ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਮਨਿਸਟਰੀਅਲ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਇਨ੍ਹਾਂ ਮੁਲਾਜ਼ਮਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ 8 ਦਸੰਬਰ ਮਤਲਬ ਕਿ ਅੱਜ ਦੁਪਹਿਰ 1 ਵਜੇ ਮੀਟਿੰਗ ਤੈਅ ਕੀਤੀ ਗਈ ਹੈ।
ਇਹ ਵੀ ਪੜ੍ਹੋ : ਲੁਧਿਆਣਾ ਜ਼ਿਲ੍ਹੇ 'ਚ ਸਵੇਰੇ-ਸਵੇਰੇ ਹੋਇਆ High Alert, ਲੋਕਾਂ ਨੂੰ ਘਰਾਂ 'ਚ ਹੀ ਰਹਿਣ ਦੀ ਸਲਾਹ
ਇਹ ਮੀਟਿੰਗ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ ਵਿਖੇ ਹੋਵੇਗੀ। ਇਸ ਦੀ ਜਾਣਕਾਰੀ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 2 ਲੱਖ ਵਿਦਿਆਰਥੀਆਂ ਨੂੰ ਲੈ ਕੇ ਆਈ ਵੱਡੀ ਖ਼ਬਰ, ਸਕੂਲਾਂ ਨੂੰ ਜਾਰੀ ਹੋਏ ਹੁਕਮ
ਇਸ ਬਾਰੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਅਮਰੀਕ ਸਿੰਘ ਸੰਧੂ, ਸੂਬਾ ਪ੍ਰਧਾਨ ਅਤੇ ਪਿੱਪਲ ਸਿੰਘ ਸਿੱਧੂ ਸੂਬਾ ਜਨਰਲ ਸਕੱਤਰ ਵੱਲੋਂ ਕਿਹਾ ਗਿਆ ਹੈ ਕਿ ਮੀਟਿੰਗ ਦਾ ਜੋ ਵੀ ਸਿੱਟਾ ਹੋਵੇਗਾ, ਉਸ ਬਾਰੇ ਸਾਰੇ ਮੁਲਾਜ਼ਮਾਂ ਨੂੰ ਦੱਸ ਦਿੱਤਾ ਜਾਵੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਨਿਸਟਰੀਅਲ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 11 ਦਸੰਬਰ ਤੱਕ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ : SHO ਰਾਜੇਸ਼ ਕੁਮਾਰ ਅਰੋੜਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
NEXT STORY