ਚੰਡੀਗੜ੍ਹ : ਪੰਜਾਬ 'ਚ ਚੱਲਦੀਆਂ ਸਰਕਾਰੀ ਬੱਸਾਂ ਦਾ ਲਾਹਾ ਤਾਂ ਹਰ ਕੋਈ ਲੈਂਦਾ ਹੈ ਪਰ ਇਨ੍ਹਾਂ ਬੱਸਾਂ 'ਚ ਬੀਬੀਆਂ ਮੁਫ਼ਤ ਸਫ਼ਰ ਕਰਦੀਆਂ ਹਨ। ਹੁਣ ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲੈਂਦੇ ਹੋਏ ਪੀ. ਆਰ. ਟੀ. ਸੀ. ਦੇ ਬੇੜੇ 'ਚ ਨਵੀਆਂ ਬੱਸਾਂ ਸ਼ਾਮਲ ਕਰਨ ਦਾ ਫ਼ੈਸਲਾ ਲਿਆ ਹੈ, ਜਿਸ ਨਾਲ ਬੀਬੀਆਂ ਨੂੰ ਵੀ ਵੱਡਾ ਫ਼ਾਇਦਾ ਮਿਲੇਗਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੀ. ਆਰ. ਟੀ. ਸੀ. ਵਲੋਂ 83 ਨਵੀਆਂ ਬੀ. ਐੱਸ.-6 ਅਨੁਕੂਲ ਸਧਾਰਣ ਸਟੈਂਡਰਟ ਬੱਸਾਂ ਆਪਣੇ ਬੇੜੇ 'ਚ ਸ਼ਾਮਲ ਕਰਨ ਦੀ ਕਾਰਵਾਈ ਅਮਲ ਅਧੀਨ ਹੈ।
ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, Exams ਨੂੰ ਲੈ ਕੇ ਆਈ Update
ਉਨ੍ਹਾਂ ਦੱਸਿਆ ਕਿ ਇਹ ਬੱਸਾਂ ਕਿਲੋਮੀਟਰ ਸਕੀਮ ਅਧੀਨ 6 ਸਾਲਾਂ ਲਈ ਲੀਜ਼ ਆਧਾਰ 'ਤੇ ਲਈਆਂ ਜਾਣਗੀਆਂ। ਇਸ ਤੋਂ ਇਲਾਵਾ ਬੱਸਾਂ ਦੇ ਬੇੜੇ 'ਚ ਵਾਧੇ ਲਈ ਪੰਜਾਬ ਰੋਡਵੇਜ਼/ਪਨਬੱਸ ਵੱਲੋਂ ਕਿਲੋਮੀਟਰ ਸਕੀਮ ਅਧੀਨ 20 ਸੁਪਰ ਇੰਟੈਗਰਲ ਬੀ. ਐੱਸ-6 ਅਨੁਕੂਲ ਬੱਸਾਂ ਅਤੇ 19 ਐੱਚ. ਵੀ. ਏ. ਸੀ. ਬੱਸਾਂ ਦੀ ਖ਼ਰੀਦ ਕੀਤੀ ਜਾ ਰਹੀ ਹੈ।
ਔਰਤਾਂ ਨੇ 14.88 ਕਰੋੜ ਰੁਪਏ ਦਾ ਕੀਤਾ ਮੁਫ਼ਤ ਬੱਸ ਸਫ਼ਰ
ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਭਰ 'ਚ ਜਨਵਰੀ ਤੋਂ ਦਸੰਬਰ 2024 ਤੱਕ ਸੂਬੇ ਦੀਆਂ ਔਰਤਾਂ ਨੇ 14.88 ਕਰੋੜ ਮੁਫ਼ਤ ਬੱਸ ਸਫ਼ਰ ਕੀਤੇ, ਜਿਸ 'ਤੇ ਵਿਭਾਗ ਦੇ 726.19 ਕਰੋੜ ਖ਼ਰਚ ਹੋਏ ਅਤੇ ਇਹ ਆਪਣੇ ਆਪ 'ਚ ਇੱਕ ਵੱਡੀ ਪ੍ਰਾਪਤੀ ਹੈ।
ਇਹ ਵੀ ਪੜ੍ਹੋ : PSEB ਵਲੋਂ Practical Exams ਦੀਆਂ ਤਾਰੀਖ਼ਾਂ ਦਾ ਐਲਾਨ, ਵਿਦਿਆਰਥੀ ਜਲਦੀ ਕਰ ਲੈਣ ਚੈੱਕ
ਸੂਬਾ ਸਰਕਾਰ ਨੇ ਔਰਤਾਂ ਨੂੰ 1 ਅਪ੍ਰੈਲ, 2022 ਤੋਂ ਹੁਣ ਤੱਕ 1916.92 ਕਰੋੜ ਰੁਪਏ ਦੇ ਖ਼ਰਚ ਨਾਲ 40.45 ਕਰੋੜ ਮੁਫ਼ਤ ਬੱਸ ਯਾਤਰਾਵਾਂ ਦੀ ਸਹੂਲਤ ਮੁਹੱਈਆ ਕੀਤੀ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਪੁਲਸ ਕਰਮਚਾਰੀਆਂ, ਵਿਦਿਆਰਥੀਆਂ, ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਅਤੇ ਥੈਲੇਸੀਮੀਆ ਤੇ ਕੈਂਸਰ ਦੇ ਮਰੀਜ਼ਾਂ ਸਮੇਤ ਵੱਖ-ਵੱਖ ਸ਼੍ਰੇਣੀਆਂ ਨੂੰ ਮੁਫ਼ਤ ਅਤੇ ਬੱਸ ਕਿਰਾਏ 'ਚ ਰਿਆਇਤ ਦਾ ਲਾਭ ਦਿੱਤਾ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਬਾਈਲ ਵਿੰਗ ਨੇ ਰੇਲਵੇ ਸਟੇਸ਼ਨ ’ਤੇ ਕਾਰਵਾਈ ਕਰ ਕੇ ਬੀੜੀਆਂ ਨਾਲ ਭਰੇ 34 ਨਗ ਕੀਤੇ ਜ਼ਬਤ
NEXT STORY