ਲੁਧਿਆਣਾ (ਹਿਤੇਸ਼) : ਮਹਾਨਗਰ ਦੇ ਲੋਕਾਂ ਨੂੰ ਨਵੇਂ ਸਾਲ ਤੋਂ ਪਹਿਲਾਂ ਵੱਡੀ ਰਾਹਤ ਮਿਲਣ ਵਾਲੀ ਹੈ। ਦਰਅਸਲ ਅੱਧ-ਵਿਚਾਲੇ ਲਟਕੇ ਪ੍ਰਾਜੈਕਟ ਇਕ ਤੋਂ ਬਾਅਦ ਇਕ ਕਰ ਕੇ ਫਾਈਨਲ ਸਟੇਜ ’ਤੇ ਪੁੱਜਣੇ ਸ਼ੁਰੂ ਹੋ ਗਏ ਹਨ। ਇਸ ਦੇ ਤਹਿਤ ਐਲੀਵੇਟਿਡ ਰੋਡ ਦਾ ਨਿਰਮਾਣ ਲਗਭਗ ਪੂਰਾ ਹੋਣ ਤੋਂ ਬਾਅਦ ਹੁਣ ਪੱਖੋਵਾਲ ਰੋਡ ਫਲਾਈਓਵਰ ’ਤੇ ਵਾਹਨਾਂ ਦੀ ਆਵਾਜਾਈ ਸ਼ੁਰੂ ਹੋਣ ਦੀ ਤਿਆਰੀ ਚੱਲ ਰਹੀ ਹੈ। ਇਸ ਨਾਲ ਲੋਕਾਂ ਨੂੰ ਟ੍ਰੈਫਿਕ ਤੋਂ ਵੱਡੀ ਰਾਹਤ ਮਿਲ ਸਕੇਗੀ। ਇਸ ਦੇ ਸੰਕੇਤ ਵਿਧਾਇਕ ਗੁਰਪ੍ਰੀਤ ਗੋਗੀ ਵੱਲੋਂ ਐਤਵਾਰ ਨੂੰ ਨਗਰ ਨਿਗਮ ਦੀ ਬੀ. ਐਂਡ ਆਰ. ਬ੍ਰਾਂਚ ਦੇ ਅਧਿਕਾਰੀਆਂ ਦੇ ਨਾਲ ਸਾਈਟ ਵਿਜ਼ਿਟ ਕਰਨ ਤੋਂ ਮਿਲ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਵਿਧਾਨ ਸਭਾ ਇਜਲਾਸ ਦੀਆਂ ਤਾਰੀਖ਼ਾ ਦਾ ਹੋ ਸਕਦੈ ਐਲਾਨ
ਇਸ ਪ੍ਰਾਜੈਕਟ ’ਚ ਹੁਣ ਤੱਕ 3 ਅੰਡਰਬ੍ਰਿਜ ਚਾਲੂ ਹੋ ਚੁੱਕੇ ਹਨ, ਜਦੋਂ ਕਿ ਡਿਜ਼ਾਈਨ ’ਚ ਬਦਲਾਅ ਦੇ ਨਾਂ ’ਤੇ ਫਲਾਈਓਵਰ ਬਣਾਉਣ ਦਾ ਕੰਮ ਕਾਫੀ ਦੇਰ ਤੱਕ ਅੱਧ-ਵਿਚਾਲੇ ਲਟਕਿਆ ਰਿਹਾ। ਇਸ ਸਬੰਧ ਵਿਚ ਸਰਕਾਰ ਦੀ ਮਨਜ਼ੂਰੀ ਨਾ ਮਿਲਣ ਦੀ ਵਜ੍ਹਾ ਨਾਲ ਹੁਣ ਪੁਰਾਣੇ ਡਿਜ਼ਾਈਨ ਮੁਤਾਬਕ ਹੀ ਕੰਮ ਪੂਰਾ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਰੇਲਵੇ ਲਾਈਨ ਦੇ ਉੱਪਰਲੇ ਹਿੱਸੇ ਅਤੇ ਪੱਖੋਵਾਲ ਰੋਡ ਨਹਿਰ ਵੱਲ ਆਉਣ ਵਾਲੇ ਅੱਪ ਰੈਂਪ ਤੋਂ ਬਾਅਦ ਹੁਣ ਭਾਈ ਬਾਲਾ ਚੌਂਕ ਵੱਲ ਜਾਣ ਵਾਲੇ ਡਾਊਨ ਰੈਂਪ ’ਤੇ ਸਲੈਬ ਪਾਉਣ ਦਾ ਕੰਮ ਵੀ ਪੂਰਾ ਹੋ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮਸ਼ਹੂਰ ਕਾਰੋਬਾਰੀ ਦੇ ਅਗਵਾ ਮਾਮਲੇ 'ਚ ਵੱਡੇ ਖ਼ੁਲਾਸੇ, ਪੁਲਸ ਅੱਗੇ ਬਿਆਨ ਕੀਤਾ ਖ਼ੌਫ਼ਨਾਕ ਸੱਚ
ਇਸ ਦੀ ਪੁਸ਼ਟੀ ਐੱਸ. ਈ. ਸੰਜੇ ਕੰਵਰ ਨੇ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਨਵੇਂ ਸਾਲ ਤੋਂ ਪਹਿਲਾਂ ਪੱਖੋਵਾਲ ਰੋਡ ਫਲਾਈਓਵਰ ’ਤੇ ਵਾਹਨਾਂ ਦੀ ਆਵਾਜਾਈ ਸ਼ੁਰੂ ਹੋ ਸਕਦੀ ਹੈ, ਜਿਸ ਦੇ ਲਈ ਸੜਕ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਭਾਵੇਂ ਫਲਾਈਓਵਰ ਚਾਲੂ ਕਰਨ ਤੋਂ ਪਹਿਲਾਂ ਲੋਡ ਟੈਸਟਿੰਗ ਜ਼ਰੂਰ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਹਦੂਦ ਅੰਦਰ ਮਰਿਆਦਾ ਦੀ ਉਲੰਘਣਾ, ਹੈੱਡ ਗ੍ਰੰਥੀ 'ਤੇ ਵੀ ਉੱਠੇ ਸਵਾਲ
NEXT STORY