ਚੰਡੀਗੜ੍ਹ : ਸੂਬੇ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਸੇਵਾਮੁਕਤ ਕਰਮਚਾਰੀਆਂ ਦੀ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਇਨ੍ਹਾਂ ਕਰਮਚਾਰੀਆਂ ਲਈ ਪੈਨਸ਼ਨ ਹਰ ਮਹੀਨੇ ਦੀ 10 ਤਰੀਕ ਤੋਂ ਪਹਿਲਾਂ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ’ਚ ਪਾਈ ਜਾਵੇਗੀ। ਇਸ ਕਦਮ ਨਾਲ 3,000 ਤੋਂ ਵੱਧ ਪੈਨਸ਼ਨਰਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜਿਸ ਨਾਲ ਉਨ੍ਹਾਂ ਨੂੰ ਸਮੇਂ ਸਿਰ ਅਤੇ ਅਨੁਮਾਨਤ ਢੰਗ ਨਾਲ ਉਨ੍ਹਾਂ ਦੇ ਬਕਾਏ ਮਿਲਣਗੇ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, 'ਆਪ' ਨੇ ਇਸ ਆਗੂ ਨੂੰ ਪਾਰਟੀ 'ਚੋਂ ਕੀਤਾ ਮੁਅੱਤਲ
ਵਿੱਤ ਮੰਤਰੀ ਨੇ ਵਿਭਾਗ ਵੱਲੋਂ ਪ੍ਰਵਾਨਿਤ ਨੀਤੀ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਪੈਂਡਿੰਗ ਬਕਾਏ ਵੀ ਜਲਦ ਹੀ ਚਾਰ ਕਿਸ਼ਤਾਂ ’ਚ ਜਾਰੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਬਕਾਇਆਂ ਦਾ ਭੁਗਤਾਨ ਸਰਕਾਰ ਦੇ ਕਰਮਚਾਰੀਆਂ ਲਈ ਪਹਿਲਾਂ ਹੀ ਸਥਾਪਤ ਨੀਤੀ ਢਾਂਚੇ ਅਨੁਸਾਰ ਕੀਤਾ ਜਾਵੇਗਾ ਤਾਂ ਜੋ ਵਿਭਾਗਾਂ ’ਚ ਵਿੱਤੀ ਮਾਮਲਿਆਂ ’ਚ ਬਰਾਬਰੀ ਤੇ ਨਿਰਪੱਖਤਾ ਯਕੀਨੀ ਬਣਾਈ ਜਾ ਸਕੇ।
ਇਹ ਵੀ ਪੜ੍ਹੋ : ਪ੍ਰਵਾਸੀ ਮਜ਼ਦੂਰਾਂ ਲਈ ਜਾਰੀ ਹੋ ਗਿਆ ਨਵਾਂ ਫ਼ਰਮਾਨ, ਦਿੱਤਾ ਗਿਆ 15 ਅਕਤੂਬਰ ਤੱਕ ਦਾ ਸਮਾਂ
ਇਹ ਫੈਸਲਾ ਫਰਵਰੀ 2025 ’ਚ ਪੰਜਾਬ ਕੈਬਨਿਟ ਵੱਲੋਂ ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਅਨੁਸਾਰ ਹੈ। ਇਸ ਰਾਸ਼ੀ ’ਚ 1 ਜਨਵਰੀ 2016 ਤੋਂ 30 ਜੂਨ 2022 ਤੱਕ ਦੀ ਸੋਧੀ ਹੋਈ ਤਨਖਾਹ, ਪੈਨਸ਼ਨਾਂ ਤੇ ਲੀਵ ਇਨਕੈਸ਼ਮੈਂਟ ਤੇ 1 ਜੁਲਾਈ 2021 ਤੋਂ 31 ਮਾਰਚ 2024 ਤੱਕ ਦਾ ਮਹਿੰਗਾਈ ਭੱਤਾ ਸ਼ਾਮਲ ਹੈ। ਇਹ ਵੱਡੀ ਰਕਮ ਵੱਖ-ਵੱਖ ਪੜਾਵਾਂ ’ਚ ਵੰਡੀ ਜਾ ਰਹੀ ਹੈ, ਜਿਸ ਨਾਲ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲੋੜੀਂਦੀ ਰਾਹਤ ਮਿਲੇਗੀ। ਵਿੱਤ ਮੰਤਰੀ ਨੇ ਇਹ ਫੈਸਲੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਕੱਤਰ ਅਜੀਤ ਬਾਲਾਜੀ ਜੋਸ਼ੀ ਤੇ ਹੋਰ ਵਿਭਾਗੀ ਅਧਿਕਾਰੀਆਂ ਨਾਲ ਉੱਚ-ਪੱਧਰੀ ਮੀਟਿੰਗ ਦੌਰਾਨ ਕੀਤੇ। ਮੀਟਿੰਗ ’ਚ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਹੋਰ ਵਿੱਤੀ ਮਾਮਲਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਇਹ ਵੀ ਪੜ੍ਹੋ : ਡੇਰਾ ਬਿਆਸ ਮੁਖੀ ਨਾਲ ਜੇਲ੍ਹ 'ਚ ਮੁਲਾਕਾਤ ਤੋਂ ਬਾਅਦ ਬਿਕਰਮ ਮਜੀਠੀਆ ਦੇ ਪੇਜ 'ਤੇ ਪਈ ਪੋਸਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਹਾਲੀ 'ਚ ਪੁਲਸ ਥਾਣੇ ਸਾਹਮਣੇ ਖੜ੍ਹੀਆਂ ਗੱਡੀਆਂ ਨੂੰ ਲੱਗੀ ਅੱਗ, ਸੜ ਕੇ ਹੋਈਆਂ ਸੁਆਹ
NEXT STORY