ਝਬਾਲ (ਲਾਲੂਘਮੁੰਮਣ, ਬਖਤਾਵਰ, ਭਾਟੀਆ) - ਸਰਕਾਰ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 6000 ਰੁਪਏ ਪ੍ਰਤੀ ਏਕੜ ਫੰਡ ਮੁਹੱਈਆ ਕਰਵਾਉਣ ਅਤੇ ਖੇਤੀਬਾੜੀ ਸ਼ੰਦਾ 'ਤੇ 50 ਫੀਸਦੀ ਸਬਸਿਡੀ ਦੇਣਾ ਯਕੀਨੀ ਬਣਾਵੇ। ਇਹ ਪ੍ਰਗਟਾਵਾ ਆਜ਼ਾਦ ਕਿਸਾਨ ਸੰਗਰਸ਼ ਕਮੇਟੀ ਬਲਾਕ ਗੰਡੀਵਿੰਡ ਦੇ ਆਗੂਆਂ ਦੇ ਬਲਾਕ ਪ੍ਰਧਾਨ ਅਵਤਾਰ ਸਿੰਘ ਚਾਹਲ ਦੀ ਅਗਵਾਈ ਹੇਠ ਕਸਬਾ ਢੰਡ ਵਿਖੇ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਸਥਿਤ ਹੋਣ ਸਬੰਧੀ ਹੋਈ ਵਿਸ਼ਾਲ ਮੀਟਿੰਗ ਨੂੰ ਕਮੇਟੀ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਨੇ ਸੰਬੋਧਨ ਕਰਦਿਆਂ ਕੀਤਾ। ਟਾਂਡਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਆਪਣੇ ਸਾਰੇ ਚੋਣ ਵਾਦਿਆਂ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਆਏ ਦਿਨ ਕਿਸਾਨਾਂ ਵੱਲੋਂ ਕੀਤੀਆਂ ਜਾਂਦੀਆਂ ਖੁਦਕੁਸ਼ੀਆਂ ਰੁਕਣ ਦਾ ਨਾ ਨਹੀਂ ਲੈ ਰਹੀਆਂ, ਇਸ ਦੀ ਜ਼ਿੰਮੇਵਾਰ ਪੰਜਾਬ ਦੀ ਕਾਂਗਰਸ ਸਰਕਾਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਵਾਅਦੇ ਅਨੁਸਾਰ ਕਿਸਾਨਾਂ ਦੇ ਕਰਜ਼ਿਆ 'ਤੇ ਲਕੀਰ ਮਾਰਨੀ ਚਾਹੀਦੀ ਹੈ ਅਤੇ ਸਵਾਮੀਨਾਥਨ ਰਿਪੋਰਟ ਲਾਗੂ ਕਰਕੇ ਜਿਨਸਾਂ ਦੇ ਭਾਅ ਤੈਅ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ 'ਤੇ ਪੁਲਸ ਕੇਸ ਦਰਜ ਕਰਨ ਦੇ ਮਾਮਲਿਆਂ ਦੀ ਜ਼ੋਰਦਾਰ ਨਖੇਦੀ ਕਰਦਿਆਂ ਚੇਤਾਵਨੀ ਦਿੱਤੀ ਕੇ ਜੇਕਰ ਸਰਕਾਰ ਵੱਲੋਂ ਪਰਚੇ ਕਰਨੇ ਬੰਦ ਨਾ ਕੀਤੇ ਗਏ ਤਾਂ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਅਤੇ ਧਰਨੇ ਲਗਾਉਣ ਦਾ ਵੱਡਾ ਸੰਘਰਸ਼ ਵਿੱਢਣ ਲਈ ਮਜ਼ਬੂਤ ਹੋਵੇਗੀ। ਇਸ ਮੌਕੇ ਭਗਵੰਤ ਸਿੰਘ ਗੰਡੀਵਿੰਡ, ਅਵਤਾਰ ਸਿੰਘ ਚਾਹਲ, ਕੈਪਟਨ ਸਿੰਘ ਬਘਿਆੜੀ, ਗੁਰਬਾਜ ਸਿੰਘ ਗੰਡੀਵਿੰਡ, ਮੰਗਲ ਸਿੰਘ ਸਾਘਣਾ, ਪੂਰਨ ਸਿੰਘ ਜਗਤਪੁਰਾ, ਲੱਖਾ ਸਿੰਘ ਢੰਡ, ਅਜਮੇਰ ਸਿੰਘ ਮੀਆਂਪੁਰ, ਗੁਰਲਾਲ ਸਿੰਘ ਗੰਡੀਵਿੰਡ, ਮੰਗਲ ਸਿੰਘ ਸਾਘਣਾ, ਪੂਰਨ ਸਿੰਘ ਜਗਤਪੁਰਾ, ਲੱਖਾ ਸਿੰਘ ਢੰਡ, ਅਵਤਾਰ ਸਿੰਘ ਤਾਰਾ ਆਦਿ ਕਿਸਾਨ ਆਗੂ ਹਾਜ਼ਰ ਸਨ।
ਸੁੱਚਾ ਸਿੰਘ ਲੰਗਾਹ ਦੀ 'ਸਰੰਡਰ' ਵਾਲੀ ਅਰਜ਼ੀ ਲੈਣ ਤੋਂ ਅਦਾਲਤ ਦਾ ਇਨਕਾਰ, ਜਾਣੋ ਪੂਰਾ ਮਾਮਲਾ
NEXT STORY