ਚੰਡੀਗੜ੍ਹ- ਪੰਜਾਬ 'ਚ ਕਣਕ ਦੀ ਫ਼ਸਲ ਪੱਕ ਕੇ ਤਿਆਰ ਹੋ ਚੁੱਕੀ ਹੈ ਤੇ ਪੰਜਾਬ ਸਰਕਾਰ ਵੱਲੋਂ ਕਣਕ ਦੀ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮਾਮਲੇ 'ਚ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਵੱਲੋਂ 28,894 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ (ਸੀ.ਸੀ.ਐੱਲ.) ਪ੍ਰਾਪਤ ਹੋ ਚੁੱਕੀ ਹੈ, ਜਿਸ ਕਾਰਨ ਹੁਣ ਕਿਸਾਨਾਂ ਨੂੰ ਆਪਣੀ ਫਸਲ ਵੇਚਣ 'ਚ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਕਣਕ ਦੀ ਸਾਂਭ-ਸੰਭਾਲ ਲਈ ਬਾਰਦਾਨੇ ਦਾ ਵੀ ਮੁਕੰਮਲ ਪ੍ਰਬੰਧ ਕੀਤਾ ਜਾ ਚੁੱਕਾ ਹੈ। ਕਿਸਾਨਾਂ ਤੋਂ ਕਣਕ ਦੀ ਖਰੀਦ ਨੂੰ ਸੁਖਾਲਾ ਬਣਾਉਣ ਲਈ 1,864 ਮੰਡੀਆਂ 'ਚ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸੂਬੇ ਦੇ 8 ਲੱਖ ਦੇ ਕਰੀਬ ਕਿਸਾਨ, ਜੋ ਆਪਣੀ ਫਸਲ ਵੇਚਣ ਲਈ ਮੰਡੀਆਂ 'ਚ ਆਉਣਗੇ, ਉਨ੍ਹਾਂ ਦੇ ਲਈ ਪੀਣ ਵਾਲੇ ਪਾਣੀ ਤੋਂ ਇਲਾਵਾ ਹਰ ਤਰ੍ਹਾਂ ਦੀ ਮੈਡੀਕਲ ਸਹੂਲਤ ਦੇਣ ਦਾ ਵੀ ਪੂਰਾ ਪ੍ਰਬੰਧ ਕੀਤਾ ਗਿਆ ਹੈ।
ਮੰਤਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਇਨ੍ਹਾਂ 1,864 ਮੰਡੀਆਂ ਤੋਂ ਇਲਾਵਾ 700 ਦੇ ਕਰੀਬ ਆਰਜ਼ੀ ਮੰਡੀਆਂ 'ਚ ਵੀ ਪ੍ਰਬੰਧ ਕਰ ਲਏ ਗਏ ਹਨ, ਜਿਨ੍ਹਾਂ ਨੂੰ ਲੋੜ ਪੈਣ 'ਤੇ ਖੋਲ੍ਹਿਆ ਜਾ ਸਕੇਗਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਰਦੇਸ਼ ਦਿੱਤੇ ਹੋਏ ਹਨ ਕਿ ਕਿਸਾਨਾਂ ਦੀ ਫਸਲ ਦੇ ਪੈਸੇ 24 ਘੰਟਿਆਂ ਦੇ ਅੰਦਰ-ਅੰਦਰ ਉਨ੍ਹਾਂ ਦੇ ਖਾਤਿਆਂ 'ਚ ਭੇਜ ਦਿੱਤੇ ਜਾਣ, ਜਿਸ ਅਨੁਸਾਰ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਬਣਦੀ ਰਕਮ 24 ਘੰਟਿਆਂ ਦੇ ਅੰਦਰ ਉਨ੍ਹਾਂ ਦੇ ਖਾਤਿਆਂ 'ਚ ਪਾ ਦਿੱਤੀ ਜਾਵੇਗੀ।
ਫਸਲ ਬਾਰੇ ਗੱਲ ਕਰਦਿਆਂ ਮੰਤਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਕਿਸਾਨਾਂ ਦੀ ਜ਼ਿੰਦਗੀ ਉਨ੍ਹਾਂ ਦੀ ਫ਼ਸਲ 'ਤੇ ਹੀ ਨਿਰਭਰ ਰਹਿੰਦੀ ਹੈ। ਇਸ ਫ਼ਸਲ ਨੂੰ ਵੇਚਣ ਸਮੇਂ ਕਿਸੇ ਕਿਸਮ ਦੀ ਕੋਈ ਅਣਹੋਈ ਘਟਨਾ ਨਾ ਹੋਵੇ, ਇਸ ਕਾਰਨ ਡੀ.ਜੀ.ਪੀ. ਪੰਜਾਬ, ਬਿਜਲੀ ਬੋਰਡ ਦੇ ਚੇਅਰਮੈਨ ਤੇ ਸਾਰੇ ਡੀ.ਸੀਜ਼ ਨੂੰ ਪੱਤਰ ਲਿਖ ਕੇ ਅਮਨ-ਸ਼ਾਂਤੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਕਿਸਾਨਾਂ ਨੂੰ ਕਿਸੇ ਗੱਲ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ। ਪੰਜਾਬ ਸਰਕਾਰ ਉਨ੍ਹਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦ ਕੇ ਉਨ੍ਹਾਂ ਦੇ ਪੈਸੇ 24 ਘੰਟਿਆਂ ਦੇ ਅੰਦਰ-ਅੰਦਰ ਉਨ੍ਹਾਂ ਦੇ ਖਾਤਿਆਂ 'ਚ ਭੇਜ ਦੇਵੇਗੀ।
ਇਹ ਵੀ ਪੜ੍ਹੋ- ਵਿਦੇਸ਼ 'ਚ ਕੰਮ ਕਰਦੇ ਪੰਜਾਬੀ ਨੂੰ ਛੁੱਟੀ ਮੰਗਣਾ ਪੈ ਗਿਆ ਮਹਿੰਗਾ, ਕੰਪਨੀ ਨੇ ਘਰ ਦੀ ਬਜਾਏ ਭੇਜ'ਤਾ ਜੇਲ੍ਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਦੇਸ਼ 'ਚ ਕੰਮ ਕਰਦੇ ਪੰਜਾਬੀ ਨੂੰ ਛੁੱਟੀ ਮੰਗਣਾ ਪੈ ਗਿਆ ਮਹਿੰਗਾ, ਕੰਪਨੀ ਨੇ ਘਰ ਦੀ ਬਜਾਏ ਭੇਜ'ਤਾ ਜੇਲ੍ਹ
NEXT STORY