ਚੰਡੀਗੜ੍ਹ (ਅੰਕੁਰ) : ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ. ਐੱਸ. ਡੀ. ਐੱਮ.) ਨੇ 20 ਉਦਯੋਗਾਂ ਤੇ ਇੰਡਸਟਰੀ ਐਸੋਸੀਏਸ਼ਨਾਂ ਨਾਲ ਸਮਝੌਤੇ ਸਹੀਬੱਧ ਕੀਤੇ ਹਨ, ਜਿਸ ਨਾਲ ਨੌਜਵਾਨਾਂ ਲਈ 50,000 ਨੌਕਰੀਆਂ ਦੇ ਮੌਕੇ ਪੈਦਾ ਹੋਣਗੇ। ਇਸ ਦਾ ਐਲਾਨ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਉਦਯੋਗਿਕ ਦਿੱਗਜਾਂ, ਨੀਤੀ ਘਾੜਿਆਂ ਤੇ ਭਾਈਵਾਲਾਂ ਦਰਮਿਆਨ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਕਰਵਾਈ ਗਈ ਚੀਫ ਐਗਜ਼ੀਕਿਊਟਿਵ ਅਫ਼ਸਰ ਓ.) ਮੀਟ-2024 ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰੱਕਤ ਕਰਦਿਆਂ ਕੀਤਾ। ਇਸ ਦੌਰਾਨ ਨੈਸ਼ਨਲ ਐਸੋਸੀਏਸ਼ਨ ਆਫ ਸਾਫਟਵੇਅਰ ਐਂਡ ਸਰਵਿਸ ਕੰਪਨੀਜ਼ (ਨੈਸਕਾਮ) ਤੇ ਮੋਹਾਲੀ (ਐੱਸ.ਏ.ਐੱਸ. ਨਗਰ), ਅੰਮ੍ਰਿਤਸਰ, ਲੁਧਿਆਣਾ ਤੇ ਪਟਿਆਲਾ ਦੀਆਂ ਇੰਡਸਟਰੀ ਐਸੋਸੀਏਸ਼ਨਾਂ ਸਮੇਤ 20 ਉਦਯੋਗਾਂ ਨਾਲ ਸਮਝੌਤੇ ਸਹੀਬੱਧ ਕੀਤੇ ਗਏ।
ਇਹ ਵੀ ਪੜ੍ਹੋ : ਲੋਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋਇਆ Alert, ਜ਼ਰਾ ਬਚ ਕੇ
ਉਨ੍ਹਾਂ ਨੇ ਸੂਬੇ ਭਰ ’ਚ 750 ਉਮੀਦਵਾਰਾਂ ਵਾਲੇ 23 ਸਿਖਲਾਈ ਸੈਂਟਰਾਂ ਦਾ ਡਿਜੀਟਲੀ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਸ਼ਵ ਹੁਨਰ ਮੁਕਾਬਲੇ ਦੇ 100 ਜੇਤੂਆਂ ਨੂੰ ਮੈਡਲ ਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ। ਇਸ ਦੌਰਾਨ ‘ਸਾਡੇ ਨੌਜਵਾਨਾਂ ਤੇ ਵਰਕਫੋਰਸ ਦੇ ਭਵਿੱਖ ਨੂੰ ਬਿਹਤਰ ਬਣਾਉਣਾ’ ਵਿਸ਼ੇ ’ਤੇ ਪੈਨਲ ਚਰਚਾ ਕਰਵਾਈ ਗਈ, ਜਿਸ ’ਚ ਵਿਕਸਿਤ ਹੋ ਰਹੇ ਬਾਜ਼ਾਰ ਦੇ ਸੰਦਰਭ ’ਚ ਨੌਜਵਾਨਾਂ ਤੇ ਵਰਕਫੋਰਸ ਨੂੰ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨ ਬਾਰੇ ਚਰਚਾ ਕੀਤੀ ਗਈ। ਇਸ ਪੈਨਲ ਚਰਚਾ ’ਚ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਪੰਜਾਬ ਵਿਕਾਸ ਕਮਿਸ਼ਨ ਦੇ ਵਾਈਸ ਚੇਅਰਪਰਸਨ ਸੀਮਾ ਬਾਂਸਲ, ਨੈਸ਼ਨਲ ਇੰਸਟੀਚਿਊਟ ਆਫ ਰੂਰਲ ਡਿਵੈਲਪਮੈਂਟ ਐਂਡ ਪੰਚਾਇਤੀ ਰਾਜ ਦੇ ਸਹਾਇਕ ਡਾਇਰੈਕਟਰ ਰੰਗੇ ਰਾਘਵ, ਬਾਬਾ ਫ਼ਰੀਦ ਹੈਲਥ ਐਂਡ ਮੈਡੀਕਲ ਸਾਇੰਸਜ਼ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰਾਜੀਵ ਸੂਦ, ਮਾਈਕ੍ਰੋਸਾਫਟ ਦੇ ਉੱਤਰੀ ਭਾਰਤ ਲਈ ਐਜੂਕੇਸ਼ਨ ਫਾਰ ਨਾਰਥ ਇੰਡੀਆ ਦੇ ਡਾਇਰੈਕਟਰ ਮਿਸ ਸਵਾਤੀ ਕੌਸ਼ਲ, ਲਾਰਸਨ ਐਂਡ ਟੂਬਰੋ ਦੇ ਘਰੇਲੂ ਮਾਰਕੀਟਿੰਗ ਨੈੱਟਵਰਕ ਦੇ ਮੁਖੀ ਸੰਜੀਵ ਸ਼ਰਮਾ, ਆਰ.ਡੀ.ਐੱਸ.ਡੀ.ਈ. ਪੰਜਾਬ ਦੇ ਰੀਜਨਲ ਡਾਇਰੈਕਟਰ ਲੈਫਟੀਨੈਂਟ ਕਰਨਲ ਵਿਸ਼ਾਲ ਅਰੋੜਾ, ਤਕਨੀਕੀ ਸਿੱਖਿਆ, ਸਿਖਲਾਈ ਵਿਭਾਗ ਤੇ ਉਚੇਰੀ ਸਿੱਖਿਆ, ਨਵੀਂ ਦਿੱਲੀ ਦੇ ਡਾਇਰੈਕਟਰ ਭੁਪੇਸ਼ ਚੌਧਰੀ ਅਤੇ ਪੀ.ਐੱਚ.ਡੀ.ਸੀ.ਸੀ.ਆਈ ਦੇ ਚੇਅਰਮੈਨ ਰੁਪਿੰਦਰ ਸਚਦੇਵਾ ਨੇ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ : ਤੜਕੇ ਸਬਜ਼ੀ ਮੰਡੀ ਜਾਣ ਵਾਲੇ ਹੋ ਜਾਣ ਸਾਵਧਾਨ, ਹੋ ਸਕਦੀ ਹੈ ਵੱਡੀ ਵਾਰਦਾਤ
ਮਿਸ਼ਨ ਡਾਇਰੈਕਟਰ ਪੀ.ਐੱਸ.ਡੀ.ਐੱਮ. ਅੰਮ੍ਰਿਤ ਸਿੰਘ ਨੇ ਕਿਹਾ ਕਿ ਇਹ ਸਮਾਗਮ ਡੀ.ਡੀ.ਯੂ-ਜੀ.ਕੇ.ਵਾਈ. ਪਹਿਲਕਦਮੀ ਤਹਿਤ ਪੰਜਾਬ ’ਚ ਹੁਨਰਮੰਦ ਨੌਜਵਾਨਾਂ ਲਈ ਸਥਾਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਮਾਈ ਭਾਗੋ ਏ.ਐੱਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐੱਸ.ਐੱਮ. (ਸੇਵਾਮੁਕਤ) ਤੇ ਮਹਾਰਾਜਾ ਰਣਜੀਤ ਸਿੰਘ ਏ.ਐੱਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐੱਚ. ਚੌਹਾਨ ਵੀ.ਐੱਸ.ਐੱਮ. (ਸੇਵਾਮੁਕਤ), ਸੀ-ਪਾਈਟ ਦੇ ਡਾਇਰੈਕਟਰ ਜਨਰਲ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਮਾਨ ਤੇ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਡੀਗੜ੍ਹ ਦੀ ਅਦਾਲਤ ਵੱਲੋਂ ਕੰਗਨਾ ਰਣੌਤ ਨੂੰ ਨੋਟਿਸ ਜਾਰੀ
NEXT STORY