ਚੰਡੀਗੜ੍ਹ (ਅੰਕੁਰ) : ਇਸ ਸਾਲ ਸਤੰਬਰ ਦੇ ਮੱਧ ਤੱਕ 100 ਵਿਸ਼ਵ ਪੱਧਰੀ ‘ਪੀ. ਆਰ. ਟੀ. ਸੀ. ਜੂਨੀਅਰ’ ਬੱਸਾਂ ਅਧਿਕਾਰਤ ਤੌਰ ’ਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਬੇੜੇ ’ਚ ਸ਼ਾਮਲ ਹੋ ਜਾਣਗੀਆਂ। ਇਹ ਐਲਾਨ ਵਿੱਤ ਮੰਤਰੀ ਨੇ ਚੱਲ ਰਹੇ ਬੁਨਿਆਦੀ ਢਾਂਚੇ ਦੇ ਅਪਗ੍ਰੇਡੇਸ਼ਨ ਅਤੇ ਸੇਵਾ ਦੇ ਵਿਸਥਾਰ ਦਾ ਮੁਲਾਂਕਣ ਕਰਨ ਲਈ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਵਿਆਪਕ ਸਮੀਖਿਆ ਮੀਟਿੰਗ ਤੋਂ ਬਾਅਦ ਕੀਤਾ। ਇਸ ਨਾਲ ਪੇਂਡੂ ਖੇਤਰਾਂ ’ਚ ਜਨਤਕ ਆਵਾਜਾਈ ਦੀ ਪਹੁੰਚ ਨੂੰ ਬਿਹਤਰ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਵੱਡਾ ਐਲਾਨ, ਅਗਲੇ ਮਹੀਨੇ ਨਵਾਂ ਸਿਸਟਮ ਸ਼ੁਰੂ, 8ਵੀਂ ਤੋਂ 12ਵੀਂ ਜਮਾਤ ਤੱਕ...
ਇਹ ਮਿੰਨੀ ਬੱਸਾਂ ‘ਆਇਸ਼ਰ’ ਕੰਪਨੀ ਵੱਲੋਂ ਤਿਆਰ ਅਤੇ ਡਿਲੀਵਰ ਕੀਤੀਆਂ ਜਾ ਰਹੀਆਂ ਹਨ। ਟਰਾਂਸਪੋਰਟ ਵਿਭਾਗ ਨੂੰ ਖ਼ਾਸ ਤੌਰ ’ਤੇ ਜਨਤਕ ਟਰਾਂਸਪੋਰਟ ਸੇਵਾਵਾਂ ਦੀ ਗੁਣਵੱਤਾ ਨੂੰ ਹੋਰ ਉੱਚਾ ਚੁੱਕਣ ਦੇ ਮਕਸਦ ਨਾਲ ਨਵੀਨਤਾਕਾਰੀ ਵਿਚਾਰ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤਹਿਤ ਸੂਬੇ ਦੇ ਬੇੜੇ ’ਚ 1,279 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਇਸ ਨਾਲ ਸਰਕਾਰੀ ਬੱਸਾਂ ਦੀ ਗਿਣਤੀ 2,267 ਤੋਂ ਵਧ ਕੇ 3,546 ਹੋ ਜਾਵੇਗੀ, ਜੋ 20 ਸਾਲਾਂ ’ਚ ਸਭ ਤੋਂ ਵੱਡਾ ਵਾਧਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ! ਬਜ਼ੁਰਗ ਬੇਬੇ ਦਾ ਰਾਡ ਤੇ ਸਰੀਏ ਮਾਰ ਕੇ ਕਤਲ, ਚੀਕਾਂ ਸੁਣ ਗੁਆਂਢੀਆਂ ਨੇ...
ਉਕਤ ਮੀਟਿੰਗ ’ਚ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਹਿੱਸਾ ਲਿਆ, ਜਿਨ੍ਹਾਂ ’ਚ ਸਕੱਤਰ ਟਰਾਂਸਪੋਰਟ ਵਰੁਣ ਰੂਜ਼ਮ, ਮੈਨੇਜਿੰਗ ਡਾਇਰੈਕਟਰ ਪਨਬੱਸ ਰਾਜੀਵ ਕੁਮਾਰ ਗੁਪਤਾ, ਮੈਨੇਜਿੰਗ ਡਾਇਰੈਕਟਰ ਪੀ. ਆਰ. ਟੀ. ਸੀ. ਮਨੀਸ਼ਾ ਰਾਣਾ, ਵਧੀਕ ਮੈਨੇਜਿੰਗ ਡਾਇਰੈਕਟਰ ਪੀ.ਆਰ.ਟੀ.ਸੀ. ਨਵਦੀਪ ਕੁਮਾਰ ਤੇ ਜਨਰਲ ਮੈਨੇਜਰ ਪੀ.ਆਰ.ਟੀ.ਸੀ. ਚੰਡੀਗੜ੍ਹ ਅਮਨਵੀਰ ਟਿਵਾਣਾ ਸ਼ਾਮਲ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
20 ਅਗਸਤ ਨੂੰ ਹੋਵੇਗੀ ਨਗਰ ਨਿਗਮ ਜਨਰਲ ਹਾਊਸ ਦੀ ਮੀਟਿੰਗ
NEXT STORY