ਚੰਡੀਗੜ੍ਹ (ਅੰਕੁਰ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮੂਹ ਵਰਗਾਂ ਤੇ ਲੋੜਵੰਦ ਲੋਕਾਂ ਖ਼ਾਸ ਕਰਕੇ ਬਜ਼ੁਰਗ ਨਾਗਰਿਕਾਂ, ਵਿਧਵਾਵਾਂ ਤੇ ਬੇਸਹਾਰਾ ਔਰਤਾਂ, ਬੇਸਹਾਰਾ ਬੱਚਿਆਂ ਤੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਸੰਭਾਲਣ ਤੋਂ ਲੈ ਕੇ ਹੁਣ ਤੱਕ ਬੁਢਾਪਾ ਪੈਨਸ਼ਨ, ਲੋੜਵੰਦ ਲੋਕਾਂ ਅਤੇ ਬੇਸਹਾਰਾ ਔਰਤਾਂ ਅਤੇ ਬੱਚਿਆਂ ਨੂੰ ਵਿੱਤੀ ਸਹਾਇਤਾ ਦੇ ਤੌਰ ’ਤੇ 16847.83 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।
ਇਹ ਵੀ ਪੜ੍ਹੋ : ਪੰਜਾਬ 'ਚ ਜ਼ਮੀਨਾਂ ਦੀਆਂ ਰਜਿਸਟਰੀਆਂ ਨਾਲ ਜੁੜੀ ਅਹਿਮ ਖ਼ਬਰ! ਵੱਡਾ ਕਦਮ ਚੁੱਕਣ ਜਾ ਰਹੀ ਮਾਨ ਸਰਕਾਰ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬੁਢਾਪਾ ਪੈਨਸ਼ਨ ਸਕੀਮ ਅਧੀਨ ਸਾਲ 2022-23 ਦੌਰਾਨ 3651.08 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਅਤੇ 21.26 ਲੱਖ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਮਿਲਿਆ। ਇਸੇ ਤਰ੍ਹਾਂ ਹੀ 2023-24 ਦੌਰਾਨ 3950.68 ਕਰੋੜ ਰੁਪਏ ਦੀ ਰਾਸ਼ੀ ਵੰਡੀ ਤੇ 22.11 ਲੱਖ ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਮਿਲਿਆ। ਇਸ ਤੋਂ ਇਲਾਵਾ ਇਸ ਸਕੀਮ ਅਧੀਨ ਸਾਲ 2024-25 ਦੌਰਾਨ 3708.57 ਕਰੋੜ ਦੀ ਰਾਸ਼ੀ ਵੰਡੀ ਗਈ, ਜਿਸ ਅਧੀਨ 22.64 ਲੱਖ ਲੋਕਾਂ ਨੂੰ ਲਾਭ ਹੋਇਆ। ਇਸ ਤਰ੍ਹਾਂ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਹੁਣ ਤੱਕ ਬੁਢਾਪਾ ਪੈਨਸ਼ਨ ਦੇ ਤੌਰ ’ਤੇ 11310.33 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਹਨੀ ਸਿੰਘ ਦਾ ਹੋਣ ਵਾਲਾ Live Show ਵਿਵਾਦਾਂ 'ਚ, ਪੰਜਾਬ ਭਾਜਪਾ ਨੇ ਜਤਾਇਆ ਇਤਰਾਜ਼
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਵਿਧਵਾ ਤੇ ਬੇਸਹਾਰਾ ਔਰਤਾਂ ਨੂੰ ਵਿੱਤੀ ਸਹਾਇਤਾ ਦੇ ਤੌਰ ’ਤੇ ਵਿੱਤੀ ਸਾਲ 2022-23 ਦੌਰਾਨ 1013.07 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਤੇ 5.84 ਲੱਖ ਲੋਕਾਂ ਨੂੰ ਇਸ ਸਕੀਮ ਦਾ ਲਾਭ ਮਿਲਿਆ। ਇਸੇ ਤਰ੍ਹਾਂ ਹੀ 2023-24 ਦੌਰਾਨ 1084.92 ਕਰੋੜ ਦੀ ਰਾਸ਼ੀ ਵੰਡੀ ਗਈ ਤੇ 6.11 ਲੱਖ ਲੋਕਾਂ ਨੂੰ ਇਸ ਸਕੀਮ ਅਧੀਨ ਲਾਭ ਮਿਲਿਆ। ਉਨ੍ਹਾਂ ਇਹ ਵੀ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ 1042.63 ਕਰੋੜ ਦੀ ਰਾਸ਼ੀ ਵੰਡੀ ਗਈ ਅਤੇ 6.47 ਲੱਖ ਲੋਕਾਂ ਨੂੰ ਇਸ ਸਕੀਮ ਅਧੀਨ ਕਵਰ ਕੀਤਾ ਗਿਆ। ਇਸ ਤਰ੍ਹਾਂ ਮੌਜੂਦਾ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਹੁਣ ਤੱਕ ਵਿਧਵਾ ਅਤੇ ਬੇਸਹਾਰਾ ਔਰਤਾਂ ਲਈ 3140.62 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦ ਪਾਰੋਂ ਮੰਗਵਾ ਕੇ ਵੇਚਦਾ ਸੀ ਨਸ਼ਾ, ਪੁਲਸ ਨੇ 31 ਕੋਰੜ ਦੀ ਹੈਰੋਇਨ ਸਣੇ ਚੁੱਕਿਆ ਸਮੱਗਲਰ
NEXT STORY