ਪਟਿਆਲਾ : ਪੀ. ਆਰ. ਟੀ. ਸੀ., ਰੋਡਵੇਜ਼, ਪਨਬੱਸ ਮੁਲਾਜ਼ਮਾਂ ਨੂੰ ਅਜੇ ਤਕ ਤਨਖਾਹ ਨਾ ਮਿਲਣ ਦੇ ਰੋਸ ਵੱਜੋਂ ਮੁਲਾਜ਼ਮਾਂ ਨੇ ਬੱਸ ਸਟੈਂਡ ਬੰਦ ਰੱਖਣ ਦਾ ਐਲਾਨ ਕੀਤਾ ਹੈ। ਮੁਲਾਜ਼ਮਾਂ ਨੇ ਸਰਕਾਰ ਨੂੰ ਸੋਮਵਾਰ ਸ਼ਾਮ ਤਕ ਦਾ ਅਲਟੀਮੇਟਮ ਦਿੱਤਾ ਸੀ ਪਰ ਤਨਖਾਹ ਨਹੀਂ ਆਈ, ਇਸ ਦੇ ਚੱਲਦੇ ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਵਿਰੋਧ ਦਾ ਐਲਾਨ ਕਰ ਦਿੱਤਾ ਹੈ। ਤਨਖਾਹ ਨਾ ਮਿਲਣ ਦੇ ਰੋਸ ਵਿਚ ਮੰਗਲਵਾਰ ਨੂੰ 2 ਘੰਟੇ (ਸਵੇਰੇ 10 ਵਜੇ ਤੋਂ 12 ਵਜੇ ਤੱਕ) ਪੀ. ਆਰ. ਟੀ. ਸੀ. ਨਾਲ ਜੁੜੇ ਬੱਸ ਸਟੈਂਡ ਬੰਦ ਰਹਿਣਗੇ। ਮੁਲਾਜ਼ਮ ਬੱਸ ਸਟੈਂਡ ਦੇ ਬਾਹਰ ਰੋਸ ਪ੍ਰਦਰਸ਼ਨ ਵੀ ਕਰਨਗੇ। ਜੇ ਫਿਰ ਵੀ ਹੱਲ ਨਾ ਨਿਕਲਿਆ ਤਾਂ 19 ਜੂਨ ਨੂੰ ਬੱਸਾਂ ਦਾ ਚੱਕਾ ਜਾਮ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ, ਹੋਸ਼ ਉਡਾ ਦੇਵੇਗੀ ਇਹ ਰਿਪੋਰਟ
ਰੋਡਵੇਜ਼, ਪਨਬਸ ਅਤੇ ਪੀ. ਆਰ. ਟੀ. ਸੀ. ਕੰਟਰੈਕਟਰ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਬਿਨਾਂ ਤਨਖਾਹ ਮੁਲਾਜ਼ਮਾਂ ਨੂੰ ਘਰਾਂ ਦਾ ਖਰਚਾ ਕਰਨਾ ਔਖਾ ਹੋ ਰਿਹਾ ਹੈ। ਯੂਨੀਅਨ ਕਈ ਵਾਰ ਮੰਗ ਪੱਤਰ ਸੌਂਪ ਚੁੱਕੀ ਹੈ ਪਰ ਕੋਈ ਅਸਰ ਨਹੀਂ ਹੋਇਆ। ਹਰ ਮੀਟਿੰਗ ਵਿਚ ਭਰੋਸਾ ਦਿੱਤਾ ਗਿਆ ਪਰ ਕੋਈ ਹੱਲ ਨਹੀਂ ਨਿਕਲਆ। ਲਿਹਾਜ਼ਾ ਮਜਬੂਰਨ ਉਨ੍ਹਾਂ ਨੂੰ ਬੱਸ ਸਟੈਂਡ ਬੰਦ ਕਰਨ ਦਾ ਫ਼ੈਸਲਾ ਲੈਣਾ ਪਿਆ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਤੋਹਫਾ, ਹੋ ਗਈਆਂ ਤਰੱਕੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚ ਦਾਖ਼ਲ ਹੋਇਆ ਪਾਕਿਸਤਾਨੀ ਨਾਗਰਿਕ, BSF ਨੇ ਕੀਤਾ...
NEXT STORY