ਚੰਡੀਗੜ੍ਹ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਹੈ। ਦਰਅਸਲ 22 ਸਤੰਬਰ ਤੋਂ ਸੂਬੇ ਭਰ 'ਚ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਇਸ ਸਬੰਧੀ ਅੱਜ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ।
ਇਹ ਵੀ ਪੜ੍ਹੋ : ਪਾਵਰਕਾਮ ਦੇ 2 ਮੀਟਰ ਰੀਡਰਾਂ ਨੂੰ ਟਰਮੀਨੇਟ ਕਰਨ ਦੇ ਹੁਕਮ, ਕਾਰਾ ਜਾਣ ਹਰ ਕੋਈ ਹੋਵੇਗਾ ਹੈਰਾਨ
ਯੂਨੀਅਨ ਆਗੂਆਂ ਨੇ ਮੀਟਿੰਗ ਦੌਰਾਨ ਐਲਾਨ ਕੀਤਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਹੋਣ 'ਤੇ 22 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਅਤੇ ਸਰਕਾਰੀ ਬੱਸਾਂ ਦਾ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ ਹੈ, ਜਿਸ ਦੇ ਰੋਸ ਵਜੋਂ 22 ਸਤੰਬਰ ਤੋਂ ਸਰਕਾਰੀ ਬੱਸਾਂ ਦਾ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਕਿਸਾਨਾਂ ਦੇ ਸਾਰੇ ਮੋਰਚੇ ਖ਼ਤਮ, 24 ਤਾਰੀਖ਼ ਦੀ ਮੀਟਿੰਗ ਮਗਰੋਂ ਤੈਅ ਹਵੋਗੀ ਅਗਲੀ ਰਣਨੀਤੀ
ਇਸ ਦੌਰਾਨ ਸੂਬਾ ਵਾਸੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿ ਲੋਕਾਂ ਨੂੰ ਆਪਣੀ ਮਜ਼ਿੰਲ ਤੱਕ ਪੁੱਜਣ 'ਚ ਮੁਸ਼ਕਲ ਹੋ ਸਕਦੀ ਹੈ। ਇਸ ਤੋਂ ਇਲਾਵਾ ਸਰਕਾਰੀ ਬੱਸਾਂ ਦਾ ਮੁਫ਼ਤ ਸਫ਼ਰ ਕਰਨ ਵਾਲੀਆਂ ਬੀਬੀਆਂ ਨੂੰ ਵੀ ਪਰੇਸ਼ਾਨੀ ਝੱਲਣੀ ਪੈ ਸਕਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਪੂਰਥਲਾ ਜ਼ਿਲ੍ਹੇ ’ਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਵਿਆਪਕ ਯੋਜਨਾਬੰਧੀ ਤਿਆਰ
NEXT STORY