ਮਾਨਸਾ (ਸੰਦੀਪ ਮਿੱਤਲ) : ਸ਼ਹਿਰ ਮਾਨਸਾ ਦੀ ਸੀਵਰੇਜ ਸਮੱਸਿਆ ਲਈ 40.71 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। 15 ਫਰਵਰੀ ਤੱਕ ਇਸ ਦੇ ਟੈਂਡਰ ਲੱਗਣ ਅਤੇ ਪਹਿਲੀ ਅਪ੍ਰੈਲ ਤੱਕ ਸੀਵਰੇਜ ਦੇ ਪਾਣੀ ਦੀ ਨਿਕਾਸੀ ਲਈ ਪਾਈਪ ਪਾਉਣ ਦਾ ਕੰਮ ਸ਼ੁਰੂ ਹੋਣ ਦਾ ਦਾਅਵਾ ਕਰਦਿਆਂ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਨੇ ਕਿਹਾ ਕਿ ਇਸ ਸਬੰਧੀ ਸ਼ਹਿਰੀ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ਜਾਂ ਰਾਜਨੀਤੀ ਕਰ ਰਹੇ ਕੁੱਝ ਵਿਅਕਤੀਆਂ ਦੀਆਂ ਗੱਲਾਂ ਵਿਚ ਨਾ ਆਉਣ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਕੁੱਝ ਤਕਨੀਕੀ ਅੜਚਨਾਂ ਆਉਣ ਕਰਕੇ ਇਸ ਪ੍ਰਾਜੈਕਟ 'ਚ ਦੇਰੀ ਹੋ ਗਈ। ਹੁਣ ਸਰਕਾਰ ਨੇ ਇਸ ਲਈ ਪੈਸੇ ਮਨਜ਼ੂਰ ਕਰ ਦਿੱਤੇ ਹਨ ਅਤੇ ਟੈਂਡਰ ਲੱਗ ਕੇ ਕੰਮ ਸ਼ੁਰੂ ਹੋਣ ਦੀ ਤਿਆਰੀ ਹੈ।
ਇਹ ਵੀ ਪੜ੍ਹੋ : ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਗੋਲੀਆਂ ਮਾਰ ਕੀਤਾ ਗਿਆ ਸੀ ਕਤਲ
ਵਿਧਾਇਕ ਸਿੰਗਲਾ ਨੇ ਕਿਹਾ ਕਿ ਮਾਨਸਾ ਦੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਸ਼ਹਿਰ ਤੋਂ ਲੈ ਕੇ ਸਹਾਰਨਾ ਸਰਹੰਦ ਚੌਂਅ ਤੱਕ ਪਾਈਪ ਲਾਈਨ ਪਾਉਣ ਦਾ ਇਹ ਪੂਰਾ ਪ੍ਰਾਜੈਕਟ ਹੈ। ਇਸ ਤੋਂ ਬਾਅਦ ਸ਼ਹਿਰ ਵਿਚ ਸੀਵਰੇਜ ਦੀ ਕੋਈ ਸਮੱਸਿਆ ਨਹੀਂ ਆਵੇਗੀ। ਵਿਧਾਇਕ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਸ਼ਹਿਰ ਦੇ ਸੀਵਰੇਜ ਦੀ ਸਮੱਸਿਆ ਲਈ ਚਿੰਤਤ ਹੋ ਕੇ ਲੜ ਰਹੇ ਹਨ ਅਤੇ ਆਪਣੀ ਸਰਕਾਰ ਤੋਂ ਇਸ ਸਮੱਸਿਆ ਦੇ ਹੱਲ ਲਈ ਪੈਸਾ ਮਨਜ਼ੂਰ ਕਰਵਾਉਣ ਲਈ ਉਨ੍ਹਾਂ ਹਰ ਵਾਹ ਲਗਾਈ ਪਰ ਕੁੱਝ ਸਿਆਸੀ ਸੰਗਠਨ ਉਨ੍ਹਾਂ 'ਤੇ ਇਸ ਪ੍ਰਤੀ ਲਾਪਰਵਾਹ ਹੋਣ ਅਤੇ ਸ਼ਹਿਰੀਆਂ ਨੂੰ ਗੁੰਮਰਾਹ ਕਰਨ ਲਈ ਜੋ ਦੋਸ਼ ਲਗਾ ਰਹੇ ਹਨ, ਉਹ ਇਸ ਦਾ ਜਵਾਬ ਦੇਣ ਲਈ ਵੀ ਤਿਆਰ ਹਨ ਕਿ ਉਨ੍ਹਾਂ ਨੇ ਇਹ ਪ੍ਰਾਜੈਕਟ 40.71 ਕਰੋੜ ਰੁਪਏ ਦੀ ਰਾਸ਼ੀ ਕਦੋਂ, ਕਿਵੇਂ ਮਨਜ਼ੂਰ ਕਰਵਾਈ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਬਦਲ ਜਾਵੇਗੀ ਨੁਹਾਰ ! ਮਿਲ ਗਈ 426 ਕਰੋੜ ਦੀ ਗ੍ਰਾਂਟ
ਉਨ੍ਹਾਂ ਕਿਹਾ ਕਿ 2007 ਤੋਂ ਲੈ ਕੇ 2017 ਤੱਕ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਰਹੀ। ਅਕਾਲੀ ਦਲ ਦੇ ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ ਰਹੇ। 2017 ਤੋਂ ਲੈ ਕੇ 2022 ਤਕ ਕਾਂਗਰਸ ਦੀ ਹਕੂਮਤ ਰਹੀ ਪਰ ਕਿਸੇ ਨੇ ਅੱਜ ਤਕ ਮਾਨਸਾ ਦੇ ਸੀਵਰੇਜ ਦੀ ਸਮੱਸਿਆ ਦਾ ਮੁੱਦਾ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਸ਼ਹਿਰ 'ਚ ਪਾਣੀ ਦੀ ਨਿਕਾਸੀ ਲਈ ਕੋਈ ਜਗ੍ਹਾ ਨਾ ਰਹਿਣ ਕਰਕੇ ਅਤੇ ਖੇਤਾਂ ਨੂੰ ਨਹਿਰੀ ਪਾਣੀ ਪੂਰਾ ਮਿਲਣ ਕਰ ਕੇ ਇਸ ਪਾਣੀ ਦੀ ਨਿਕਾਸੀ ਲਈ ਸਮੱਸਿਆਵਾਂ ਆਈਆਂ, ਜਿਸ ਸਬੰਧੀ ਉਨ੍ਹਾਂ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਅਧਿਕਾਰੀਆਂ ਨਾਲ ਵੀ ਦਰਜਨਾਂ ਮੀਟਿੰਗਾਂ ਕਰ ਕੇ ਉਨ੍ਹਾਂ ਨੂੰ ਇਹ ਪਾਣੀ ਲੈਣ ਦੀ ਅਪੀਲ ਕੀਤੀ ਪਰ ਉਨ੍ਹਾਂ ਇਸ ਤੋਂ ਇਨਕਾਰ ਕਰ ਦਿੱਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵਿਧਾਇਕ ਦੇ ਡਰਾਈਵਰ ਦੀ ਮੌਤ, ਪਿਆ ਦਿਲ ਦਾ ਦੌਰਾ
NEXT STORY