ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਉੱਦਮਾਂ ਤਹਿਤ ਬੁਢਾਪਾ ਪੈਨਸ਼ਨ ਯੋਜਨਾ ਦੇ ਅਧੀਨ ਅਗਸਤ 2025 ਤੱਕ 2055.05 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਿਆਦ ਦੌਰਾਨ 23.09 ਲੱਖ ਬਜ਼ੁਰਗ ਲਾਭਪਾਤਰੀਆਂ ਨੇ ਯੋਜਨਾ ਦਾ ਲਾਭ ਪ੍ਰਾਪਤ ਕੀਤਾ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਬੁਰੀ ਖ਼ਬਰ, ਤਿਉਹਾਰੀ ਸੀਜ਼ਨ 'ਚ ਪਾਵਰਕਾਮ ਨੇ ਦਿੱਤਾ ਵੱਡਾ ਝਟਕਾ
ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਲਈ ਰਾਜ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਲਈ 4100 ਕਰੋੜ ਰੁਪਏ ਦਾ ਬਜਟ ਉਪਲੱਬਧ ਕਰਵਾਇਆ ਗਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਾਡਾ ਮੰਤਵ ਸਾਫ਼ ਹੈ ਕਿ ਸਾਡੇ ਬਜ਼ੁਰਗ ਸਾਡਾ ਮਾਣ ਹਨਅਤੇ ਉਨ੍ਹਾਂ ਦੀ ਪੈਨਸ਼ਨ ਵਿੱਚ ਕੋਈ ਵੀ ਦੇਰੀ ਜਾਂ ਰੁਕਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਚਲਾਨ ਭਰਨ ਨੂੰ ਲੈ ਕੇ ਵੱਡੀ ਖ਼ਬਰ, ਪੂਰੇ ਸੂਬੇ 'ਚ ਲਾਗੂ ਹੋਣ ਜਾ ਰਿਹਾ ਨਵਾਂ ਸਿਸਟਮ
ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਬਜ਼ੁਰਗਾਂ ਦੀ ਪੈਨਸ਼ਨ ਨਿਰਧਾਰਤ ਸਮੇਂ ਅਨੁਸਾਰ ਜਮ੍ਹਾਂ ਹੋਣੀ ਚਾਹੀਦੀ ਹੈ। ਪੈਨਸ਼ਨ ਜਾਰੀ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਦੇਰੀ ਹੋਣ ਦੀ ਸੂਰਤ ਵਿੱਚ ਜ਼ਿੰਮੇਵਾਰ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕਿੰਨਾ ਵੀ ਰੁਤਬੇ ਵਾਲਾ ਕਿਉਂ ਨਾ ਹੋਵੇ। ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਯੋਜਨਾਵਾਂ ਬਜ਼ੁਰਗਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਦਾ ਬੁਨਿਆਦੀ ਸਹਾਰਾ ਹਨ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਇਕ ਹੱਕਦਾਰ ਤੱਕ ਇਹ ਸਹੂਲਤ ਬਿਨਾਂ ਰੁਕਾਵਟ ਪਹੁੰਚੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੰਜਿਸ਼ ਕਾਰਨ ਕੁੱਟਮਾਰ ਕਰਨ ਵਾਲੇ ਦੋ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
NEXT STORY