ਜਲੰਧਰ (ਪੁਨੀਤ)–ਗਰਮੀ ਦੇ ਮੌਸਮ ਵਿਚ ਯਾਤਰੀਆਂ ਦੀ ਜ਼ਿਆਦਾ ਭੀੜ ਨੂੰ ਵੇਖਦੇ ਹੋਏ ਰੇਲਵੇ ਨੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕੱਟੜਾ ਅਤੇ ਨਵੀਂ ਦਿੱਲੀ ਵਿਚਕਾਰ ਇਕ ਸਪੈਸ਼ਲ ਟਰੇਨ ਚਲਾਉਣ ਦਾ ਫ਼ੈਸਲਾ ਲਿਆ ਹੈ। ਰੇਲਵੇ ਮੁਤਾਬਕ ਟਰੇਨ ਨੰਬਰ 04678 ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਤੋਂ ਨਵੀਂ ਦਿੱਲੀ ਲਈ 25 ਜੁਲਾਈ ਨੂੰ ਸਵੇਰੇ 9.40 ਵਜੇ ਰਵਾਨਾ ਹੋਵੇਗੀ। ਇਹ ਟਰੇਨ ਸ਼ਹੀਦ ਕੈਪਟਨ ਤੁਸ਼ਾਰ ਮਹਾਜਨ ਸਟੇਸ਼ਨ, ਜੰਮੂਤਵੀ, ਕਠੂਆ ਅਤੇ ਪਠਾਨਕੋਟ ਹੁੰਦੇ ਹੋਏ ਦੁਪਹਿਰ 3.25 ਵਜੇ ਜਲੰਧਰ ਕੈਂਟ ਸਟੇਸ਼ਨ ਪਹੁੰਚੇਗੀ ਅਤੇ 3.30 ਵਜੇ ਰਵਾਨਾ ਹੋਵੇਗੀ। ਇਸ ਦੇ ਬਾਅਦ ਇਹ ਟਰੇਨ ਲੁਧਿਆਣਾ, ਅੰਬਾਲਾ ਕੈਂਟ ਅਤੇ ਪਾਣੀਪਤ ਹੁੰਦੇ ਹੋਏ ਰਾਤ 9.40 ਵਜੇ ਨਵੀਂ ਦਿੱਲੀ ਪਹੁੰਚੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
ਵਾਪਸੀ ਦਿਸ਼ਾ ਵਿਚ ਟਰੇਨ ਨੰਬਰ 04677 ਨਵੀਂ ਦਿੱਲੀ ਤੋਂ 25 ਜੁਲਾਈ ਦੀ ਰਾਤ 11.45 ਵਜੇ ਰਵਾਨਾ ਹੋਵੇਗੀ। ਇਹ ਟਰੇਨ 26 ਜੁਲਾਈ ਨੂੰ ਪਾਣੀਪਤ, ਅੰਬਾਲਾ ਕੈਂਟ ਅਤੇ ਲੁਧਿਆਣਾ ਹੁੰਦੇ ਹੋਏ ਸਵੇਰੇ 5.22 ਵਜੇ ਜਲੰਧਰ ਕੈਂਟ ਸਟੇਸ਼ਨ ’ਤੇ ਪਹੁੰਚੇਗੀ ਅਤੇ 5.27 ਵਜੇ ਅੱਗੇ ਲਈ ਰਵਾਨਾ ਹੋਵੇਗੀ। ਇਸ ਦੇ ਬਾਅਦ ਇਹ ਟਰੇਨ ਪਠਾਨਕੋਟ ਕੈਂਟ, ਕਠੂਆ ਅਤੇ ਜੰਮੂਤਵੀ ਹੁੰਦੇ ਹੋਏ ਦੁਪਹਿਰ 12 ਵਜੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕੱਟੜਾ ਪਹੁੰਚੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ Alert ਹੋ ਗਿਆ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
NEXT STORY