ਚੰਡੀਗੜ੍ਹ (ਅੰਕੁਰ)- ਪੰਜਾਬ ਸਰਕਾਰ ਵਲੋਂ ਅਸ਼ੀਰਵਾਦ ਸਕੀਮ ਸਬੰਧੀ ਪੋਰਟਲ ਸ਼ੁਰੂ ਕਰ ਕੇ ਵੱਡਾ ਉੱਦਮ ਕੀਤਾ ਗਿਆ ਹੈ। ਅਸ਼ੀਰਵਾਦ ਸਕੀਮ ਨੂੰ ਸੁਖਾਲਾ ਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਸਾਰੀਆਂ ਅਰਜ਼ੀਆਂ ਆਨਲਾਈਨ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸ ਰਾਹੀਂ ਲੋੜਵੰਦ ਪਰਿਵਾਰ ਘਰ ਬੈਠੇ ਹੀ ਆਨਲਾਈਨ ਅਪਲਾਈ ਕਰ ਕੇ ਆਰਥਿਕ ਸਹਾਇਤਾ ਦਾ ਲਾਭ ਲੈ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਇਸ ਸਬੰਧੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਸਾਰੀਆਂ ਨਵੀਨਤਮ ਆਨਲਾਈਨ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਲਾਭਪਾਤਰੀ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ http://ashirwad.punjab.gov.in ਪੋਰਟਲ ’ਤੇ ਅਪਲਾਈ ਕਰ ਸਕਦਾ ਹੈ। ਆਨਲਾਈਨ ਪੋਰਟਲ ਸ਼ੁਰੂ ਕਰਨ ਨਾਲ ਇਸ ਸਕੀਮ ’ਚ ਪਾਰਦਰਸ਼ਤਾ ਤੇ ਤੇਜ਼ੀ ਆਈ ਹੈ।
ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਲੋਕਾਂ ਨੂੰ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਆਨਲਾਈਨ ਫਾਰਮ ਭਰਿਆ ਜਾਂਦਾ ਹੈ। ਇਸ ਪ੍ਰਕਿਰਿਆ ਨੂੰ ਹੋਰ ਵੀ ਸੁਖਾਲਾ ਬਣਾਉਣ ਲਈ ਯੂਜ਼ਰ-ਫ੍ਰੈਂਡਲੀ ਪੋਰਟਲ ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਲਾਭਪਾਤਰੀ ਬਿਨਾਂ ਕਿਸੇ ਦਿੱਕਤ ਤੋਂ ਆਪਣੇ ਦਸਤਾਵੇਜ਼ ਅਪਲੋਡ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ 'ਅਸ਼ੀਰਵਾਦ' ਸਕੀਮ ਦਾ ਫ਼ਾਇਦਾ ਲੈਣ ਲਈ ਦਫ਼ਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਔਰਤਾਂ ਨੂੰ ਜਲਦ ਮਿਲਣਗੇ 1100-1100 ਰੁਪਏ!
ਇਹ ਪੋਰਟਲ ਬਿਨਾਂ ਹਾਜ਼ਰ ਹੋਏ ਸੰਪਰਕ ਰਹਿਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਂਦਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲ ਪੰਜਾਬ ਸਰਕਾਰ ਦੀ ਗਰੀਬਾਂ ਅਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਸਮਰਪਿਤ ਨੀਤੀ ਦਾ ਹਿੱਸਾ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਪੋਰਟਲ ਦਾ ਲਾਭ ਉਠਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਰਕਾਰ ਦਾ ਮਕਸਦ ਹੈ ਕਿ ਹਰ ਯੋਗ ਵਿਅਕਤੀ ਤਕ ਇਹ ਸਹੂਲਤਾਂ ਪਹੁੰਚਾਈਆਂ ਜਾਣ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Study Visa 'ਤੇ ਕੈਨੇਡਾ ਗਿਆ ਪੰਜਾਬੀ ਨੌਜਵਾਨ, Work Permit ਮਿਲਦਿਆਂ ਹੀ...
NEXT STORY