ਗੁਰਾਇਆ (ਮੁਨੀਸ਼/ਸੋਨੂੰ)— ਭਾਰਤੀ ਕਿਸਾਨ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਨੈਸ਼ਨਲ ਹਾਈਵੇਅ 'ਤੇ ਜਾਮ ਲਗਾ ਦਿੱਤਾ। ਕਿਸਾਨ ਆਪਣੀਆਂ ਮੰਗਾਂ 'ਤੇ ਅੜੇ ਹੋਏ ਹਨ। ਉਨ੍ਹਾਂ ਦੇ ਜਾਮ ਲਗਾਉਣ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੌਕੇ 'ਤੇ ਪਹੁੰਚੀ ਪੁਲਸ ਉਨ੍ਹਾਂ ਨੂੰ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜਦਕਿ ਉਹ ਸਰਕਾਰ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਨ ਦੀਆਂ ਗੱਲਾਂ ਦੋਹਰਾ ਰਹੇ ਹਨ।

ਜਾਣਕਾਰੀ ਮੁਤਾਬਕ ਮੱਧ ਪ੍ਰਦੇਸ਼ 'ਚ ਕਿਸਾਨਾਂ ਦੀ ਹੋਈ ਮੌਤ ਦੇ ਮਾਮਲੇ ਨੂੰ ਲੈ ਕੇ ਗੁਰਾਇਆ 'ਚ ਨੈਸ਼ਨਲ ਹਾਈਵੇਅ ਜਾਮ ਕਰ ਕੇ ਭਾਰਤੀ ਕਿਸਾਨ ਯੂਨੀਅਨ ਦੇ 3 ਜ਼ਿਲਿਆਂ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਦੇ ਕਿਸਾਨਾਂ ਨੇ ਰੋਸ ਜ਼ਾਹਰ ਕੀਤਾ। ਗੁੱਸੇ 'ਚ ਆਏ ਕਿਸਾਨਾਂ ਨੇ 2 ਘੰਟੇ ਹਾਈਵੇਅ ਜਾਮ ਕਰ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਕਿਹਾ ਕਿ ਦੋਹਾਂ ਸਰਕਾਰਾਂ ਨੇ ਚੋਣਾਂ 'ਚ ਜੋ ਵੀ ਵਾਅਦੇ ਕੀਤੇ ਸਨ, ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ, ਜਿਸ ਕਾਰਨ ਇਹ ਧਰਨਾ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਫਸਲ ਦੀ ਬਿਜਾਈ ਸ਼ੁਰੂ ਹੋ ਗਈ ਹੈ ਪਰ ਸਰਕਾਰਾਂ ਨੇ ਕਿਸਾਨਾਂ ਨੂੰ ਸੜਕਾਂ 'ਤੇ ਉਤਰਨ ਲਈ ਮਜ਼ਬੂਰ ਕੀਤਾ ਹੋਇਆ ਹੈ। ਇਸ ਜਾਮ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਜਾਮ ਕਾਰਨ ਕਈ ਲੋਕਾਂ ਦੀ ਕਿਸਾਨਾਂ ਨਾਲ ਬਹਿਸਬਾਜ਼ੀ ਵੀ ਹੋਈ ਪਰ ਕਿਸਾਨਾਂ ਵੱਲੋਂ ਧਰਨੇ ਦੌਰਾਨ ਐਂਬੂਲੈਂਸ, ਮਰੀਜ਼ਾਂ, ਫੌਜ ਦੀਆਂ ਗੱਡੀਆਂ ਨੂੰ ਨਿਕਲਣ ਦਿੱਤਾ ਗਿਆ। ਟਰੈਫਿਕ ਜਾਮ ਹੁੰਦਾ ਦੇਖ ਪੁਲਸ ਨੇ ਪਿੰਡ ਦੇ ਰਸਤੇ ਤੋ ਵਾਹਨਾਂ ਨੂੰ ਕੱਢਿਆ।
ਬਲਾਕ ਕਮੇਟੀ ਦੇ ਮੈਂਬਰਾ ਦੀ ਮੀਟਿੰਗ ਦੌਰਾਨ ਪੰਚਾਇਤ ਕਮੇਟੀ ਨੇ ਕੀਤੇ ਕਈ ਮਤੇ ਪਾਸ
NEXT STORY