ਚੰਡੀਗੜ੍ਹ, (ਰਮਨਜੀਤ ਸਿੰਘ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐੱਨ. ਆਰ. ਆਈ. ਪੰਜਾਬੀਆਂ ਨਾਲ ਮਿਲਣੀ’ ਨਾਮਕ ਚਾਰ ਪ੍ਰੋਗਰਾਮਾਂ ਦਾ ਆਯੋਜਨ ਕਰੇਗੀ। ਇਹ ਜਾਣਕਰੀ ਦਿੰਦਿਆਂ ਪੰਜਾਬ ਦੇ ਐੱਨ. ਆਰ. ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ‘ਐੱਨ. ਆਰ. ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮਾਂ ਦੀ ਸ਼ੁਰੂਆਤ 3 ਫ਼ਰਵਰੀ ਨੂੰ ਪਠਾਨਕੋਟ ਤੋਂ ਹੋਵੇਗੀ, ਜਿੱਥੇ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਪੁਰ ਆਦਿ ਜ਼ਿਲ੍ਹਿਆਂ ਨਾਲ ਸਬੰਧਿਤ ਪਰਵਾਸੀ ਪੰਜਾਬੀਆਂ ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਕਲੇਸ਼ ਦਰਮਿਆਨ ਨਵਜੋਤ ਸਿੱਧੂ ਦੀ ਵੱਡੀ ਰੈਲੀ, ਆਖ ਦਿੱਤੀਆਂ ਵੱਡੀਆਂ ਗੱਲਾਂ (ਵੀਡੀਓ)
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ 9 ਫ਼ਰਵਰੀ ਨੂੰ ਐੱਸ. ਬੀ. ਐੱਸ. ਨਗਰ (ਨਵਾਂਸ਼ਹਿਰ) ਵਿਖੇ ਐੱਸ. ਬੀ. ਐੱਸ. ਨਗਰ ਰੂਪਨਗਰ, ਜਲੰਧਰ, ਕਪੂਰਥਲਾ ਅਤੇ ਐੱਸ. ਏ. ਐੱਸ. ਨਗਰ (ਮੋਹਾਲੀ) ਆਦਿ ਜ਼ਿਲ੍ਹਿਆਂ, ਜਦੋਂ ਕਿ 16 ਫ਼ਰਵਰੀ ਨੂੰ ਸੰਗਰੂਰ, ਪਟਿਆਲਾ, ਬਰਨਾਲਾ, ਫ਼ਤਹਿਗੜ੍ਹ ਸਾਹਿਬ, ਮਾਲੇਰਕੋਟਲਾ, ਬਠਿੰਡਾ, ਲੁਧਿਆਣਾ ਅਤੇ ਮਾਨਸਾ ਆਦਿ ਜ਼ਿਲ੍ਹਿਆਂ ਨਾਲ ਸਬੰਧਿਤ ਪਰਵਾਸੀ ਪੰਜਾਬੀਆਂ ਦੇ ਮਸਲੇ ਹੱਲ ਕੀਤੇ ਜਾਣਗੇ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਗਣਤੰਤਰ ਦਿਹਾੜੇ ਨੂੰ ਮੁੱਖ ਰੱਖਦਿਆਂ DGP ਵਲੋਂ ਪੂਰੇ ਪੰਜਾਬ 'ਚ ਸਖ਼ਤ ਹੁਕਮ ਜਾਰੀ
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 22 ਫ਼ਰਵਰੀ ਨੂੰ ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਤਰਨਤਾਰਨ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਆਦਿ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ। ਧਾਲੀਵਾਲ ਨੇ ਦੱਸਿਆ ਕਿ ਪਰਵਾਸੀ ਪੰਜਾਬੀ 11 ਜਨਵਰੀ ਤੋਂ 30 ਜਨਵਰੀ, 2024 ਤੱਕ ਵਿਭਾਗ ਦੀ ਵੈੱਬਸਾਈਟ ਅਤੇ ਵਟਸਅਪ ਨੰਬਰ 90560-09884 ’ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।
ਇਸ ਮੌਕੇ ਪ੍ਰਮੁੱਖ ਸਕੱਤਰ ਐੱਨ. ਆਰ. ਆਈ. ਮਾਮਲੇ ਵਿਭਾਗ ਦਿਲੀਪ ਕੁਮਾਰ, ਏ. ਡੀ. ਜੀ. ਪੀ. ਪ੍ਰਵੀਨ ਕੁਮਾਰ ਸਿਨਹਾ, ਵਿਸ਼ੇਸ਼ ਸਕੱਤਰ ਐੱਨ. ਆਰ. ਆਈ. ਮਾਮਲੇ ਵਿਭਾਗ ਕੰਵਲਪ੍ਰੀਤ ਬਰਾੜ ਅਤੇ ਪਰਮਜੀਤ ਸਿੰਘ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਹਿਮ ਖ਼ਬਰ : ਗਣਤੰਤਰ ਦਿਹਾੜੇ ਨੂੰ ਮੁੱਖ ਰੱਖਦਿਆਂ DGP ਵਲੋਂ ਪੂਰੇ ਪੰਜਾਬ 'ਚ ਸਖ਼ਤ ਹੁਕਮ ਜਾਰੀ
NEXT STORY