ਗੋਰਾਇਆ (ਮੁਨੀਸ਼ ਬਾਵਾ)- ਗੋਰਾਇਆ ਵਿਚ ਸ਼ਰੇਆਮ ਫੁੱਟਬਾਲ ਖਿਡਾਰੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਕਰਨ ਮੁਹੰਮਦ ਵਜੋਂ ਹੋਈ ਹੈ, ਜੋਕਿ 23 ਸਾਲ ਦਾ ਸੀ। ਉਕਤ ਨੌਜਵਾਨ 'ਤੇ ਮਾਮੂਲੀ ਤਕਰਾਰ ਤੋਂ ਬਾਅਦ ਅਣਪਛਾਤੇ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਉਕਤ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਸ ਦੌਰਾਨ ਇਕ ਨੌਜਵਾਨ ਨੂੰ ਫਗਵਾੜਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: ਮੋਰਿੰਡਾ ਵਿਖੇ ਸੀਵਰੇਜ ਦੇ ਪਾਣੀ 'ਚ ਡੁੱਬਣ ਨਾਲ 2 ਸਾਲਾ ਬੱਚੇ ਦੀ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਜਾਣਕਾਰੀ ਮੁਤਾਬਕ ਗੋਰਾਇਆ ਦੇ ਡਾਕਖਾਨਾ ਰੋਡ 'ਤੇ ਰਹਿਣ ਵਾਲੇ ਕਰਨਦੀਪ ਮੁਹੰਮਦ ਉਰਫ਼ ਕਰਨ ਪੁੱਤਰ ਬੂਟਾ ਮੁਹੰਮਦ ਦਾ ਗੋਰਾਇਆ ਦੇ ਮੁਹੱਲਾ ਪੱਤੀ ਮਾਂਗਾ ਦੇ ਰਹਿਣ ਵਾਲੇ ਵਰਿੰਦਰ ਪੁੱਤਰ ਮੰਗਾ ਨਾਲ ਇਸੇ ਗੱਲ ਨੂੰ ਲੈ ਕੇ ਮਾਮੂਲੀ ਝਗੜਾ ਹੋ ਗਿਆ, ਜਿਸ ਤੋਂ ਬਾਅਦ ਵਰਿੰਦਰ ਉਸ ਦੇ ਪਿਤਾ ਮੰਗਾ ਅਤੇ ਗੁਰਪ੍ਰੀਤ ਗੋਪੀ 'ਤੇ ਤੇਜ਼ਧਾਰ ਹਥਿਆਰਾਂ ਅਤੇ ਲੋਹੇ ਦੀਆਂ ਰਾਡਾਂ ਨਾਲ ਕਰਨਦੀਪ ਅਤੇ ਉਸ ਦੇ ਸਾਥੀ ਰਜਤ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਕਰਨ ਮੁਹੰਮਦ ਦੀ ਮੌਤ ਹੋ ਗਈ ਅਤੇ ਉਸ ਦਾ ਸਾਥੀ ਰਜਤ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਰਜਤ ਨੂੰ ਫਗਵਾੜਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਆਪਰੇਸ਼ਨ ਹੋਇਆ। ਕਰਨ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਸੀ ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਬੀਤੀ ਰਾਤ ਕਰਨ ਦੀ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਖਰੜ: ਪਹਿਲੀ ਵਾਰ ਜਾਣਾ ਸੀ 4 ਸਾਲਾ ਮਾਸੂਮ ਨੇ ਸਕੂਲ, ਵਾਪਰਿਆ ਅਜਿਹਾ ਭਾਣਾ ਕਿ ਮਾਂ-ਪੁੱਤ ਦੀ ਹੋ ਗਈ ਮੌਤ
ਜਵਾਨ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਿੱਚ ਖਾਸਾ ਰੋਸ ਪਾਇਆ ਜਾ ਰਿਹਾ ਹੈ। ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਦੀ ਢਿੱਲੀ ਕਾਰਗੁਜ਼ਾਰੀ 'ਤੇ ਆਪਣਾ ਰੋਸ ਜ਼ਾਹਰ ਕਰਦੇ ਹੋਏ ਕਿਹਾ ਕਿ ਜਦ ਤਕ ਉਨ੍ਹਾਂ ਦੇ ਪੁੱਤ ਦੇ ਦੋਸ਼ੀ ਪੁਲਸ ਗ੍ਰਿਫ਼ਤਾਰ ਨਹੀਂ ਕਰਦੀ ਉਦੋਂ ਤੱਕ ਉਹ ਆਪਣੇ ਪੁੱਤਰ ਨੂੰ ਸਪੁਰਦ-ਏ-ਖ਼ਾਕ ਨਹੀਂ ਕਰਨਗੇ।
ਇਸ ਸਬੰਧੀ ਐੱਸ. ਐੱਚ. ਓ. ਗੋਰਾਇਆ ਹਰਵਿੰਦਰ ਸਿੰਘ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਪਹਿਲਾਂ 307 ਧਾਰਾ ਸਮੇਤ ਵੱਖ-ਵੱਖ ਧਰਾਵਾਂ ਹੇਠ ਵਰਿੰਦਰ ਪੁੱਤਰ ਮੰਗਾ ਉਸ ਦੇ ਪਿਤਾ ਮੰਗਾ ਅਤੇ ਗੁਰਪ੍ਰੀਤ ਸਿੰਘ ਗੋਪੀ ਸਮੇਤ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਕਰਨ ਦੀ ਮੌਤ ਤੋਂ ਬਾਅਦ ਪੁਲਸ ਨੇ ਕਤਲ ਸਮੇਤ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਦੇ ਹੋਏ ਮੰਗਾ ਅਤੇ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਵਰਿੰਦਰ ਦੀ ਤਲਾਸ਼ ਵਿਚ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਤਫ਼ਤੀਸ਼ ਵਿਚ ਸਾਹਮਣੇ ਆਇਆ ਹੈ ਵਰਿੰਦਰ 'ਤੇ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਐਕਟ ਦਾ ਮਾਮਲਾ ਦਰਜ ਹੈ।
ਇਹ ਵੀ ਪੜ੍ਹੋ: ਜਲੰਧਰ: ਅਹੁਦਾ ਸੰਭਾਲਦਿਆਂ ਹੀ ਐਕਸ਼ਨ 'ਚ IAS ਅਧਿਕਾਰੀ ਜਸਪ੍ਰੀਤ ਸਿੰਘ, ਦਿੱਤੇ ਇਹ ਨਿਰਦੇਸ਼
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵੱਡੀ ਖ਼ਬਰ : ਲਾਰੈਂਸ-ਰਿੰਦਾ ਗੈਂਗ ਦੇ 9 ਸ਼ਾਰਪ ਸ਼ੂਟਰਾਂ ਸਣੇ 13 ਕਾਬੂ, IGP ਨੇ ਕੀਤੇ ਹੈਰਾਨੀਜਨਕ ਖ਼ੁਲਾਸੇ
NEXT STORY