ਅੰਮ੍ਰਿਤਸਰ (ਨੀਰਜ)-ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਸਿੰਘ ਧੰਮ ਅਤੇ ਜਨਰਲ ਸਕੱਤਰ ਸੁਖਚਰਨ ਸਿੰਘ ਚੰਨੀ ਨੂੰ ਚਾਰਜਸ਼ੀਟ ਕਰਨ ਤੇ ਮੁਅੱਤਲ ਕੀਤੇ ਤਹਿਸੀਲਦਾਰਾਂ ਨੂੰ ਬਹਾਲ ਨਾ ਕਰਨ ਤੋਂ ਗੁੱਸੇ ’ਚ ਆਏ ਐਸੋਸੀਏਸ਼ਨ ਨੇ ਸੋਮਵਾਰ ਤੋਂ ਰਜਿਸਟ੍ਰੇਸ਼ਨ ਦਾ ਕੰਮ ਬੰਦ ਕਰਨ ਦਾ ਐਲਾਨ ਕੀਤਾ ਸੀ ਪਰ ਸਰਕਾਰ ਐਸੋਸੀਏਸ਼ਨ ਦੇ ਅਲਟੀਮੇਟਮ ਅੱਗੇ ਝੁਕ ਗਈ ਹੈ। ਇਕ ਪੱਤਰ ਜਾਰੀ ਕਰਕੇ ਸਰਕਾਰ ਨੇ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਅਧਿਕਾਰੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕਰਨ ਲਈ ਕਿਹਾ ਹੈ, ਜਿਸ ਨੂੰ ਦੇਖਣ ਤੋਂ ਬਾਅਦ ਐਸੋਸੀਏਸ਼ਨ ਨੇ ਆਪਣੀ ਹੜਤਾਲ ਦਾ ਐਲਾਨ ਫਿਲਹਾਲ ਮੁਲਤਵੀ ਕਰ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ : ਵੱਖਰੀ ਹਾਈਕੋਰਟ ਤੇ ਵਿਧਾਨ ਸਭਾ ਨੂੰ ਲੈ ਕੇ CM ਮਾਨ ਦੇ ਬਿਆਨ ’ਤੇ ਭੜਕੇ ਸੁਖਬੀਰ ਬਾਦਲ, ਕਹੀਆਂ ਇਹ ਗੱਲਾਂ
ਇਸ ਸਬੰਧੀ ਬੁੱਧਵਾਰ ਨੂੰ ਐਸੋਸੀਏਸ਼ਨ ਵੱਲੋਂ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਸਿੰਘ ਧੰਮ ਨੇ ਕਿਹਾ ਕਿ ਸਰਕਾਰ ਨੇ ਐੱਨ. ਓ. ਸੀ. ਦੇ ਮਾਮਲੇ ’ਚ ਪੱਖ ਸੁਣੇ ਕੁਝ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਮੁਅੱਤਲ ਕਰ ਦਿੱਤਾ ਸੀ ਅਤੇ ਉਨ੍ਹਾਂ ਨੂੰ ਚਾਰਜਸ਼ੀਟ ਵੀ ਕਰ ਦਿੱਤਾ ਗਿਆ ਕਿਉਂਕਿ ਸਰਕਾਰ ਖ਼ਿਲਾਫ਼ ਨਾਦਰਸ਼ਾਹੀ ਫਰਮਾਨ ਵਰਗੇ ਸ਼ਬਦ ਵਰਤੇ ਗਏ ਸਨ।
ਇਹ ਖ਼ਬਰ ਵੀ ਪੜ੍ਹੋ : ਚੋਣ ਵਾਅਦਾ ਪੂਰਾ ਕਰਦਿਆਂ ਮਾਨ ਸਰਕਾਰ ਨਸ਼ਾ ਸਮੱਗਲਰਾਂ ਖ਼ਿਲਾਫ਼ ਕਰ ਰਹੀ ਵੱਡੇ ਪੱਧਰ ’ਤੇ ਕਾਰਵਾਈ : ਰਾਘਵ ਚੱਢਾ
ਮੱਤੇਵਾੜਾ ਦੇ ਜੰਗਲਾਂ ਨੂੰ ਬਚਾਉਣ ਲਈ ਸਿਆਸੀ ਤੇ ਸਮਾਜਸੇਵੀ ਜਥੇਬੰਦੀਆਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ
NEXT STORY