ਅੰਮ੍ਰਿਤਸਰ- ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹਦਿਲੀ ਕਾਰਨ ਪੂਰੀ ਦੁਨੀਆ 'ਚ ਵੱਖਰੀ ਪਛਾਣ ਬਣਾਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ.ਪੀ. ਸਿੰਘ ਓਬਰਾਏ ਵੱਲੋਂ ਅੱਗੇ ਆ ਕੇ ਪਿਛਲੇ ਦਿਨੀਂ ਜਾਰਜੀਆ 'ਚ ਹੋਏ ਇੱਕ ਦਰਦਨਾਕ ਹਾਦਸੇ 'ਚ ਮਾਰੇ ਗਏ 12 ਲੋਕਾਂ 'ਚ ਸ਼ਾਮਿਲ 11 ਪੰਜਾਬੀ ਨੌਜਵਾਨਾਂ ਦੇ ਪੀੜ੍ਹਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਲਗਾਤਾਰ ਸੰਪਰਕ 'ਚ ਰਹਿ ਕੇ ਜਾਰਜੀਆ ਹਾਦਸੇ ਵਿਚ ਜਾਨ ਗਵਾਉਣ ਵਾਲੇ ਪੰਜਾਬੀਆਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਉਣ ਸਬੰਧੀ ਸਮੁੱਚੀ ਜਾਣਕਾਰੀ ਲਈ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ AAP ਤੇ ਕਾਂਗਰਸ ਵਿਚਾਲੇ ਫ਼ਸ ਗਿਆ 'ਪੇਚ', Draw ਹੋ ਗਿਆ ਮੁਕਾਬਲਾ
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਜਾਣਕਾਰੀ ਮੁਤਾਬਿਕ ਸਬੰਧਿਤ ਮੰਤਰਾਲੇ ਵੱਲੋਂ ਜਲਦ ਹੀ ਮ੍ਰਿਤਕ ਦੇਹਾਂ ਭਾਰਤ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਫ਼ਿਰ ਵੀ ਮਿਤ੍ਰਕ ਸਰੀਰ ਲਿਆਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਇਸ ਸਬੰਧੀ ਵੀ ਆਪਣੀਆਂ ਸੇਵਾਵਾਂ ਦੇਣ ਨੂੰ ਤਿਆਰ ਹਨ।
ਡਾ. ਐੱਸ.ਪੀ. ਸਿੰਘ ਓਬਰਾਏ ਨੇ ਇੱਥੇ ਇਹ ਵੀ ਦੱਸਿਆ ਕਿ ਉਨ੍ਹਾਂ ਆਪਣੀਆਂ ਜ਼ਿਲ੍ਹਾ ਟੀਮਾਂ ਰਾਹੀਂ ਜਾਰਜੀਆ ਹਾਦਸੇ ਦੇ ਪੀੜ੍ਹਤ ਪਰਿਵਾਰਾਂ ਨਾਲ ਰਾਬਤਾ ਕਰਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਉਨ੍ਹਾਂ ਦੇ ਦੁੱਖ 'ਚ ਸ਼ਰੀਕ ਹੁੰਦਿਆਂ ਜਿਥੇ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਗਿਆ ਹੈ, ਉੱਥੇ ਹੀ ਟੀਮਾਂ ਵੱਲੋਂ ਪੀੜ੍ਹਤ ਪਰਿਵਾਰਾਂ ਦੀ ਆਰਥਿਕ ਸਥਿਤੀ ਬਾਰੇ ਸਾਰੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ ਤਾਂ ਜੋ ਪੀੜ੍ਹਤ ਪਰਿਵਾਰਾਂ ਦੀ ਆਰਥਿਕ ਸਥਿਤੀ ਮੁਤਾਬਕ ਉਨ੍ਹਾਂ ਲਈ ਢੁੱਕਵੀਂ ਮਹੀਨੇਵਾਰ ਪੈਨਸ਼ਨ ਤੋਂ ਇਲਾਵਾ ਉਨ੍ਹਾਂ ਦੇ ਖਸਤਾ ਹਾਲ ਘਰਾਂ ਨੂੰ ਨਵੇਂ ਬਣਾਉਣ ਜਾਂ ਮੁਰੰਮਤ ਆਦਿ ਕਰਨ ਲਈ ਮਦਦ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਜਲੰਧਰ 'ਚ AAP ਨੇ ਜਿੱਤੀਆਂ ਸਭ ਤੋਂ ਵੱਧ 38 ਸੀਟਾਂ, ਫ਼ਿਰ ਵੀ ਮੇਅਰ ਬਣਾਉਣ ਲਈ ਲਾਉਣਾ ਪਵੇਗਾ 'ਜੋੜ-ਤੋੜ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ 'ਚ AAP ਨੇ ਜਿੱਤੀਆਂ ਸਭ ਤੋਂ ਵੱਧ 38 ਸੀਟਾਂ, ਫ਼ਿਰ ਵੀ ਮੇਅਰ ਬਣਾਉਣ ਲਈ ਲਾਉਣਾ ਪਵੇਗਾ 'ਜੋੜ-ਤੋੜ'
NEXT STORY