ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ ਲਈ ਸਿੱਧੀ ਬੱਸ ਸੇਵਾ ਸ਼ੁਰੂ ਕਰਨ ਦਾ ਮੁੱਦਾ ਚੁੱਕਿਆ ਗਿਆ। ਇਸ ਬਾਰੇ ਜਵਾਬ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਮੁਕਾਬਲੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਆਉਣ-ਜਾਣ ਵਾਲੀਆਂ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਦੀ ਗਿਣਤੀ ਬਹੁਤ ਘੱਟ ਹੈ।
ਇਹ ਵੀ ਪੜ੍ਹੋ : ਕੱਚੇ ਘਰਾਂ ਵਾਲੇ ਪੰਜਾਬ ਦੇ ਪਰਿਵਾਰਾਂ ਲਈ ਜ਼ਰੂਰੀ ਖ਼ਬਰ, ਜਲਦੀ ਲੈ ਲੈਣ ਇਸ ਸਕੀਮ ਦਾ ਲਾਹਾ
ਇਸ ਕਾਰਨ ਅੰਮ੍ਰਿਤਸਰ ਹਵਾਈ ਅੱਡੇ ਲਈ ਸਰਕਾਰੀ ਬੱਸ ਸੇਵਾ ਸ਼ੁਰੂ ਨਹੀਂ ਕੀਤੀ ਗਈ। ਮੰਤਰੀ ਭੁੱਲਰ ਨੇ ਕਿਹਾ ਕਿ ਜੇਕਰ ਅੰਮ੍ਰਿਤਸਰ ਹਵਾਈ ਅੱਡੇ ਤੋਂ ਜ਼ਿਆਦਾ ਸਵਾਰੀਆਂ ਮਿਲਣ ਤਾਂ ਹੀ ਉੱਥੇ ਸਰਕਾਰੀ ਬੱਸ ਚਲਾਈ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਵੱਡੇ ਝਟਕੇ ਨਾਲ ਜਾਰੀ ਕੀਤੀ ਚਿਤਾਵਨੀ
ਉਨ੍ਹਾਂ ਕਿਹਾ ਕਿ ਜਿਹੜੇ ਇਲਾਕੇ 'ਚੋਂ ਵੱਧ ਅੰਮ੍ਰਿਤਸਰ ਹਵਾਈ ਅੱਡੇ ਲਈ ਲੋਕ ਜਾਂਦੇ ਹੋਣਗੇ, ਉੱਥੇ ਸਰਵੇ ਕਰਵਾ ਕੇ ਦੇਖ ਲਿਆ ਜਾਵੇਗਾ ਅਤੇ ਜੇਕਰ ਲੋੜ ਪਈ ਤਾਂ ਅੰਮ੍ਰਿਤਸਰ ਹਵਾਈ ਅੱਡੇ ਲਈ ਵੀ ਸਰਕਾਰੀ ਬੱਸ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਇਹ ਵੀ ਕੋਸ਼ਿਸ਼ ਕੀਤੀ ਜਾਵੇਗੀ ਕਿ ਦਿੱਲੀ ਹਵਾਈ ਅੱਡੇ ਤੋਂ ਸਿੱਧੀਆਂ ਸਰਕਾਰੀ ਬੱਸਾਂ ਲੋਕਾਂ ਨੂੰ ਪੰਜਾਬ ਲੈ ਕੇ ਆਉਣ ਅਤੇ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਲੋਕਾਂ ਨੂੰ ਜ਼ਿਆਦਾ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਿਧਾਨ ਸਭਾ ਇਜਲਾਸ ਦਾ ਅੱਜ ਆਖ਼ਰੀ ਦਿਨ, ਸ਼ੁਰੂ ਹੋਈ ਸਦਨ ਦੀ ਕਾਰਵਾਈ (ਵੀਡੀਓ)
NEXT STORY