ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਅਪ੍ਰੈਲ 2022 ਤੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਟੀ.ਸੀ.ਐੱਲ.) ਵਲੋਂ ਕੁੱਲ 6,586 ਭਰਤੀਆਂ ਕੀਤੀਆਂ ਗਈਆਂ ਹਨ ਤੇ ਸਾਲ 2025-26 ਦੌਰਾਨ 4,864 ਹੋਰ ਭਰਤੀਆਂ ਕੀਤੀਆਂ ਜਾਣਗੀਆਂ। ਇਹ ਪ੍ਰਗਟਾਵਾ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ 35 ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕੀਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪਿੰਡ ਦੀ ਕੁੜੀ ਦੀ ਵਾਇਰਲ ਵੀਡੀਓ ਨੇ ਮਚਾਈ ਤਰਥੱਲੀ
ਉਨ੍ਹਾਂ ਕਿਹਾ ਕਿ ਇਨ੍ਹਾਂ ਕੁੱਲ ਭਰਤੀਆਂ ’ਚੋਂ 4,444 ਨੌਜਵਾਨਾਂ ਨੂੰ ਪੀ. ਐੱਸ. ਪੀ. ਸੀ. ਐੱਲ. ’ਚ ਤੇ 782 ਨੂੰ ਪੀ. ਐੱਸ. ਟੀ. ਸੀ.ਐੱਲ. ’ਚ ਸਿੱਧੀ ਭਰਤੀ ਰਾਹੀਂ ਭਰਤੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 1,360 ਵਿਅਕਤੀਆਂ ਨੂੰ ਤਰਸ ਦੇ ਆਧਾਰ ’ਤੇ ਭਰਤੀ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪ੍ਰਵਾਸੀਆਂ ਨੇ ਭਜਾ-ਭਜਾ ਕੁੱਟੇ ਪੰਜਾਬ ਪੁਲਸ ਦੇ ਮੁਲਾਜ਼ਮ! ਪਾੜ 'ਤੇ ਕੱਪੜੇ, ਆਪ ਹੀ ਵੇਖ ਲਓ ਵੀਡੀਓ
ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ 35 ਸਹਾਇਕ ਇੰਜੀਨੀਅਰਾਂ ’ਚੋਂ 22 ਇਲੈਕਟ੍ਰੋਨਿਕਸ ਤੇ ਕਮਿਊਨੀਕੇਸ਼ਨ ’ਚ ਜਦਕਿ 13 ਇਲੈਕਟ੍ਰੀਕਲ ’ਚ ਮਾਹਿਰ ਹਨ । ਉਨ੍ਹਾਂ ਕਿਹਾ ਕਿ ਮਾਰਚ 2022 ’ਚ ਸਰਕਾਰ ਬਣਨ ਤੋਂ ਲੈ ਕੇ ਹੁਣ ਤਕ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਚੁੱਕੇ ਹਨ। ਪੰਜਾਬ ਸਰਕਾਰ ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਤੇ ਬਿਜਲੀ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਨੂੰ ਬਿਹਤਰ ਬਣਾਉਣ ’ਤੇ ਧਿਆਨ ਕੇਂਦਰਿਤ ਕਰਦੀ ਰਹੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਿਡ-ਡੇ-ਮੀਲ 'ਚੋਂ ਗ਼ਾਇਬ ਹੋਵੇਗਾ ਦੇਸੀ ਘਿਓ ਦਾ ਹਲਵਾ
NEXT STORY