾ (ਜ. ਬ., ਯੋਗੀ, ਅਸ਼ਵਨੀ) : ਪਿੰਡ ਔਲਖ ਕਲਾਂ ਵਿਖੇ ਦਿਨ-ਦਿਹਾੜੇ ਇਕ ਘਰ ’ਚ ਅਣਪਛਾਤਿਆਂ ਵੱਲੋਂ ਡਾਕਾ ਮਾਰਨ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਘਰ ਦੇ ਮਾਲਕ ਮੇਜਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਘਰ ਤੋਂ ਬਾਹਰ ਗਏ ਹੋਏ ਸਨ ਅਤੇ ਜਦੋਂ ਉਹ ਬਾਅਦ ਦੁਪਹਿਰ ਘਰ ਵਾਪਸ ਪਰਤੇ ਤਾਂ ਦੇਖਿਆ ਤਾਂ ਉਨ੍ਹਾਂ ਦੇ ਘਰ ਦੇ ਤਾਲੇ ਟੁੱਟੇ ਪਏ ਸਨ। ਉਸ ਨੇ ਦੱਸਿਆ ਕਿ ਜਦੋਂ ਉਹ ਘਰ ਦੇ ਅੰਦਰਲੇ ਕਮਰਿਆਂ ਵਿਚ ਦਾਖਲ ਹੋਏ ਅਤੇ ਆਪਣੀ ਅਲਮਾਰੀ ਚੈੱਕ ਕੀਤੀ ਤਾਂ ਉਸ ਵਿਚ ਪਿਆ 5 ਤੋਲੇ ਸੋਨਾ ਅਤੇ ਚਾਂਦੀ ਦੇ ਗਹਿਣਿਆਂ ਸਮੇਤ 35 ਹਜ਼ਾਰ ਰੁਪਏ ਨਕਦੀ ਅਣਪਛਾਤੇ ਲੁੱਟ ਕੇ ਲੈ ਜਾ ਚੁੱਕੇ ਸਨ।
ਮੇਜਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਕੋਲੋਂ ਮੰਗ ਹੈ ਕਿ ਅਣਪਛਾਤੇ ਲੁਟੇਰਿਆਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ ਅਤੇ ਇਲਾਕੇ ਵਿਚ ਹੋ ਰਹੀਆਂ ਚੋਰੀਆਂ ਨੂੰ ਠੱਲ੍ਹ ਪਾਈ ਜਾਵੇ।
500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਜ਼ਖ਼ਮੀ ਨੌਜਵਾਨ ਦੀ ਮੌਤ
NEXT STORY