ਲੁਧਿਆਣਾ (ਰਮਨਦੀਪ ਸੋਢੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ 'ਤੇ ਪਿੰਡ ਸਰਾਭਾ ਵਿਖੇ ਸ਼ਿਰੱਕਤ ਕੀਤੀ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਅੱਜ ਅਸੀਂ ਉਸ ਕਰਮਾਂ-ਭਾਗਾਂ ਵਾਲੀ ਧਰਤੀ ਨੂੰ ਸਿਜਦਾ ਕਰਨ ਆਏ ਹਾਂ, ਜਿਸ ਧਰਤੀ ਨੇ ਸ. ਕਰਤਾਰ ਸਿੰਘ ਸਰਾਭੇ ਵਰਗਾ ਯੋਧਾ ਪੈਦਾ ਕੀਤਾ। ਜਦੋਂ ਤੱਕ ਦੁਨੀਆ ਰਹੇਗੀ, ਸ਼ਹੀਦ ਉਦੋਂ ਤੱਕ ਜਿਊਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਫਰਜ਼ ਹੈ ਅਤੇ ਅਸੀਂ ਅਜਿਹਾ ਕਰਕੇ ਉੁਨ੍ਹਾਂ 'ਤੇ ਕੋਈ ਅਹਿਸਾਨ ਨਹੀਂ ਕਰ ਰਹੇ। ਇਸ ਆਜ਼ਾਦੀ ਨੂੰ ਪਾਉਣ ਲਈ ਬਹੁਤ ਮਹਿੰਗੀ ਕੀਮਤ ਦੇਣੀ ਪਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸ਼ਹੀਦਾਂ ਦੇ ਪੈਰਾਂ ਦੀ ਧੂੜ ਬਰਾਬਰ ਵੀ ਨਹੀਂ ਹਾਂ ਪਰ ਜੇਕਰ ਥੋੜ੍ਹਾ ਜਿਹਾ ਉਨ੍ਹਾਂ ਦੀ ਸੋਚ ਮੁਤਾਬਕ ਚੱਲੀਏ ਤਾਂ ਸਭ ਕੁੱਝ ਠੀਕ ਹੋ ਜਾਵੇਗਾ।
ਇਹ ਵੀ ਪੜ੍ਹੋ : PSEB ਦੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਕੂਲ ਮੁਖੀਆ ਨੂੰ ਹਦਾਇਤਾਂ ਜਾਰੀ
ਮੁੱਖ ਮੰਤਰੀ ਨੇ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਵਿਰਸੇ ਨੂੰ ਭੁੱਲ ਜਾਂਦੀਆਂ ਹਨ, ਉਹ ਖ਼ਤਮ ਹੋ ਜਾਂਦੀਆਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਹਲਵਾਰਾ ਏਅਰਪੋਰਟ 70 ਫ਼ੀਸਦੀ ਤੱਕ ਤਿਆਰ ਹੋ ਚੁੱਕਾ ਹੈ ਅਤੇ ਇੱਥੋਂ ਜਲਦ ਹੀ ਉਡਾਣਾਂ ਸ਼ੁਰੂ ਹੋ ਜਾਣਗੀਆਂ। ਇਸ ਦਾ ਨਾਂ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਰੱਖਿਆ ਗਿਆ ਹੈ ਕਿਉਂਕਿ ਇਹ ਉਨ੍ਹਾਂ ਦੀ ਧਰਤੀ ਹੈ। ਉਨ੍ਹਾਂ ਨੇ ਇੱਥੋਂ ਦੇ ਲੋਕਾਂ ਨੂੰ ਕਿਹਾ ਕਿ ਇਹ ਸ਼ਹੀਦਾਂ ਦੀ ਧਰਤੀ ਹੈ ਅਤੇ ਲੋਕ ਉਨ੍ਹਾਂ ਨੂੰ ਮੰਗ ਪੱਤਰ ਦੇਣ ਦੀ ਬਜਾਏ ਹੱਕ ਪੱਤਰ ਦੇਣ ਕਿਉਂਕਿ ਇਹ ਉਨ੍ਹਾਂ ਦਾ ਹੱਕ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਂਝ ਸੂਬੇ ਦੀ ਸਰਕਾਰ ਦਾ ਸਹੁੰ ਚੁੱਕ ਸਮਾਗਮ ਰਾਜ ਭਵਨ ਵਿਖੇ ਹੀ ਹੁੰਦਾ ਹੈ ਪਰ ਅਸੀਂ ਖਟਕੜ ਕਲਾਂ ਵਿਖੇ ਜਾ ਰਹੇ ਸਹੁੰ ਚੁੱਕੀ ਅਤੇ ਸ਼ਹੀਦਾਂ ਨਾਲ ਵਾਅਦਾ ਕੀਤਾ ਕਿ ਉਨ੍ਹਾਂ ਦੀ ਕੁਰਬਾਨੀ ਨੂੰ ਅਜਾਈਂ ਨਹੀਂ ਜਾਣ ਦਿਆਂਗੇ। ਸ਼ਹੀਦ ਹਰ ਰੋਜ਼ ਹੀ ਸਾਡੇ ਕੋਲ ਰਹਿਣੇ ਚਾਹੀਦੇ ਹਨ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਡੂੰਘੀ ਚਿੰਤਾ ਵਾਲੀ ਖ਼ਬਰ, ਇਸ ਰਿਪੋਰਟ 'ਚ ਹੋਇਆ ਡਰਾ ਦੇਣ ਵਾਲਾ ਖ਼ੁਲਾਸਾ
ਨੌਜਵਾਨਾਂ ਲਈ ਕੀਤਾ ਵੱਡਾ ਐਲਾਨ
ਉਨ੍ਹਾਂ ਨੇ ਨੌਜਵਾਨਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ ਨੌਜਵਾਨ ਪੜ੍ਹਾਈ 'ਚ ਮੈਰਿਟ ਲੈ ਕੇ ਆਉਣ ਤਾਂ ਸਰਕਾਰ ਖ਼ੁਦ ਕੁੰਡਾ ਖੜਕਾ ਕੇ ਉਨ੍ਹਾਂ ਨੂੰ ਨੌਕਰੀਆਂ ਦੇਵੇਗੀ ਅਤੇ ਕਿਸੇ ਤਰ੍ਹਾਂ ਦੀ ਵੀ ਕੋਈ ਸ਼ਿਫਾਰਿਸ਼ ਨਹੀਂ ਚੱਲੇਗੀ। ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਆਪਣਾ ਸਰੀਰ ਬਣਾਉਣ ਅਤੇ ਮਿਹਨਤ ਕਰਨ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਸੂਬੇ 'ਚ ਯੂ. ਪੀ. ਐੱਸ. ਸੀ. ਸੈਂਟਰ ਖੋਲ੍ਹੇ ਜਾ ਰਹੇ ਹਨ, ਜਿੱਥੇ ਹਰ ਵਿਦਿਆਰਥੀ ਨੂੰ ਮੁਫ਼ਤ 'ਚ ਟ੍ਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਵੱਡੇ ਅਹੁਦਿਆਂ 'ਤੇ ਆਉਣ ਅਤੇ ਪੰਜਾਬ ਦੀ ਤਰੱਕੀ 'ਚ ਹਿੱਸਾ ਪਾਉਣ। ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬੀ ਹਾਂ ਅਤੇ ਕੁਰਬਾਨੀਆਂ ਦਾ ਮੁੱਲ ਪਾਉਣਾ ਜਾਣਦੇ ਹਾਂ। ਸਾਡੇ ਗੁਰੂਆਂ ਦੇ ਬਹੁਤ-ਬਹੁਤ ਵੱਡੇ ਖਜ਼ਾਨੇ ਪਏ ਹਨ, ਜਿਨ੍ਹਾਂ ਨੂੰ ਸੰਭਾਲਣ ਦੀ ਲੋੜ ਹੈ। ਪਰਾਲੀ ਨੂੰ ਅੱਗ ਨਾਲ ਲਾਉਣ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਕਿਸੇ ਦਾ ਨੁਕਸਾਨ ਨਹੀਂ ਹੁੰਦਾ, ਸਗੋਂ ਸਾਡੇ ਆਪਣੇ ਬੱਚਿਆਂ ਦੇ ਫੇਫੜਿਆਂ 'ਚੋਂ ਹੀ ਉਹ ਧੂੰਆਂ ਲੰਘਦਾ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੂਪਨਗਰ ਵਿਖੇ ਸਕੂਲ ਦੇ ਸਾਹਮਣੇ ਵਾਪਰਿਆ ਸੜਕ ਹਾਦਸਾ, 4 ਵਾਹਨਾਂ ਦੀ ਹੋਈ ਜ਼ਬਰਦਸਤ ਟੱਕਰ
NEXT STORY