ਅੰਮ੍ਰਿਤਸਰ (ਦਲਜੀਤ ਸ਼ਰਮਾ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਨੌਜਵਾਨ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਜ਼ਿਲ੍ਹਾ ਪੱਧਰੀ ਸਿਵਲ ਹਸਪਤਾਲ ਵਿਖੇ ਕੀਤਾ ਜਾ ਰਿਹਾ ਹੈ। ਹਸਪਤਾਲ ਪ੍ਰਸ਼ਾਸਨ ਵਲੋਂ ਪੋਸਟਮਾਰਟਮ ਲਈ ਪੰਜ ਡਾਕਟਰਾਂ ਦਾ ਵਿਸ਼ੇਸ਼ ਬੋਰਡ ਗਠਿਤ ਕੀਤਾ ਗਿਆ ਹੈ, ਉਥੇ ਹੀ ਪੋਸਟਮਾਰਟਮ ਦੀ ਬਕਾਇਦਾ ਵੀਡੀਓਗ੍ਰਾਫੀ ਵੀ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਕਪੂਰਥਲਾ ਦੇ ਗੁਰਦੁਆਰਾ ਸਾਹਿਬ ’ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼
ਜਾਣਕਾਰੀ ਅਨੁਸਾਰ ਹਸਪਤਾਲ ਪ੍ਰਸ਼ਾਸਨ ਵੱਲੋਂ ਪੋਸਟਮਾਰਟਮ ਲਈ ਡਾ. ਅਸ਼ੀਸ਼, ਡਾ. ਰਵੀ, ਡਾ. ਅਰਸ਼ਦੀਪ, ਡਾ. ਤਲਵਿੰਦਰ ਅਤੇ ਡਾ. ਜੈਸਮੀਨ ਦੇ ਆਧਾਰ ’ਤੇ ਇੱਕ ਬੋਰਡ ਗਠਿਤ ਕੀਤਾ ਗਿਆ ਹੈ। ਪੁਲਸ ਪ੍ਰਸ਼ਾਸਨ ਵੱਲੋਂ ਪੋਸਟਮਾਰਟਮ ਦੀ ਵੀਡੀਓਗ੍ਰਾਫ਼ੀ ਵੀ ਕਰਵਾਈ ਜਾ ਰਹੀ ਹੈ, ਜਿਸ ਨੂੰ ਮੁਹਾਲੀ ਭੇਜਿਆ ਜਾਵੇਗਾ। ਇਸ ਮਾਮਲੇ ਦੀ ਜਾਂਚ ਲਈ ਖਰੜ ਤੋਂ ਇਲਾਵਾ ਵਿਸਤ੍ਰਿਤ ਰਿਪੋਰਟ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਵੀ ਭੇਜੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਦੇ ਜਾਗਣ ’ਤੇ ਮੁਲਜ਼ਮ ਫਰਾਰ
ਮਾਛੀਵਾੜਾ ਸਾਹਿਬ 'ਚ ਭਿਆਨਕ ਹਾਦਸੇ ਦੌਰਾਨ 2 ਸਕੇ ਭਰਾਵਾਂ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
NEXT STORY