ਲੁਧਿਆਣਾ (ਰਾਜ): ਥਾਣਾ ਡਵੀਜ਼ਨ ਨੰਬਰ-4 ਦੀ ਪੁਲਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਨੈੱਟਵਰਕ 'ਤੇ ਸ਼ਿਕੰਜਾ ਕੱਸਦਿਆਂ ਉਸ ਦੇ ਦੋ ਸਰਗਰਮ ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਤਿਨ ਉਰਫ਼ ਸੈਮ ਅਤੇ ਜਸਪ੍ਰੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ, ਮੁਲਜ਼ਮਾਂ ਨੂੰ 12 ਦਸੰਬਰ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਵੈਦ ਮੰਦਰ ਚੌਕ ਦੇ ਕੋਲ ਦਰੇਸੀ ਗਰਾਊਂਡ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਨੇ ਫੜੇ ਗਏ ਮੁਲਜ਼ਮਾਂ ਦੇ ਕਬਜ਼ੇ 'ਚੋਂ ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ ਹਨ। ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਗੋਲਡੀ ਬਰਾੜ ਨੇ ਫਿਰੌਤੀ ਵਸੂਲਣ ਦੇ ਉਦੇਸ਼ ਨਾਲ ਇਕ ਸੰਗਠਿਤ ਅਪਰਾਧ ਗਿਰੋਹ ਤਿਆਰ ਕਰ ਰੱਖਿਆ ਹੈ।
ਪੁਲਸ ਇਨ੍ਹਾਂ ਦੋਵਾਂ ਮੁਲਜ਼ਮਾਂ ਦੇ ਮੋਬਾਈਲ ਫੋਨਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਕਦੋਂ ਤੋਂ ਗੋਲਡੀ ਬਰਾੜ ਦੇ ਸੰਪਰਕ ਵਿਚ ਸਨ ਅਤੇ ਕਿਹੜੀਆਂ-ਕਿਹੜੀਆਂ ਵਾਰਦਾਤਾਂ ਵਿਚ ਉਨ੍ਹਾਂ ਦੀ ਭੂਮਿਕਾ ਰਹੀ ਹੈ। ਪੁਲਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਇਸ ਗਿਰੋਹ ਨੇ ਹੁਣ ਤੱਕ ਕਿੰਨੇ ਲੋਕਾਂ ਤੋਂ ਫਿਰੌਤੀ ਦੀ ਮੰਗ ਕੀਤੀ ਹੈ। ਪੁਲਸ ਦਾ ਕਹਿਣਾ ਹੈ ਕਿ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।
ਫਿਲਹਾਲ ਪੁਲਸ ਬਾਕੀ ਫ਼ਰਾਰ ਮੁਲਜ਼ਮਾਂ ਦੀ ਭਾਲ ਵਿਚ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਫ਼ਰਾਰ ਮੁਲਜ਼ਮਾਂ ਵਿਚ ਸ਼ੁਭਮ ਗਰੋਵਰ, ਵਰਿੰਦਰ ਚਰਨ, ਮਾਨਵ, ਵਿਕਾਸ, ਰਾਜੇਸ਼ ਉਰਫ਼ ਕੰਨੂ, ਸੰਦੀਪ, ਨਰੇਸ਼ ਸੋਨੀ, ਵਿਕਰਮ ਸੰਦੀਪ, ਰਾਜਨ ਸਿੱਧੂ ਉਰਫ਼ ਨੰਨੀ, ਜਸਪ੍ਰੀਤ ਸਿੰਘ ਉਰਫ਼ ਜਸ, ਜਤਿਨ ਉਰਫ਼ ਸੈਮ ਅਤੇ ਜਤਿਨ ਕਟਾਰੀਆ ਸ਼ਾਮਲ ਹਨ। ਪੁਲਸ ਜਲਦ ਹੀ ਪ੍ਰੈੱਸ ਕਾਨਫਰੰਸ ਕਰਕੇ ਇਸ ਮਾਮਲੇ ਦਾ ਖ਼ੁਲਾਸਾ ਕਰੇਗੀ।
ਪੰਜਾਬ 'ਚ ਇਨ੍ਹਾਂ ਕਲੋਨੀਆਂ 'ਤੇ ਹੋਵੇਗੀ ਕਾਰਵਾਈ, ਸਰਕਾਰ ਨੇ ਜਾਰੀ ਕੀਤੇ ਹੁਕਮ
NEXT STORY