ਚੰਡੀਗੜ੍ਹ : ਝੋਨੇ ਦੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਪਣਾਈ ਸਰਗਰਮ ਪਹੁੰਚ ਸਦਕਾ 21 ਅਕਤੂਬਰ ਤੱਕ 4,32,458 ਲੱਖ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦਾ ਲਾਭ ਮਿਲਿਆ ਹੈ। ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਖਰੀਦ, ਲਿਫਟਿੰਗ ਅਤੇ ਭੁਗਤਾਨ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ।
ਇਹ ਵੀ ਪੜ੍ਹੋ : ਅੱਜ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਹੁਣ ਤੱਕ 57546 ਕਿਸਾਨਾਂ ਨੂੰ ਐੱਮ. ਐੱਸ. ਪੀ. ਦਾ ਲਾਭ ਮਿਲਣ ਨਾਲ ਪਟਿਆਲਾ ਜ਼ਿਲ੍ਹਾ ਸਭ ਤੋਂ ਅੱਗੇ ਹੈ। ਜਦੋਂ ਕਿ ਹੜ੍ਹਾਂ ਨਾਲ ਪ੍ਰਭਾਵਿਤ ਹੋਇਆ ਤਰਨਤਾਰਨ 38578 ਕਿਸਾਨਾਂ ਨੂੰ ਲਾਭ ਮਿਲਣ ਨਾਲ ਦੂਜੇ ਸਥਾਨ 'ਤੇ ਹੈ ਅਤੇ ਫਿਰੋਜ਼ਪੁਰ 35501 ਕਿਸਾਨਾਂ ਨਾਲ ਤੀਜੇ ਸਥਾਨ 'ਤੇ ਹੈ।
ਇਹ ਵੀ ਪੜ੍ਹੋ : ਤਿਉਹਾਰ ਵਾਲੇ ਦਿਨ ਪੰਜਾਬ 'ਚ ਗੋਲੀਆਂ ਦੀ ਤਾੜ-ਤਾੜ! ਪਟਾਕੇ ਵੇਚਦੇ ਨੌਜਵਾਨ 'ਤੇ...
ਜ਼ਿਕਰਯੋਗ ਹੈ ਕਿ 21 ਅਕਤੂਬਰ ਸ਼ਾਮ ਤੱਕ ਰਾਜ ਭਰ ਦੀਆਂ ਮੰਡੀਆਂ 'ਚ ਕੁੱਲ 5840618.72 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ 5604976.76 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਇਸ ਤਰ੍ਹਾਂ ਇਹ ਅੰਕੜਾ 95 ਫ਼ੀਸਦੀ ਬਣਦਾ ਹੈ। ਦੱਸਣਯੋਗ ਹੈ ਕਿ ਹੁਣ ਤੱਕ 3985173.28 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ, ਜੋ ਹੁਣ ਤੱਕ ਖਰੀਦੀ ਗਈ ਕੁੱਲ ਫ਼ਸਲ ਦਾ 71 ਫ਼ੀਸਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ! ਅੰਮ੍ਰਿਤਸਰ ਦੀ DC ਸਾਕਸ਼ੀ ਸਾਹਨੀ ਦੀ ਵੀ ਹੋਈ ਬਦਲੀ, ਵੇਖੋ LIST
NEXT STORY