ਫਤਿਹਗੜ੍ਹ ਸਾਹਿਬ (ਸੁਰੇਸ਼, ਜਗਦੇਵ,ਬਿਪਨ): ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੀਬੀਆਂ ਨਾਲ ਜੋ 1000-1000 ਰੁਪਏ ਦੇਣ ਦਾ ਵਾਅਦਾ ਕੀਤਾ ਜੀ ਉਹ ਜਲਦ ਪੂਰਾ ਹੋਣ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।
ਇਹ ਵੀ ਪੜ੍ਹੋ : ‘ਆਪ’ ਵਿਧਾਇਕ ਖ਼ਿਲਾਫ਼ ਆਪਣੇ ਹੀ ਹਲਕੇ ਦੇ ਥਾਣੇ ’ਚ ਡੀ. ਡੀ. ਆਰ. ਦਰਜ, ਜਾਣੋ ਕੀ ਹੈ ਮਾਮਲਾ
ਬੀਤੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਵਿਸ਼ੇ ’ਤੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਖੇ ਹੋਏ ਸਮਾਗਮ ’ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਬਿਹਤਰੀ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਤੇ ਕੀਤੇ ਵਾਅਦੇ ਮੁਤਾਬਕ ਸਰਕਾਰ ਨੇ ਬੀਬੀਆਂ ਨਾਲ ਜੋ 1000 ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਉਹ ਆਉਣ ਵਾਲੇ ਦੋ-ਤਿੰਨ ਮਹੀਨਿਆਂ ਵਿੱਚ ਪੂਰਾ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : 300 ਯੂਨਿਟ ਮੁਫ਼ਤ ਬਿਜਲੀ : ਦੂਜਾ ਮੀਟਰ ਲਗਵਾਉਣ ਲਈ ਪਾਰ ਕਰਨੇ ਹੋਣਗੇ 4 ਔਖੇ ਪੜਾਅ
ਇਸ ਮੌਕੇ ਬੋਲਦਿਆਂ ਹੋਇਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਕੰਨਿਆ ਭਰੂਣ ਹੱਤਿਆ ਨੂੰ ਰੋਕਣ ਲਈ ਕਾਨੂੰਨ ਨੂੰ ਹੋਰ ਸਖ਼ਤ ਕਰਨ ਦੀ ਲੋੜ ਹੈ। ਉਨ੍ਹਾਂ ਅੱਗੇ ਬੋਲਦੇ ਹੋਏ ਕਿਹਾ ਕਿ ਸਰਕਾਰ ਵਲੋਂ ਔਰਤਾਂ ਤੇ ਬੱਚਿਆਂ ਲਈ ਕਈ ਸਕੀਮਾਂ ਲਿਆਂਦੀਆਂ ਜਾ ਰਹੀਆਂ ਹਨ। ਪੰਜਾਬ ਦੇ ਜੋ ਸਰਕਾਰੀ ਹਸਪਤਾਲ ਸਟਾਫ਼ ਤੇ ਹੋਰ ਸਹੂਲਤਾਂ ਦੀ ਘਾਟ ਨਾਲ ਜੂਝ ਰਹੇ ਹਨ, ਉਨ੍ਹਾਂ ਕਮੀਆਂ ਨੂੰ ਜਲਦ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਪ੍ਰੋਗਰਾਮ ਵਿਚ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ, ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਹਲਕਾ ਬੱਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੀ ਮੌਜੂਦ ਸਨ।
ਨੋਟ: ਕੈਬਨਿਟ ਮੰਤਰੀ ਬਲਜੀਤ ਕੌਰ ਦੇ ਇਸ ਬਿਆਨ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ
ਪੜ੍ਹਨ ਗਈਆਂ ਬੱਚੀਆਂ ਨੂੰ ਬਿਠਾ ਦਿੱਤਾ ਕਲਾਸ ਦੇ ਬਾਹਰ, ਕਾਰਨ ਪੁੱਛਣ ’ਤੇ ਸਕੂਲ ਪ੍ਰਬੰਧਕਾਂ ਨੇ ਕੀਤੀ ਬਦਤਮੀਜ਼ੀ
NEXT STORY