ਜਲੰਧਰ (ਅਨਿਲ ਸਲਵਾਨ)- ਹਵਾਈ ਜਹਾਜ਼ ਵਿਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਇੰਡੀਗੋ ਫਲਾਈਟਸ ਦੀ ਆਵਾਜਾਈ ਸ਼ੁਰੂ ਹੋ ਗਈ ਹੈ। ਏਅਰਪੋਰਟ ਦੇ ਡਾਇਰੈਕਟਰ ਨੇ ਦੱਸਿਆ ਕਿ ਇੰਡੀਗੋ ਦੀਆਂ ਉਡਾਣਾਂ ਹੁਣ ਆਪਣੇ ਸਮੇਂ ਤੋਂ ਚਾਲੂ ਹੋ ਰਹੀਆਂ ਹਨ ਅਤੇ ਲਗਭਗ 90 ਫ਼ੀਸਦੀ ਯਾਤਰੀ ਹਰ ਰੋਜ਼ ਇੰਡੀਗੋ ਦੀਆਂ ਸੇਵਾਵਾਂ ਦੀ ਵਰਤੋਂ ਕਰ ਰਹੇ ਹਨ। ਹਵਾਈ ਅੱਡੇ ਦੇ ਡਾਇਰੈਕਟਰ ਪੁਸ਼ਪਿੰਦਰ ਕੁਮਾਰ ਨਿਰਾਲਾ ਨੇ ਕਿਹਾ ਕਿ ਸਾਰੀਆਂ ਇੰਡੀਗੋ ਉਡਾਣਾਂ ਆਮ ਵਾਂਗ ਚੱਲ ਰਹੀਆਂ ਹਨ ਅਤੇ ਕੋਈ ਵੀ ਉਡਾਣ ਰੱਦ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਸਰਹੱਦ ਪਾਰ ਡਰੱਗ ਕਾਰਟੇਲ ਦਾ ਪਰਦਾਫ਼ਾਸ਼! 3 ਤਸਕਰ ਕਰੋੜਾਂ ਦੀ ਹੈਰੋਇਨ ਸਣੇ ਗ੍ਰਿਫ਼ਤਾਰ

ਡਾਇਰੈਕਟਰ ਨੇ ਕਿਹਾ ਕਿ ਉਡਾਣ ਸੰਚਾਲਨ ਪੂਰੀ ਤਰ੍ਹਾਂ ਸਮੇਂ ਸਿਰ ਚੱਲ ਰਿਹਾ ਹੈ ਅਤੇ ਯਾਤਰੀਆਂ ਨੂੰ ਕੋਈ ਦੇਰੀ ਜਾਂ ਅਸੁਵਿਧਾ ਨਹੀਂ ਹੋ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਦਮਪੁਰ ਹਵਾਈ ਅੱਡਾ ਇਸ ਸਮੇਂ ਲਗਭਗ 90 ਫ਼ੀਸਦੀ ਯਾਤਰੀਆਂ ਦੀ ਆਵਾਜਾਈ ਰਿਕਾਰਡ ਕਰ ਰਿਹਾ ਹੈ, ਜੋਕਿ ਹਵਾਈ ਅੱਡੇ ਦੀਆਂ ਸੇਵਾਵਾਂ ਵਿੱਚ ਯਾਤਰੀਆਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਇਹ ਅਪਡੇਟ ਯਾਤਰੀਆਂ ਲਈ ਖ਼ਾਸ ਤੌਰ 'ਤੇ ਮਹੱਤਵਪੂਰਨ ਹੈ ਕਿਉਂਕਿ ਹਾਲ ਹੀ ਵਿੱਚ ਇੰਡੀਗੋ ਫਲਾਈਟ ਸੰਚਾਲਨ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਸਾਹਮਣੇ ਆ ਰਹੀਆਂ ਸਨ। ਆਦਮਪੁਰ ਹਵਾਈ ਅੱਡਾ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਸਾਰੀਆਂ ਉਡਾਣਾਂ ਹੁਣ ਲਈ ਨਿਰਧਾਰਤ ਸਮੇਂ ਅਨੁਸਾਰ ਜਾਰੀ ਰਹਿਣਗੀਆਂ।
ਇਹ ਵੀ ਪੜ੍ਹੋ: ਨਵਜੋਤ ਕੌਰ ਸਿੱਧੂ ਵੱਲੋਂ ਲੀਗਲ ਨੋਟਿਸ ਭੇਜਣ ਮਗਰੋਂ ਮਿੱਠੂ ਮਦਾਨ ਦਾ ਵੱਡਾ ਬਿਆਨ
ਨਵਜੋਤ ਸਿੱਧੂ ਦੇ 500 ਕਰੋੜ ਵਾਲੇ ਦਾਅਵੇ 'ਤੇ CM ਮਾਨ ਦਾ ਵੱਡਾ ਬਿਆਨ
NEXT STORY