ਜਲੰਧਰ (ਧਵਨ)– ਪੰਜਾਬ ਸਰਕਾਰ ਦਾ ਫੋਕਸ ਹੁਣ ਉਨ੍ਹਾਂ 4 ਵਿਧਾਨ ਸਭਾ ਸੀਟਾਂ ਦੀਆਂ ਉਪ-ਚੋਣਾਂ ਵੱਲ ਅਗਲੇ ਕੁਝ ਦਿਨਾਂ ’ਚ ਰਹਿਣ ਵਾਲਾ ਹੈ, ਜਿਥੇ ਚੋਣ ਕਮਿਸ਼ਨ ਨੇ ਆਉਣ ਵਾਲੇ ਇਕ-ਦੋ ਮਹੀਨਿਆਂ ਅੰਦਰ ਉਪ-ਚੋਣਾਂ ਕਰਵਾਉਣੀਆਂ ਹਨ। ਲੋਕ ਸਭਾ ਚੋਣਾਂ ’ਚ 4 ਸੰਸਦ ਮੈਂਬਰ ਅਜਿਹੇ ਚੁਣੇ ਗਏ ਹਨ, ਜੋ ਪਹਿਲਾਂ ਵਿਧਾਇਕ ਸਨ। ਇਨ੍ਹਾਂ ’ਚ 2 ਆਮ ਆਦਮੀ ਪਾਰਟੀ ਦੇ ਹਨ ਅਤੇ 2 ਕਾਂਗਰਸ ਦੇ।
ਇਹ ਖ਼ਬਰ ਵੀ ਪੜ੍ਹੋ - Breaking News: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਭਰਾ ਡਰੱਗਸ ਨਾਲ ਗ੍ਰਿਫ਼ਤਾਰ
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਚੁਣੇ ਗਏ ਵਿਧਾਇਕਾਂ ’ਚ ਡਾ. ਰਾਜਕੁਮਾਰ ਚੱਬੇਵਾਲ ਅਤੇ ਗੁਰਮੀਤ ਸਿੰਘ ਮੀਤ ਹੇਅਰ ਸ਼ਾਮਲ ਹਨ। ਇਨ੍ਹਾਂ ਦੋਵਾਂ ਦੇ ਸੰਸਦ ਮੈਂਬਰ ਚੁਣੇ ਜਾਣ ਕਾਰਨ ਚੱਬੇਵਾਲ ਅਤੇ ਬਰਨਾਲਾ ਵਿਧਾਨ ਸਭਾ ਸੀਟਾਂ ਖਾਲੀ ਹੋ ਗਈਆਂ ਹਨ। ਦੂਸਰੇ ਪਾਸੇ ਕਾਂਗਰਸ ਦੇ ਚੁਣੇ ਹੋਏ ਸੰਸਦ ਮੈਂਬਰਾਂ ’ਚ ਸੁਖਜਿੰਦਰ ਸਿੰਘ ਰੰਧਾਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼ਾਮਲ ਹਨ। ਸੁਖਜਿੰਦਰ ਸਿੰਘ ਰੰਧਾਵਾ ਦੀ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਅਤੇ ਰਾਜਾ ਵੜਿੰਗ ਦੀ ਗਿੱਦੜਬਾਹਾ ਸੀਟ ਖਾਲੀ ਹੋਈ ਹੈ। ਇਨ੍ਹਾਂ ਦੋਵਾਂ ਸੀਟਾਂ ’ਤੇ ਵੀ ਉਪ-ਚੋਣਾਂ ਪ੍ਰਸਤਾਵਿਤ ਹਨ।
ਕੇਂਦਰੀ ਚੋਣ ਕਮਿਸ਼ਨ ਵਲੋਂ ਉਪ-ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ ਪਰ ਉਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਸ਼ਿਸ਼ ਰਹੇਗੀ ਕਿ ਉਹ ਇਨ੍ਹਾਂ ਵਿਧਾਨ ਸਭਾ ਸੀਟਾਂ ’ਤੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਗੱਫੇ ਦੇ ਕੇ ਜਨਤਾ ਨੂੰ ਖੁਸ਼ ਕਰਨ। ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਪ੍ਰੋਗਰਾਮ ਅਗਲੇ ਕੁਝ ਦਿਨਾਂ ’ਚ ਤਿਆਰ ਹੋਣੇ ਸ਼ੁਰੂ ਹੋ ਜਾਣਗੇ।
ਇਨ੍ਹਾਂ ਉਪ-ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਚਾਰੋ ਵਿਧਾਨ ਸਭਾ ਹਲਕਿਆਂ ਨੂੰ ਲੈ ਕੇ ਇਕ ਬਲਿਊ ਪ੍ਰਿੰਟ ਵੀ ਤਿਆਰ ਕੀਤਾ ਜਾਵੇਗਾ। ਅਧਿਕਾਰੀਆਂ ਕੋਲੋਂ ਇਨ੍ਹਾਂ ਹਲਕਿਆਂ ਬਾਰੇ ਮੁੱਖ ਮੰਤਰੀ ਵੱਲੋਂ ਰਿਪੋਰਟ ਵੀ ਮੰਗੀ ਜਾਵੇਗੀ ਤਾਂ ਕਿ ਸਥਾਨਕ ਸਮੱਸਿਆਵਾਂ ਤੇ ਲੋਕਾਂ ਦੀਆਂ ਮੰਗਾਂ ਦੇ ਅਨੁਸਾਰ ਸਰਕਾਰ ਆਪਣਾ ਏਜੰਡਾ ਬਣਾ ਸਕੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਵੱਲੋਂ ਅੱਧੀ ਰਾਤ ਨੂੰ ਐਨਕਾਊਂਟਰ! ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂ
ਚਾਰੇ ਉਪ-ਚੋਣਾਂ ਸੱਤਾਧਾਰੀ ਆਮ ਆਦਮੀ ਪਾਰਟੀ ਲਈ ਬੇਹੱਦ ਅਹਿਮ ਰਹਿਣ ਵਾਲੀਆਂ ਹਨ। ਅਜੇ ਇਨ੍ਹਾਂ ਚਾਰਾਂ ਸੀਟਾਂ ’ਚੋਂ ਅੱਧੀਆਂ ਸੀਟਾਂ ਕਾਂਗਰਸ ਕੋਲ ਹਨ। ਜੇਕਰ ਲੋਕ ਸਭਾ ਚੋਣਾਂ ’ਤੇ ਨਜ਼ਰ ਮਾਰੀ ਜਾਵੇ ਤਾਂ ਡੇਰਾ ਬਾਬਾ ਨਾਨਕ ’ਚ ਕਾਂਗਰਸ ਅੱਗੇ ਰਹੀ ਸੀ, ਜਦਕਿ ਚੱਬੇਵਾਲ ਵਿਧਾਨ ਸਭਾ ਹਲਕੇ ’ਚ ਆਮ ਆਦਮੀ ਪਾਰਟੀ ਨੂੰ ਲੀਡ ਮਿਲੀ ਸੀ। ਬਰਨਾਲਾ ’ਚ ਵੀ ਆਮ ਆਦਮੀ ਪਾਰਟੀ ਅੱਗੇ ਰਹੀ ਸੀ। ਗਿੱਦੜਬਾਹਾ ’ਚ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਨੂੰ ਲੀਡ ਮਿਲੀ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਠਿੰਡਾ 'ਚ ਗਰਮੀ ਕਾਰਨ 2 ਲੋਕਾਂ ਦੀ ਮੌਤ
NEXT STORY