ਲੁਧਿਆਣਾ : ਲੁਧਿਆਣਾ 'ਚ ਬੀਤੀ ਦੇਰ ਰਾਤ ਉਸ ਵੇਲੇ ਵੱਡਾ ਹਾਦਸਾ ਹੋਇਆ, ਜਦੋਂ ਪਨਬੱਸ ਦੀਆਂ ਅਚਾਨਕ ਬ੍ਰੇਕਾਂ ਫੇਲ੍ਹ ਹੋ ਗਈਆਂ। ਇਸ ਹਾਦਸੇ ਦੌਰਾਨ ਇਕ ਵਿਅਕਤੀ ਬੱਸ ਹੇਠਾਂ ਆ ਕੇ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਈ ਸਰਕਾਰੀ ਪਨਬੱਸ ਚੰਡੀਗੜ੍ਹ ਤੋਂ ਦੋਰਾਹਾ ਜਾ ਰਹੀ ਸੀ।
ਇਹ ਵੀ ਪੜ੍ਹੋ : ਪੰਜਾਬ ਦੀ ਵੋਟਿੰਗ ’ਚ ਡੇਢ ਮਹੀਨਾ ਬਾਕੀ, ਸਿਰਫ 2 ਸੀਟਾਂ ’ਤੇ ਹੀ ਐਲਾਨੇ ਗਏ ਹਨ ਚਾਰੇ ਪਾਰਟੀਆਂ ਦੇ ਉਮੀਦਵਾਰ
ਬੱਸ ਦੇ ਡਰਾਈਵਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਚਾਨਕ ਬੱਸ ਦੀਆਂ ਬ੍ਰੇਕਾਂ ਫੇਲ੍ਹ ਹੋ ਗਈਆਂ ਅਤੇ ਉਸ ਨੇ ਤੁਰੰਤ ਰੌਲਾ ਪਾ ਦਿੱਤਾ ਕਿ ਸਾਈਡ 'ਤੇ ਹੋ ਜਾਓ ਪਰ ਇਕ ਵਿਅਕਤੀ ਨੂੰ ਉਸ ਦਾ ਰੌਲਾ ਨਹੀਂ ਸੁਣਿਆ ਅਤੇ ਉਹ ਬੱਸ ਹੇਠਾਂ ਆ ਗਿਆ, ਜਿਸ ਨੂੰ ਇਸ ਸਮੇਂ ਡੀ. ਐੱਸ. ਸੀ. ਵਿਖੇ ਇਲਜ ਲਈ ਦਾਖ਼ਲ ਕਰਾਇਆ ਗਿਆ ਹੈ।
ਇਹ ਵੀ ਪੜ੍ਹੋ : ਹੋਟਲ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਅਚਾਨਕ ਪਿਆ ਪੁਲਸ ਦਾ ਛਾਪਾ, ਮੌਕੇ 'ਤੇ ਫੜ੍ਹ ਲਈ ਕੁੜੀ
ਇਸ ਤੋਂ ਬਾਅਦ ਲੋਕਾਂ ਨੇ ਵੀ ਮੌਕੇ 'ਤੇ ਕਾਫ਼ੀ ਹੰਗਾਮਾ ਕੀਤਾ ਪਰ ਡਰਾਈਵਰ ਦਾ ਕਹਿਣਾ ਸੀ ਇਸ 'ਚ ਉਸ ਦੀ ਕੋਈ ਗਲਤੀ ਨਹੀਂ ਹੈ। ਡਰਾਈਵਰ ਨੇ ਕਿਹਾ ਕਿ ਉਸ ਨੇ ਰੌਲਾ ਪਾ ਲੋਕਾਂ ਨੂੰ ਬਹੁਤ ਅਪੀਲ ਕੀਤੀ ਕਿ ਪਿੱਛੇ ਹਟ ਜਾਓ ਪਰ ਕੁੱਝ ਲੋਕਾਂ ਨੂੰ ਉਸ ਦੀ ਆਵਾਜ਼ ਨਹੀਂ ਸੁਣਾਈ ਦਿੱਤੀ। ਫਿਲਹਾਲ ਮੌਕੇ 'ਤੇ ਪੁੱਜੀ ਪੁਲਸ ਵਲੋਂ ਡਰਾਈਵਰ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ, ਜਦੋਂ ਕਿ ਕੰਡਕਟਰ ਮੌਕੇ ਤੋਂ ਫ਼ਰਾਰ ਹੋ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਜਰੀਵਾਲ ਦੀ ਪਤਨੀ ਸੁਨੀਤਾ ਨੇ ਸੰਭਾਲੀ ਕਮਾਨ, ਪੰਜਾਬ ਦੇ AAP ਵਿਧਾਇਕਾਂ ਤੇ ਉਮੀਦਵਾਰਾਂ ਨੂੰ ਸੱਦਿਆ ਦਿੱਲੀ
NEXT STORY