ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਕਿਸਾਨ ਕਰਜ਼ਾ ਮੁਆਫੀ ਦੀ ਦੂਜੀ ਕਿਸ਼ਤ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵਲੋਂ ਦੂਜੀ ਕਿਸ਼ਤ ਲਈ 1.15 ਲੱਖ ਕੇਸਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਦੂਜੀ ਕਿਸ਼ਤ 'ਚ ਸਰਕਾਰ ਵਲੋਂ 580 ਕਰੋੜ ਰੁਪਏ ਜਾਰੀ ਕੀਤੇ ਜਾਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਕਿ 31 ਜਨਵਰੀ ਤੋਂ ਪਹਿਲਾਂ ਦੂਜੀ ਕਿਸ਼ਤ ਕਿਸਾਨਾਂ ਨੂੰ ਜਾਰੀ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਨੇ ਇਹ ਲਿਖਿਆ ਕਿ ਇਸ ਗੱਲ ਦਾ ਧਿਆਨ ਰੱਖਿਆ ਜਾਵੇਗਾ ਕਿ ਯੋਗ ਕਿਸਾਨਾਂ ਦਾ ਕਰਜ਼ਾ ਮੁਆਫੀ ਦੀ ਸੂਚੀ 'ਚ ਨਾਮ ਜ਼ਰੂਰ ਆਵੇ।
ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ 'ਚ ਤਿੰਨ ਨਾਮਜ਼ਦ
NEXT STORY