ਚੰਡੀਗੜ੍ਹ (ਅੰਕੁਰ) -ਪੰਜਾਬ ਸਰਕਾਰ ਨੇ ਬਿਨਾਂ ਵਿਰੋਧ ਵਾਲੇ ਇੰਤਕਾਲਾਂ ਦੀ ਤਸਦੀਕ, ਨਕਲ ਮੁਹੱਈਆ ਕਰਨ ਦੀ ਸੇਵਾ, ਆਮਦਨੀ ਸਰਟੀਫਿਕੇਟ ਜਾਰੀ ਕਰਨ ਤੇ ਮਾਲੀਆ ਰਿਕਾਰਡਾਂ ਦੀ ਜਾਂਚ ਸਬੰਧੀ ਸਾਰੇ ਬਕਾਇਆ ਕੇਸਾਂ ਦਾ ਨਿਪਟਾਰਾ 30 ਅਪ੍ਰੈਲ ਤੱਕ ਕਰਨ ਦਾ ਐਲਾਨ ਕੀਤਾ ਹੈ। ਮਾਲ ਵਿਭਾਗ ’ਚ ਜਨਤਕ ਸੇਵਾਵਾਂ ਨੂੰ ਸੁਚਾਰੂ ਬਣਾਉਣ ਤੇ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਇਹ ਫ਼ੈਸਲਾ ਲਿਆ ਗਿਆ ਹੈ।
ਦੇਰ ਰਾਤ ਪੂਰਾ ਜ਼ਿਲ੍ਹਾ ਕਰ'ਤਾ ਸੀਲ! ਰੈੱਡ ਅਲਰਟ 'ਤੇ ਪੁਲਸ, 1000 ਤੋਂ ਵਧੇਰੇ ਮੁਲਾਜ਼ਮ ਤਾਇਨਾਤ
ਮਾਲ ਵਿਭਾਗ ਨੂੰ ਪਿਛਲੇ ਇਕ ਸਾਲ ’ਚ ਬਿਨਾਂ ਵਿਰੋਧ ਵਾਲੇ ਇੰਤਕਾਲਾਂ ਦੀ ਤਸਦੀਕ ਸਬੰਧੀ 8,42,362, ਨਕਲ ਮੁਹੱਈਆ ਕਰਨ ਦੀ ਸੇਵਾ ਸਬੰਧੀ 31164, ਆਮਦਨੀ ਸਰਟੀਫਿਕੇਟ ਜਾਰੀ ਕਰਨ ਸਬੰਧੀ 533054 ਤੇ ਮਾਲੀਆ ਰਿਕਾਰਡਾਂ ਦੀ ਜਾਂਚ ਸਬੰਧੀ 173140 ਦਰਖ਼ਾਸਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ’ਚੋਂ 26658, 17400, 4362 ਤੇ 2123 ਨਿਰਧਾਰਤ ਸਮਾਂ ਸੀਮਾ ਤੋਂ ਬਾਹਰ ਲਟਕੀਆਂ ਸਨ। ਇਨ੍ਹਾਂ ਸਾਰੇ ਬਕਾਇਆ ਕੇਸਾਂ ਦਾ ਨਿਪਟਾਰਾ 30 ਅਪ੍ਰੈਲ ਤੱਕ ਕਰ ਦਿੱਤਾ ਜਾਵੇਗਾ।
ਬਾਜਵਾ ਨੇ ਜਾਂਚ 'ਚ ਨਹੀਂ ਕੀਤਾ ਸਹਿਯੋਗ! ਦਹਿਸ਼ਤ ਫੈਲਾਉਣ ਦੇ ਮਾਮਲੇ 'ਚ ਪੁਲਸ ਕੱਸ ਸਕਦੀ ਹੈ ਸ਼ਿਕੰਜਾ
ਬਿਨਾਂ ਵਿਰੋਧ ਵਾਲੇ ਇੰਤਕਾਲਾਂ ਦੀ ਤਸਦੀਕ ਲਈ 1 ਮਈ ਤੋਂ ਤੈਅ ਸਮਾਂ 45 ਦਿਨ ਤੋਂ ਘਟਾ ਕੇ 30 ਦਿਨ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਬਕਾਇਆ ਅਰਜ਼ੀਆਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਹੁਣ ਰੋਜ਼ਾਨਾ ਦੇ ਆਧਾਰ ’ਤੇ ਬਕਾਇਆ ਪਏ ਕੇਸਾਂ ਦੀ ਨਿਗਰਾਨੀ ਕਰਨਗੇ। ਨਕਲ ਸੇਵਾ ਲਈ ਨਿਰਧਾਰਤ ਸਮਾਂ ਸੀਮਾ 10 ਦਿਨ, ਆਮਦਨ ਸਰਟੀਫਿਕੇਟ ਲਈ 15 ਦਿਨ ਤੇ ਮਾਲ ਰਿਕਾਰਡ ਦੀ ਜਾਂਚ ਲਈ 7 ਦਿਨ ਹੈ। ਮਾਲ ਵਿਭਾਗ ਦੇ ਸਬੰਧਤ ਸਰਕਾਰੀ ਅਧਿਕਾਰੀ ਜਾਂ ਮੁਲਾਜ਼ਮ ਦੀ ਤੈਅ ਸਮਾਂ ਸੀਮਾ ਅਨੁਸਾਰ ਸੇਵਾਵਾਂ ਪ੍ਰਦਾਨ ਕਰਨ ਲਈ ਜਵਾਬਦੇਹੀ ਤੈਅ ਕੀਤੀ ਗਈ ਹੈ ਤੇ ਕਿਸੇ ਵੀ ਤਰ੍ਹਾਂ ਦੀ ਦੇਰੀ ਦੀ ਸੂਰਤ ’ਚ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੂਰਾ ਜ਼ਿਲ੍ਹਾ ਕਰ'ਤਾ ਸੀਲ! ਰੈੱਡ ਅਲਰਟ 'ਤੇ ਪੁਲਸ, 1000 ਤੋਂ ਵਧੇਰੇ ਮੁਲਾਜ਼ਮ ਤਾਇਨਾਤ
NEXT STORY