ਗੋਰਾਇਆ (ਹੇਮੰਤ)- ਗੋਰਾਇਆ ਦੇ 33 ਸਾਲਾ ਨੌਜਵਾਨ ਦੀ ਆਬੂਧਾਬੀ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਕੁਮਾਰ ਸੰਨੀ ਪੁੱਤਰ ਹਰਮੇਸ਼ ਲਾਲ ਵਾਸੀ ਪੱਕਾ ਦਰਵਾਜ਼ਾ ਗੋਰਾਇਆ ਆਬੂਧਾਬੀ ਵਿਖੇ ਕੰਮ ਕਰਨ ਲਈ ਗਿਆ ਹੋਇਆ ਸੀ। ਆਬੂਧਾਬੀ ਵਿਖੇ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਅੰਤਿਮ ਸੰਸਕਾਰ ਮ੍ਰਿਤਕ ਦੇਹ ਆਉਣ 'ਤੇ ਕੀਤਾ ਜਾਵੇਗਾ। ਇਸ ਦੁੱਖ਼ਦਾਈ ਖ਼ਬਰ ਨਾਲ ਸ਼ਹਿਰ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਮੌਤ ਦੀ ਖ਼ਬਰ ਸੁਣਦੇ ਹੀ ਪਰਿਵਾਰ ਵਿਚ ਚੀਕ-ਚਿਹਾੜਾ ਪੈ ਗਿਆ। ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।
ਇਹ ਵੀ ਪੜ੍ਹੋ: ਨਸ਼ੇ ’ਚ ਡੁੱਬ ਰਿਹਾ ਪੰਜਾਬ ਦਾ ਭਵਿੱਖ: ਹੈਰਾਨੀਜਨਕ ਅੰਕੜੇ ਆਏ ਸਾਹਮਣੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਹੁਰਿਆਂ ਦੇ ਤਸ਼ੱਦਦ ਅੱਗੇ ਹਾਰੀ ਵਿਆਹੁਤਾ, ਵਿਆਹ ਤੋਂ ਇਕ ਸਾਲ ਬਾਅਦ ਇੰਝ ਲੁੱਟਣਗੀਆਂ ਖੁਸ਼ੀਆਂ ਸੋਚਿਆ ਨਾ ਸੀ
NEXT STORY