ਅੰਮ੍ਰਿਤਸਰ (ਦੀਪਕ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਬਿਹਾਰ ਸਰਕਾਰ ਦੇ ਸਾਇੰਸ ਤੇ ਟੈਕਨਾਲੋਜੀ ਵਿਭਾਗ ਦੀ ਪ੍ਰਿੰਸੀਪਲ ਸਕੱਤਰ ਹਰਜੋਤ ਕੌਰ ਤੇ ਉਨ੍ਹਾਂ ਦੇ ਪਤੀ ਲੇਬਰ ਅਤੇ ਸਕਿੱਲ ਡਿਵੈਲਪਮੈਂਟ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਦੀਪਕ ਕੁਮਾਰ ਸਿੰਘ ਨੇ ਸ਼ਰਧਾ-ਭਾਵਨਾ ਨਾਲ ਮੱਥਾ ਟੇਕਿਆ। ਉਨ੍ਹਾਂ ਨਾਲ ਉਨ੍ਹਾਂ ਦਾ ਬੇਟਾ ਹਰਦੀਪ ਸਿੰਘ ਵੀ ਮੌਜੂਦ ਸੀ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸਕੱਤਰ ਮਨਜੀਤ ਸਿੰਘ ਬਾਠ ਨੇ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਗੱਲਬਾਤ ਕਰਦਿਆਂ ਬੀਬੀ ਹਰਜੋਤ ਕੌਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦਾ ਅਧਿਆਤਮਕ ਅਸਥਾਨ ਹੈ ਤੇ ਇਥੇ ਨਤਮਸਤਕ ਹੋ ਕੇ ਮਨੁੱਖ ਨੂੰ ਮਾਨਸਿਕ ਸ਼ਾਂਤੀ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਪਾਵਨ ਅਸਥਾਨ ਦੇ ਦਰਸ਼ਨ ਕਰ ਕੇ ਉਨ੍ਹਾਂ ਨੂੰ ਰੂਹਾਨੀ ਆਨੰਦ ਮਿਲਿਆ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ 'ਤੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਸਕੱਤਰ ਮਨਜੀਤ ਸਿੰਘ ਬਾਠ, ਮੀਤ ਸਕੱਤਰ ਸ. ਸਕੱਤਰ ਸਿੰਘ, ਹਰਜਿੰਦਰ ਸਿੰਘ ਕੈਰੋਂਵਾਲ ਤੇ ਮੈਨੇਜਰ ਸਰਾਵਾਂ ਮੁਖਤਾਰ ਸਿੰਘ ਸਮੇਤ ਹੋਰ ਹਾਜ਼ਰ ਸਨ।
ਆਰ. ਸੀ. ਐੱਫ. ਦਾ ਐਕਸੀਅਨ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ ਗ੍ਰਿਫਤਾਰ
NEXT STORY