ਸਮਰਾਲਾ (ਵਰਮਾ, ਸਚਦੇਵਾ) : ਜ਼ਿਲ੍ਹਾ ਖਜ਼ਾਨਾ ਦਫ਼ਤਰ, ਲੁਧਿਆਣਾ ਤੇ ਉਪ ਖਜ਼ਾਨਾ ਦਫ਼ਤਰਾਂ ਵਿਖੇ 04 ਤੋਂ 6 ਦਸਬੰਰ ਤੱਕ 'ਪੈਨਸ਼ਨਰ ਸੇਵਾ ਮੇਲਾ-2' ਲਗਾਇਆ ਜਾ ਰਿਹਾ ਹੈ। ਜ਼ਿਲ੍ਹਾ ਖਜ਼ਾਨਾ ਅਫ਼ਸਰ, ਲੁਧਿਆਣਾ ਉਪਨੀਤ ਸਿੰਘ ਨੇ ਦੱਸਿਆ ਕਿ ਵਿੱਤ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮੁੜ 4 ਤੋਂ 6 ਦਸੰਬਰ ਤੱਕ ਪੈਨਸ਼ਨਰ ਸੇਵਾ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹਾ ਖਜ਼ਾਨਾ ਦਫ਼ਤਰ ਲੁਧਿਆਣਾ ਦੇ ਨਾਲ-ਨਾਲ ਉਪ ਖਜ਼ਾਨਾ ਦਫ਼ਤਰਾਂ ਸਮਰਾਲਾ, ਖੰਨਾ, ਜਗਰਾਓਂ, ਪਾਇਲ ਤੇ ਰਾਏਕੋਟ ਵਿਖੇ ਵੀ ਪੈਨਸ਼ਨ ਸੇਵਾ ਮੇਲਾ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ : ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨਾਲ ਜੁੜੀ ਵੱਡੀ ਖ਼ਬਰ, NOC ਨੂੰ ਲੈ ਕੇ ਆਇਆ ਵੱਡਾ ਫ਼ੈਸਲਾ
ਇਸ ’ਚ ਪੈਨਸ਼ਨ ਸੇਵਾ ਪੋਰਟਲ ਰਾਹੀਂ ਪੈਨਸ਼ਨਰਾਂ ਦੀ ਈ-ਕੇ. ਵਾਈ. ਸੀ. ਅਤੇ ਜੀਵਨ ਪ੍ਰਮਾਣ ਰਾਹੀਂ ਡਿਜੀਟਲ ਲਾਈਫ ਸਰਟੀਫਿਕੇਟ ਦੀ ਪ੍ਰਕਿਰਿਆ ਮੁਕੰਮਲ ਕਰਵਾਉਣੀ ਯਕੀਨੀ ਬਣਾਈ ਜਾਵੇਗੀ। ਜ਼ਿਕਰਯੋਗ ਹੈ ਕਿ ਵਿੱਤ ਵਿਭਾਗ, ਪੰਜਾਬ ਵੱਲੋਂ ਪਹਿਲਾਂ ਪੰਜਾਬ ਦੇ ਸਾਰੇ ਜ਼ਿਲ੍ਹਾ ਖਜ਼ਾਨਾ ਦਫ਼ਤਰ ਪੱਧਰ ’ਤੇ 13 ਤੋਂ 15 ਨਵੰਬਰ 2025 ਤੱਕ ਪੈਨਸ਼ਨਰ ਸੇਵਾ ਮੇਲਾ ਕਰਵਾਇਆ ਕੀਤਾ ਗਿਆ ਸੀ। ਇਸ ’ਚ ਵੱਡੀ ਗਿਣਤੀ ’ਚ ਪੈਨਸ਼ਨਰਾਂ ਵੱਲੋਂ ਹਿੱਸਾ ਲੈਂਦੇ ਹੋਏ ਈ-ਕੇ. ਵਾਈ. ਸੀ. ਅਤੇ ਜੀਵਨ ਪ੍ਰਮਾਣ ਰਾਹੀਂ ਡਿਜੀਟਲ ਲਾਈਫ ਸਰਟੀਫਿਕੇਟ ਦੀ ਪ੍ਰਕਿਰਿਆ ਮੁਕੰਮਲ ਕਰਵਾਈ ਗਈ।
ਇਹ ਵੀ ਪੜ੍ਹੋ : ਪੰਜਾਬ 'ਚ 5 ਦਿਨਾਂ ਤੋਂ ਸਰਕਾਰੀ ਬੱਸਾਂ ਬੰਦ, ਅੱਜ ਖੁੱਲ੍ਹੇਗੀ ਹੜਤਾਲ ਜਾਂ ਰਹੇਗਾ ਚੱਕਾ ਜਾਮ? ਪੜ੍ਹੋ ਤਾਜ਼ਾ ਅਪਡੇਟ
ਜ਼ਿਲ੍ਹਾ ਖਜ਼ਾਨਾ ਅਫ਼ਸਰ, ਲੁਧਿਆਣਾ ਉਪਨੀਤ ਸਿੰਘ ਵੱਲੋਂ ਸਮੂਹ ਪੈਨਸ਼ਨਰਾਂ ਨੂੰ ਅਪੀਲ ਕਰਦਿਆਂ ਕਿਹਾ ਜਿਹੜੇ ਲਾਭਪਾਤਰੀਆਂ ਵੱਲੋਂ ਹਾਲੇ ਤੱਕ ਆਪਣੀ ਈ-ਕੇ. ਵਾਈ. ਸੀ. ਅਤੇ ਜੀਵਨ ਪ੍ਰਮਾਣ ਰਾਹੀਂ ਡਿਜੀਟਲ ਲਾਈਫ ਸਰਟੀਫਿਕੇਟ ਦੀ ਪ੍ਰਕਿਰਿਆ ਮੁਕੰਮਲ ਨਹੀਂ ਕਰਵਾਈ ਗਈ, ਉਹ ਪੈਨਸ਼ਨਰ 4 ਤੋਂ 6 ਦਸੰਬਰ ਤੱਕ ਲੱਗਣ ਵਾਲੇ ‘ਪੈਨਸ਼ਨਰ ਸੇਵਾ ਮੇਲਾ-2’ ’ਚ ਸ਼ਮੂਲੀਅਤ ਕਰਦਿਆਂ ਆਪਣੀ ਈ-ਕੇ. ਵਾਈ. ਸੀ. ਅਤੇ ਜੀਵਨ ਪ੍ਰਮਾਣ ਰਾਹੀਂ ਡਿਜੀਟਲ ਲਾਈਫ ਸਰਟੀਫਿਕੇਟ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਵਾ ਕੇ ਇਸ ਸੇਵਾ ਦਾ ਲਾਭ ਉਠਾਉਣ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਚੋਣਾਂ ਦੇ ਮੱਦੇਨਜ਼ਰ 'ਆਪ' ਵਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
NEXT STORY