ਅੰਮ੍ਰਿਤਸਰ (ਬਿਊਰੋ): ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ਦੇ ਉੱਪਰ ਫੋਟੋਗ੍ਰਾਫਰਾਂ ਵੱਲੋਂ ਇਕ ਸ਼ਰਧਾਲੂ ਦੇ ਨਾਲ ਕੁੱਟਮਾਰ ਕੀਤੀ ਗਈ ਸੀ। ਉਸ ਮਾਮਲੇ ਵਿਚ ਥਾਣਾ ਕੋਤਵਾਲੀ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ 10 ਘੰਟੇ ਦੇ ਅੰਦਰ ਹੀ 3 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਜੇ ਅਜੇ ਵੀ ਨਾ ਸੰਭਲੇ ਤਾਂ...
ਇਸ ਮੌਕੇ ਮੀਡਿਆ ਨੂੰ ਜਾਣਕਾਰੀ ਦਿੰਦੇ ਹੋਏ ਏ.ਸੀ.ਪੀ. ਜਸਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਗੁਰਿੰਦਰ ਸਿੰਘ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਦਰਸ਼ਨ ਕਰਨ ਤੋਂ ਬਾਅਦ ਜਦ ਵਾਪਸ ਹੈਰੀਟਜ ਸਟਰੀਟ ਵਿਚ ਜਾ ਰਹੇ ਸੀ ਤਾਂ ਉਨ੍ਹਾਂ ਦਾ ਉੱਥੇ ਕੁਝ ਵਿਅਕਤੀਆਂ ਨਾਲ ਝਗੜਾ ਹੋ ਗਿਆ। ਝਗੜੇ ਦੌਰਾਨ ਗੁਰਿੰਦਰ ਸਿੰਘ ਜ਼ਖ਼ਮੀ ਹੋ ਗਿਆ ਸੀ। ਉਸ ਦੇ ਬਿਆਨਾਂ 'ਤੇ ਮੁਕੱਦਮਾ ਦਰਜ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਛੁੱਟੀ ਰੱਦ! ਐਤਵਾਰ ਨੂੰ ਵੀ ਕਰਨਾ ਪਵੇਗਾ ਕੰਮ
ਏ.ਪੀ.ਪੀ. ਨੇ ਦੱਸਿਆ ਕਿ ਇਸ ਮਾਮਲੇ ਵਿਚ ਪੁਲਸ ਟੀਮਾਂ ਵੱਲੋਂ ਕਾਰਵਾਈ ਕਰਦੇ ਹੋਏ ਮੁਕੱਦਮੇ ਦੇ ਦੋਸ਼ੀਆਂ ਦੀ ਪਛਾਣ ਕਰਨ ਤੋਂ ਬਾਅਦ ਮੁਕੱਦਮੇ ਦੇ ਤਿੰਨ ਮੁੱਖ ਮੁਲਜ਼ਮਾਂ ਕਰਨ, ਜਸਕਰਨਬੀਰ ਸਿੰਘ, ਜਸ਼ਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਯਾਤਰੀਆਂ ਦੀ ਸੁਰੱਖਿਆ ਅਤੇ ਸ਼ਹਿਰ ਵਿਚ ਅਮਨ ਕਾਨੂੰਨ ਬਣਾਈ ਰੱਖਣ ਲਈ 24 ਘੰਟੇ ਤਤਪਰ ਹੈ। ਇਨ੍ਹਾਂ ਨੂੰ 10 ਘੰਟੇ ਦੇ ਅੰਦਰ ਹੀ ਕਾਬੂ ਕਰ ਲਿਆ ਗਿਆ। ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਰਤਗਾਲ ਭੇਜਣ ਦੇ ਨਾਂ ’ਤੇ 5.70 ਲੱਖ ਦੀ ਠੱਗੀ
NEXT STORY