ਅੰਮ੍ਰਿਤਸਰ (ਦੀਪਕ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਵਾਲੇ ਪ੍ਰਵੇਸ਼ ਦੁਆਰ ਦੀ ਦਰਸ਼ਨੀ ਡਿਓਢੀ ਦੇ ਗੁੰਬਦ 'ਤੇ ਸੋਨੇ ਦੇ ਪੱਤਰੇ ਲਾਉਣ ਦੀ ਕਾਰਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ। ਘੰਟਾ ਘਰ ਡਿਓਢੀ ਉਪਰ ਬਣੇ ਮੁੱਖ ਗੁੰਬਦ ਦੇ ਸੁੰਦਰੀਕਰਨ ਲਈ ਇਹ ਸੇਵਾ ਕੀਤੀ ਜਾਣੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਇਹ ਸੇਵਾ ਜਾਰੀ ਹੈ, ਜਿਨ੍ਹਾਂ ਵੱਲੋਂ ਕਰਵਾਈ ਜਾ ਰਹੀ ਇਸ ਸੇਵਾ ਵਿਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਹਿੱਸਾ ਪਾ ਰਹੀਆਂ ਹਨ ਅਤੇ ਇਹ ਸੇਵਾ ਸੰਗਤਾਂ ਦੇ ਸਹਿਯੋਗ ਨਾਲ ਹੀ ਚੱਲ ਰਹੀ ਹੈ। ਬੇਦੀ ਨੇ ਦੱਸਿਆ ਕਿ ਪਹਿਲਾਂ ਤਾਂਬੇ ਦੇ ਪੱਤਰੇ ਤਿਆਰ ਕੀਤੇ ਜਾਂਦੇ ਹਨ, ਫਿਰ ਉਨ੍ਹਾਂ 'ਤੇ ਸੋਨੇ ਦੀਆਂ 22 ਪਰਤਾਂ ਚੜ੍ਹਾ ਕੇ ਸੇਵਾ ਕਰਵਾਈ ਜਾ ਰਹੀ ਹੈ। ਘੰਟਾ ਘਰ ਪ੍ਰਵੇਸ਼ ਦੁਆਰ ਦੀ ਸੇਵਾ ਮੁਕੰਮਲ ਹੋਣ ਉਪਰੰਤ ਬਾਕੀ ਸੇਵਾ ਬਾਰੇ ਅੰਤ੍ਰਿੰਗ ਕਮੇਟੀ ਵਿਚ ਵਿਚਾਰ ਕੀਤੀ ਜਾਵੇਗੀ।
ਪਤੰਗ ਲੁੱਟਣ ਦੇ ਚੱਕਰ ’ਚ ਫੈਕਟਰੀ ਦੀ ਛੱਤ ਤੋਂ ਡਿੱਗਿਆ ਬੱਚਾ, ਲੱਤ ਟੁੱਟੀ
NEXT STORY