ਲੁਧਿਆਣਾ (ਵਿੱਕੀ) : ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਦੌਰਾਨ ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਛੁੱਟੀਆਂ ਕਰਨ ਹੁਕਮਾਂ ਨੂੰ ਟਿੱਚ ਜਾਣਨ ਵਾਲੇ ਪ੍ਰਾਈਵੇਟ ਸਕੂਲਾਂ 'ਤੇ ਵਿਭਾਗ ਨੇ ਸਖ਼ਤ ਕਾਰਵਾਈ ਕੀਤੀ ਹੈ। ਵਿਭਾਗ ਵਲੋਂ ਜਾਰੀ ਸੂਚਨਾ ਮੁਤਾਬਕ ਗਰਮੀਆਂ ਦੀਆਂ ਛੁੱਟੀਆਂ ਦੇ ਬਾਵਜੂਦ ਕੁਝ ਪ੍ਰਾਈਵੇਟ ਸਕੂਲ ਖੁਲ੍ਹਣ ਸੰਬੰਧੀ ਸ਼ਿਕਾਇਤਾਂ ਮਿਲੀਆਂ ਸਨ ਜਿਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਸਕੂਲਾਂ ਨੂੰ ਬੰਦ ਕਰਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਰਿਕਾਰਡ ਤੋੜ ਗਰਮੀ ਦੇ ਚੱਲਦਿਆਂ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

ਇਨ੍ਹਾਂ ਸਕੂਲਾਂ ਵਿਚ ਟੈਗਰ ਇੰਟਰਨੈਸ਼ਨਲ ਸਕੂਲ ਲੁਧਿਆਣਾ, ਜੋਸਪ ਸੈਕਰਡ ਹਾਰਟ ਸਕੂਲ ਸਾਊਥ ਸਿਟੀ ਲੁਧਿਆਣਾ, ਗੁਰੂ ਨਾਨਕ ਪਬਲਿਕ ਸਕੂਲ ਬੱਸੀਆ, ਗੁਰੂ ਹਰਕ੍ਰਿਸ਼ਨ ਆਦਰਸ਼ ਸਕੂਲ ਧਾਂਦਰਾ, ਪਿੰਕੀ ਪਲੇਅ ਵੇ ਸਕੂਲ ਸਰਾਭਾ ਨਗਰ, ਗੁਰੂ ਹਰਕ੍ਰਿਸ਼ਨ ਸਕੂਲ ਧਾਂਦਰਾ, ਈ-ਕਨੇਡੀਅਨ ਸਕੂਲ ਮਾਣਕਵਾਲ ਧਾਂਦਰਾ ਰੋਡ, ਸ੍ਰੀਰਾਮ ਯੂਨੀਵਰਸਲ ਸਕੂਲ ਸਰਾਭਾ ਨਗਰ, ਗੁਰੂ ਨਾਨਕ ਪਬਲਿਕ ਸਕੂਲ ਮੁੱਲਾਂਪੁਰ, ਸੈਂਟਰਲ ਮਾਡਲ ਹ/ਸ ਸਕੂਲ ਲੁਧਿਆਣਾ ਸ਼ਾਮਲ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਰਿਕਾਰਡ ਤੋੜ ਰਹੀ ਗਰਮੀ, 46 ਡਿਗਰੀ ਪੁੱਜਾ ਇਸ ਜ਼ਿਲ੍ਹੇ ਦਾ ਤਾਪਮਾਨ, ਇਕ ਦੀ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ 'ਚ ਪੁਲਸ ਤੇ BSF ਨੂੰ ਮਿਲੀ ਵੱਡੀ ਸਫ਼ਲਤਾ, ਨਾਜਾਇਜ਼ ਹਥਿਆਰਾਂ ਦੇ ਜ਼ਖ਼ੀਰੇ ਤੇ ਡਰੱਗ ਮਨੀ ਸਣੇ 1 ਕਾਬੂ
NEXT STORY