ਚੰਡੀਗੜ੍ਹ : ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਦੇ ਕਈ ਫ਼ੈਸਲਿਆਂ ਨੂੰ ਪਲਟ ਦਿੱਤਾ ਸੀ। ਇਨ੍ਹਾਂ ਵਿਚ ਇਕ ਫ਼ੈਸਲਾ ਪੰਜਾਬ ਦੀਆਂ ਸਰਕਾਰੀ ਬੱਸਾਂ ਤੋਂ ਕੈਪਟਨ ਦੀਆਂ ਪ੍ਰਚਾਰ ਵਾਲੀਆਂ ਤਸਵੀਰਾਂ ਹਟਾਉਣ ਦਾ ਵੀ ਸੀ। ਇਹ ਮਾਮਲਾ ਕਾਫੀ ਚਰਚਾ ਵਿਚ ਵੀ ਰਿਹਾ ਅਤੇ ਕੈਪਟਨ ਧੜੇ ਵਲੋਂ ਇਸ ਦਾ ਵਿਰੋਧ ਵੀ ਕੀਤਾ ਗਿਆ। ਇਸ ਤੋਂ ਉਲਟ ਕੁਝ ਦਿਨ ਬਾਅਦ ਹੀ ਪੰਜਾਬ ਰੋਡਵੇਜ਼ ਅਤੇ ਹੋਰ ਸਰਕਾਰੀ ਬੱਸਾਂ ’ਤੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਤਸਵੀਰਾਂ ਉਨ੍ਹਾਂ ਦੀਆਂ ਉਪਲਬਧੀਆਂ ਅਤੇ ਕਾਰਗੁਜ਼ਾਰੀਆਂ ਨੂੰ ਲੈ ਕੇ ਲੱਗਣੀਆਂ ਸ਼ੁਰੂ ਹੋ ਗਈਆਂ ਹਨ, ਜੋ ਦਿਨੋਂ-ਦਿਨ ਚਰਚਾ ਦਾ ਵਿਸ਼ਾ ਬਣਦੀਆਂ ਜਾ ਰਿਹਾ ਹਨ।
ਇਹ ਵੀ ਪੜ੍ਹੋ : ਚੰਨੀ ਦੇ ਇੰਜੀਨੀਅਰ ਮੁੰਡੇ ਦਾ ਹੋਵੇਗਾ ਇੰਜੀਨੀਅਰ ਕੁੜੀ ਨਾਲ ਵਿਆਹ, ਵੇਖੋ ਕਦੋਂ ਚੜ੍ਹੇਗੀ ਜੰਞ ਤੇ ਕਦੋਂ ਹੋਵੇਗੀ ਰਿਸੈਪਸ਼ਨ
ਇਸ ਦੇ ਨਾਲ ਹੀ ਬੱਸਾਂ ਦੇ ਪਿਛਲੇ ਹਿੱਸੇ ’ਤੇ ਮੁੱਖ ਮੰਤਰੀ ਚੰਨੀ ਦੀਆਂ ਲਾਈਆਂ ਜਾਣ ਵਾਲੀਆਂ ਫਲੈਕਸਾਂ ਅਤੇ ਤਸਵੀਰਾਂ ’ਚ ਮੁੱਖ ਮੰਤਰੀ ਚੰਨੀ ਨੂੰ ਕਿਸਾਨਾਂ ਦਾ ਹਿਤੇਸ਼ੀ ਅਤੇ ਸੂਬੇ ਦੇ ਲੋਕਾਂ ਦੇ ਹਰੇਕ ਮਸਲੇ ਹੱਲ ਕਰਨ ਵਾਲਾ ਮੁੱਖ ਮੰਤਰੀ ਦਰਸਾਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਗਈਆਂ ਹਨ। ਹੁਣ ਤਕ ਪੰਜਾਬ ਦੀਆਂ ਬਹੁਤ ਸਾਰੀਆਂ ਸਰਕਾਰੀ ਬੱਸਾਂ ’ਤੇ ਚੰਨੀ ਦਾ ਪ੍ਰਚਾਰ ਕਰਨ ਵਾਲੀਆਂ ਇਹ ਤਸਵੀਰਾਂ ਲਗਾ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : 2022 ਦੀਆਂ ਵਿਧਾਨ ਸਭਾ ਚੋਣਾਂ ’ਚ ਚਰਨਜੀਤ ਚੰਨੀ ’ਤੇ ਵੱਡਾ ਦਾਅ ਖੇਡ ਸਕਦੀ ਹੈ ਕਾਂਗਰਸ ਲੀਡਰਸ਼ਿਪ!
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਜਾਣੋ ਪੰਜਾਬ ਦੇ ਉਨ੍ਹਾਂ 5 ਹਵਾਈ ਯੋਧਿਆਂ ਬਾਰੇ ਜਿਨ੍ਹਾਂ ਬਗੈਰ ਅਧੂਰਾ ਹੈ ਹਵਾਈ ਫ਼ੌਜੀਆਂ ਦਾ ਇਤਿਹਾਸ
NEXT STORY