ਜਲੰਧਰ (ਗੁਲਸ਼ਨ)–ਰੇਲਵੇ ਵਿਭਾਗ ਨੇ ਨਰਾਤਿਆਂ ਦੇ ਸ਼ੁੱਭ ਮੌਕੇ ’ਤੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਜਾਣ ਵਾਲੇ ਯਾਤਰੀਆਂ ਦੀ ਸਹੂਲਤ ਲਈ ਸਪੈਸ਼ਲ ਟਰੇਨਾਂ ਚਲਾਉਣ ਦਾ ਫ਼ੈਸਲਾ ਲਿਆ ਹੈ। ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ-ਵਾਰਾਨਸੀ ਵਿਚਕਾਰ ਚੱਲਣ ਵਾਲੀਆਂ ਸਪੈਸ਼ਲ ਟਰੇਨਾਂ 04610/04609 (4 ਫੇਰੇ) ਨੂੰ ਲੁਧਿਆਣਾ, ਜਲੰਧਰ ਕੈਂਟ ਸਮੇਤ ਕਈ ਰੇਲਵੇ ਸਟੇਸ਼ਨਾਂ ’ਤੇ ਸਟਾਪੇਜ ਦਿੱਤਾ ਗਿਆ ਹੈ।
ਉਕਤ ਟਰੇਨਾਂ ਦਾ ਸ਼ਡਿਊਲ ਇਸ ਤਰ੍ਹਾਂ ਹੈ :
ਟਰੇਨ ਨੰਬਰ 04610 ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ-ਵਾਰਾਨਸੀ ਸਪੈਸ਼ਲ ਟਰੇਨ 16 ਅਤੇ 20 ਅਕਤੂਬਰ ਨੂੰ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਤੋਂ ਰਾਤ 11.20 ਵਜੇ ਚੱਲ ਕੇ ਅਗਲੇ ਦਿਨ ਰਾਤ 11.55 ਵਜੇ ਵਾਰਾਨਸੀ ਪਹੁੰਚੇਗੀ।
ਵਾਪਸੀ ਦਿਸ਼ਾ ਵਿਚ ਟਰੇਨ ਨੰਬਰ 04609 ਵਾਰਾਨਸੀ-ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਸਪੈਸ਼ਲ ਟਰੇਨ 18 ਅਤੇ 22 ਅਕਤੂਬਰ ਨੂੰ ਵਾਰਾਨਸੀ ਤੋਂ ਸਵੇਰੇ 6.20 ਵਜੇ ਚੱਲ ਕੇ ਅਗਲੇ ਦਿਨ 11.40 ਵਜੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਪਹੁੰਚੇਗੀ।
ਇਹ ਵੀ ਪੜ੍ਹੋ: ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸਮਾਣਾ ਦੇ ਨੌਜਵਾਨ ਦੀ ਹੋਈ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਏਅਰਕੰਡੀਸ਼ਨਡ, ਸਲੀਪਰ ਅਤੇ ਜਨਰਲ ਸ਼੍ਰੇਣੀ ਦੇ ਡੱਬਿਆਂ ਵਾਲੀ ਇਹ ਸਪੈਸ਼ਲ ਟਰੇਨ ਰਸਤੇ ਵਿਚ ਸ਼ਹੀਦ ਕੈਪਟਨ ਤੁਸ਼ਾਰ ਮਹਾਜਨ (ਊਧਮਪੁਰ), ਜੰਮੂਤਵੀ, ਪਠਾਨਕੋਟ ਕੈਂਟ, ਜਲੰਧਰ ਕੈਂਟ, ਲੁਧਿਆਣਾ, ਅੰਬਾਲਾ ਕੈਂਟ, ਸਹਾਰਨਪੁਰ, ਮੁਰਾਦਾਬਾਦ, ਬਰੇਲੀ, ਲਖਨਊ ਅਤੇ ਸੁਲਤਾਨਪੁਰ ਸਟੇਸ਼ਨਾਂ ’ਤੇ ਦੋਵਾਂ ਦਿਸ਼ਾਵਾਂ ਵਿਚ ਰੁਕੇਗੀ।
ਇਹ ਵੀ ਪੜ੍ਹੋ: ਦੋ ਪੀੜ੍ਹੀਆਂ ਮਗਰੋਂ ਪਰਮਾਤਮਾ ਨੇ ਬਖਸ਼ੀ ਧੀ ਦੀ ਦਾਤ, ਪਰਿਵਾਰ ਨੇ ਢੋਲ ਵਜਾ ਤੇ ਭੰਗੜੇ ਪਾ ਕੇ ਕੀਤਾ ਸੁਆਗਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਨਿਗਮ ਚੋਣਾਂ ਤੋਂ ਪਹਿਲਾਂ ਜਲੰਧਰ 'ਚ ਹੋਵੇਗਾ ਸਿਆਸੀ ਧਮਾਕਾ, 'ਆਪ' 'ਚ ਜਾਣਗੇ 6 ਆਗੂ
NEXT STORY