ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਅੰਦਰ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬਾ ਵਾਸੀਆਂ ਨੂੰ ਵੱਡੀ ਖ਼ੁਸ਼ਖ਼ਬਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 3 ਪੜਾਵਾਂ 'ਚ ਕੁੱਲ 60 ਜਨਤਕ ਮਾਈਨਿੰਗ ਸਾਈਟਾਂ ਨੂੰ ਕਾਰਜਸ਼ੀਲ ਬਣਾਇਆ ਹੈ। ਅਗਲੇ ਪੜਾਅ 'ਚ ਸੂਬੇ 'ਚ ਜਲਦੀ ਹੀ ਹੋਰ 16 ਸਾਈਟਾਂ ਸ਼ੁਰੂ ਕੀਤੇ ਜਾਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 'ਮੁਫ਼ਤ ਬੱਸ ਯੋਜਨਾ' ਨੂੰ ਲੈ ਕੇ ਬਜਟ 'ਚ ਅਹਿਮ ਐਲਾਨ, ਵੱਡੀ ਗਿਣਤੀ 'ਚ ਔਰਤਾਂ ਲੈ ਰਹੀਆਂ ਲਾਭ
ਹਰਪਾਲ ਚੀਮਾ ਨੇ ਕਿਹਾ ਕਿ ਇਨ੍ਹਾਂ ਸਾਈਟਾਂ ਤੋਂ 14.66 ਲੱਖ ਮੀਟ੍ਰਿਕ ਟਨ ਰੇਤਾ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੀ ਪਿੱਟ ਹੈੱਡ ਵਿਕਰੀ ਕੀਮਤ 'ਤੇ ਵੇਚਿਆ ਗਿਆ ਹੈ। ਇਸ ਦੇ ਨਾਲ ਹੀ ਵਪਾਰਕ ਮਾਈਨਿੰਗ ਸਾਈਟਾਂ ਦੀ ਨਿਲਾਮੀ ਕੀਤੀ ਜਾ ਰਹੀ ਹੈ, ਜਿਸ 'ਚ 67 ਖਣਿਜ ਯੁਕਤ ਸਾਈਟਾਂ ਨਾਲ 40 ਕਲਸਟਰ ਸ਼ਾਮਲ ਹਨ।
ਇਹ ਵੀ ਪੜ੍ਹੋ : ਲੁਧਿਆਣਾ 'ਚ PRTC ਬੱਸ ਦੇ ਕੰਡਕਟਰ ਨਾਲ ਕੁੱਟਮਾਰ, ਜਾਣੋ ਕੀ ਹੈ ਪੂਰਾ ਮਾਮਲਾ
ਹਰਪਾਲ ਚੀਮਾ ਨੇ ਕਿਹਾ ਕਿ ਅਸੀਂ ਆਉਣ ਵਾਲੇ ਸਾਲ ਦੌਰਾਨ ਸੂਬੇ 'ਚ 100 ਵਪਾਰਕ ਮਾਈਨਿੰਗ ਸਾਈਟਾਂ ਦੇ ਕਲਸਟਰਾਂ ਦੀ ਨਿਲਾਮੀ ਕਰਨ ਦਾ ਇਰਾਦਾ ਰੱਖਦੇ ਹਾਂ। ਇਸ ਦੇ ਨਾਲ ਹੀ ਸਰਕਾਰ ਨੇ ਪੰਜਾਬ ਕਰੱਸ਼ਰ ਨੀਤੀ ਅਧਿਸੂਚਿਤ ਕੀਤੀ ਹੈ ਅਤੇ ਕਰੱਸ਼ਰ ਉਦਯੋਗ 'ਚ ਹੋਰ ਦੁਰੱਸਤੀ ਕਰਨ ਲਈ ਅਸੀਂ ਜਲਦੀ ਹੀ 'ਪਬਲਿਕ ਕਰੱਸ਼ਰ ਯੂਨਿਟਸ' ਨਾਂ ਦੀ ਪਹਿਲਮ ਕਦਮੀ ਕਰਾਂਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ 'ਚ PRTC ਬੱਸ ਦੇ ਕੰਡਕਟਰ ਨਾਲ ਕੁੱਟਮਾਰ, ਜਾਣੋ ਕੀ ਹੈ ਪੂਰਾ ਮਾਮਲਾ
NEXT STORY