ਚੰਡੀਗੜ੍ਹ (ਬਿਓਰੋ) - ਓਰਬਿਟ ਬਸ ਦੇ ਆਪ੍ਰੇਟਰਾਂ ਲਈ ਇਕ ਖ਼ੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਓਰਬਿਟ ਬਸਾਂ ਦੇ ਪਰਮਿਟ ਰੱਦ ਹੋਣ ਖ਼ਿਲਾਫ਼ ਅਦਾਲਤ ਨੇ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਲੈ ਕੇ ਅਦਾਲਤ ਨੇ ਅੱਜ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਕੰਪਨੀ ਨੂੰ ਰਾਹਤ ਦਿੱਤੀ ਹੈ। ਸਰਕਾਰ ਨੇ ਨਿਊ ਦੀਪ ਅਤੇ ਬਾਦਲ ਪਰਿਵਾਰ ਦੀ ਕੰਪਨੀ ਓਰਬਿਟ ਐਵੀਏਸ਼ਨ ਦੀਆਂ ਬੱਸਾਂ ਨੂੰ ਜ਼ਬਤ ਕਰਨ ਅਤੇ ਪਰਮਿਟ ਰੱਦ ਕਰਨ ਦੇ ਆਦੇਸ਼ ਨੂੰ ਰੱਦ ਕਰ ਦਿੱਤਾ ਹੈ, ਜਿਸ ਨਾਲ ਬਸ ਆਪ੍ਰੇਟਰਾਂ ’ਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।
ਦੱਸ ਦਈਏ ਕਿ ਟੈਕਸ ਨਾ ਭਰਨ ਕਾਰਨ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਓਰਬਿਟ ਬਸਾਂ ਦੇ ਪਰਮਿਟ ਰੱਦ ਕਰ ਦਿੱਤੇ ਸਨ। ਇਸ ਨੂੰ ਲੈ ਕੇ ਬਸ ਆਪ੍ਰੇਟਰਾਂ ’ਚ ਕਾਫ਼ੀ ਖਿਚੋਂਤਾਣੀ ਚੱਲ ਰਹੀ ਸੀ। ਕੰਪਨੀਆਂ ਨੂੰ ਵੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਉਨ੍ਹਾਂ ਨੇ ਅਦਾਲਤ ਦਾ ਸਹਾਰਾ ਲਿਆ ਸੀ। ਇਸ ਮਾਮਲੇ 'ਤੇ ਵੀਰਵਾਰ ਨੂੰ ਸੁਣਵਾਈ ਪਿੱਛੋਂ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਦਾਇਰ ਪਟੀਸ਼ਨ 'ਤੇ ਪੰਜਾਬ ਹਰਿਆਣਾ ਹਾਈਕੋਰਟ ਹਾਈਕੋਰਟ ਨੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ।
ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਐੱਸ. ਸੀ. ਭਾਈਚਾਰੇ ਲਈ ਕਰ ਸਕਦੇ ਨੇ ਵੱਡੇ ਐਲਾਨ
NEXT STORY