ਚੰਡੀਗੜ੍ਹ (ਅੰਕੁਰ) : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬੱਧ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਣਨ ਜਾ ਰਿਹਾ ਨਵਾਂ ਹਾਈਵੇਅ! ਲੱਖਾਂ ਲੋਕਾਂ ਲਈ ਸੌਖਾ ਹੋ ਜਾਵੇਗਾ ਸਫ਼ਰ
ਉਨ੍ਹਾਂ ਦੱਸਿਆ ਕਿ ਸੂਬੇ 'ਚ ਵੱਖ-ਵੱਖ ਵਰਗਾਂ ਦੇ ਕੁੱਲ 34 ਲੱਖ ਲਾਭਪਾਤਰੀ ਹਨ, ਜਿਨ੍ਹਾਂ 'ਚ ਬਜ਼ੁਰਗ, ਦਿਵਿਆਂਗ, ਵਿਧਵਾ ਤੇ ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚੇ ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ 'ਚ ਕੁੱਲ 22.68 ਲੱਖ ਬਜ਼ੁਰਗ ਲਾਭਪਾਤਰੀ ਹਨ, ਜਿਨ੍ਹਾਂ ਨੂੰ ਮਹੀਨਾ ਦਸੰਬਰ 2024 ਤੱਕ ਦੀ ਪੈਨਸ਼ਨ ਰਾਸ਼ੀ ਦੇ 3368.89 ਕਰੋੜ ਵੰਡੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਪੈਨਸ਼ਨ ਸਕੀਮਾਂ ਲਈ ਕੁੱਲ 5924.50 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ, ਜਿਸ 'ਚੋਂ ਬੁਢਾਪਾ ਪੈਨਸ਼ਨ ਲਈ ਚਾਲੂ ਸਾਲ ਦੌਰਾਨ 4000 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬੀਓ ਰਜਾਈਆਂ-ਕੰਬਲ ਅਜੇ ਨਾ ਸੰਭਾਲਿਓ, ਮੌਸਮ ਵਿਭਾਗ ਨੇ ਜਾਰੀ ਕਰ 'ਤੀ ਵੱਡੀ ਚਿਤਾਵਨੀ
ਕੈਬਨਿਟ ਮੰਤਰੀ ਨੇ ਦੱਸਿਆ ਕਿ 65 ਜਾਂ ਉਸ ਤੋਂ ਉੱਪਰ ਉਮਰ ਦੇ ਬਜ਼ੁਰਗ ਵਿਅਕਤੀ ਅਤੇ 58 ਸਾਲ ਜਾਂ ਉਸ ਤੋਂ ਉੱਪਰ ਉਮਰ ਦੀਆਂ ਮਹਿਲਾਵਾਂ, ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਰੁਪਏ ਤੋਂ ਵੱਧ ਨਾ ਹੋਵੇ, ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਮੰਤਰੀ ਨੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ ਵਿੱਚ ਕੀਤੀ ਜਾਂਦੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਬਜ਼ੁਰਗਾਂ ਦੀ ਸਿਹਤ ਸਰਵੇਖਣ ਸਬੰਧੀ ਸੂਬੇ 'ਚ ਸਰਵੇਖਣ ਕੀਤਾ ਜਾ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਰਪਾਨ ਤੇ ਨਕਲੀ ਪਿਸਤੌਲ ਦੇ ਜ਼ੋਰ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਚੜ੍ਹੇ ਪੁਲਸ ਅੜਿੱਕੇ
NEXT STORY