ਜਲੰਧਰ (ਸੋਨੂੰ)— ਦੇਸ਼ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰੀ ਬੈਂਕਾਂ ਦੀ ਹੜਤਾਲ ਤੋਂ ਬਾਅਦ ਅੱਜ ਬੈਂਕਾਂ ਨਾਲ ਜੁੜੇ ਸਾਰੇ ਕੰਮਕਾਜ ਠੱਪ ਹੋ ਗਏ ਹਨ। ਇਸ ਦੇ ਚਲਦਿਆਂ ਅੱਜ ਜਲੰਧਰ 'ਚ ਵੀ ਵੱਖ-ਵੱਖ ਬੈਂਕਾਂ ਦੀਆਂ ਕਰੀਬ 380 ਬਰਾਂਚਾਂ ਬੰਦ ਰਹੀਆਂ ਅਤੇ ਮੁਲਾਜ਼ਮ ਸੜਕਾਂ 'ਤੇ ਉਤਰ ਆਏ। ਬੈਂਕਾਂ ਦੇ ਇਹ ਸਾਰੇ ਮੁਲਾਜ਼ਮ ਮੰਗ ਕਰ ਰਹੇ ਹਨ ਕਿ ਬੈਂਕਾਂ ਦੇ ਨਿੱਜੀਕਰਨ ਨੂੰ ਰੋਕਿਆ ਜਾਵੇ ਅਤੇ ਉਨ੍ਹਾਂ ਦੀ ਤਨਖਾਹ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਬਰਾਬਰ ਕੀਤੀ ਜਾਵੇ।

ਇਸ ਦੇ ਬਾਰੇ 'ਚ ਗੱਲ ਕਰਦੇ ਹੋਏ ਆਲ ਇੰਡੀਆ ਬੈਂਕ ਆਫਿਸਰਸ ਕਨਫੈੱਡਰੇਸ਼ਨ ਦੇ ਵਾਇਸ ਪ੍ਰੈਸੀਡੈਂਟ ਚਰਨਜੀਤ ਸਿੰਘ ਨੇ ਕਿਹਾ ਕਿ ਇਸ ਹੜਤਾਲ ਨਾਲ ਜਲੰਧਰ ਜ਼ਿਲੇ 'ਚ ਕਰੀਬ 700 ਕਰੋੜ ਦਾ ਨੁਕਸਾਨ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਦੀ ਤਾਂ ਆਉਣ ਵਾਲੇ ਸਮੇਂ 'ਚ ਅਣਮਿੱਥੇ ਸਮੇਂ ਲਈ ਹੜਤਾਲ ਵੀ ਕੀਤੀ ਜਾ ਸਕਦੀ ਹੈ।

ਲੁਧਿਆਣਾ : ਮਜੀਠੀਆ ਦੇ ਧਰਨੇ 'ਚ 'ਬਿਜਲੀ ਚੋਰੀ' (ਵੀਡੀਓ)
NEXT STORY