ਅੰਮ੍ਰਿਤਸਰ (ਨੀਰਜ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਹਵਾਈ ਅੱਡੇ ’ਤੇ ਪੁੱਜੇ ਇਕ ਯਾਤਰੀ ਤੋਂ ਕਸਟਮ ਵਿਭਾਗ ਦੀ ਟੀਮ ਨੇ 21 ਲੱਖ ਰੁਪਏ ਦੀ ਕੀਮਤ ਦਾ ਸੋਨਾ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਸਪਾਈਸ ਜੈੱਟ ਹਵਾਈ ਕੰਪਨੀ ਦੀ ਇਕ ਉਡਾਣ ਦੁਬਈ ਤੋਂ ਅੰਮ੍ਰਿਤਸਰ ਆਈ ਸੀ। ਇਸ ਹਵਾਈ ਉਡਾਣ ਰਾਹੀਂ ਅੰਮ੍ਰਿਤਸਰ ਏਅਰਪੋਰਟ ਪੁੱਜੇ ਇਕ ਯਾਤਰੀ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਤਾਂ ਉਸ ਕੋਲੋਂ ਸੋਨਾ ਬਰਾਮਦ ਹੋਇਆ ਹੈ।
ਪੜ੍ਹੋ ਇਹ ਵੀ ਖ਼ਬਰ : ਕਮਰੇ ਦੇ ਬੈੱਡ ਦੀ ਸਫ਼ਾਈ ਨਾ ਹੋਣ ’ਤੇ ਨਾਰਾਜ਼ ਹੋਏ CM ਮਾਨ, ਸੁਪਰਵਾਈਜ਼ਰ ਖ਼ਿਲਾਫ਼ ਲਿਆ ਐਕਸ਼ਨ
ਉਨ੍ਹਾਂ ਨੇ ਦੱਸਿਆ ਕਿ ਯਾਤਰੀ ਸੋਨੇ ਨੂੰ ਪੇਸਟ ਫੋਰਮ ਵਿਚ ਲੈ ਕੇ ਆਇਆ ਸੀ, ਜਿਸ ਦਾ ਭਾਰ 497 ਗ੍ਰਾਮ ਸੀ। ਇਹ ਦੋ ਛੋਟੇ ਪੈਕੇਟਾਂ ਦੇ ਰੂਪ ਵਿੱਚ ਸੀ, ਜਿਸ ਨੂੰ ਯਾਤਰੀ ਨੇ ਆਪਣੇ ਗੁਦਾ ਵਿੱਚ ਲੁਕਾਇਆ ਹੋਇਆ ਸੀ। ਕਸਟਮ ਵਿਭਾਗ ਨੇ ਉਕਤ ਸੋਨੇ ਨੂੰ ਜ਼ਬਤ ਕਰਦੇ ਹੋਏ ਯਾਤਰੀ ਦੇ ਹੋਰ ਸਾਥੀਆਂ ਦੀ ਵੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ :ਹਰੀਕੇ ਪੱਤਣ ਵਿਖੇ ਦੋਹਰਾ ਕਤਲ, ਸਾਬਕਾ ਫ਼ੌਜੀ ਤੇ ਉਸ ਦੀ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ
RPG ਅਟੈਕ ਮਾਮਲਾ : ਖ਼ੇਤਾਂ ’ਚ ਲੁਕੋ ਕੇ ਰੱਖੀ AK 47 ਪੁਲਸ ਨੇ ਕੀਤੀ ਬਰਾਮਦ
NEXT STORY