ਚੰਡੀਗੜ੍ਹ : ਪੰਜਾਬ ਅੰਦਰ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਅਹਿਮ ਖ਼ਬਰ ਹੈ। ਜੇਕਰ ਤੁਸੀਂ ਅੱਜ ਸਰਕਾਰੀ ਬੱਸਾਂ ਰਾਹੀਂ ਕਿਸੇ ਹੋਰ ਜ਼ਿਲ੍ਹੇ ਵਿਚ ਜਾਣ ਦੀ ਤਿਆਰੀ ਕਰ ਰਹੇ ਹੋ ਤਾਂ ਤੁਹਾਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਵਲੋਂ ਚੱਕਾ ਜਾਮ ਕਰ ਦਿੱਤਾ ਗਿਆ ਹੈ। ਪੀ. ਆਰ. ਟੀ. ਸੀ. ਅਤੇ ਪਨਬੱਸ ਦੇ ਕੱਚੇ ਕਾਮਿਆਂ ਨੇ ਹੜਤਾਲ ਕਰ ਦਿੱਤੀ ਹੈ। ਹਾਲਾਂਕਿ ਇਹ ਹੜਤਾਲ ਸਿਰਫ ਕੱਚੇ ਕਾਮਿਆਂ ਵਲੋਂ ਕੀਤੀ ਗਈ ਹੈ ਜਦਕਿ ਪੱਕੇ ਮੁਲਾਜ਼ਮ ਆਪਣੀ ਡਿਊਟੀ 'ਤੇ ਹਨ ਪਰ ਇਸ ਦੇ ਬਾਵਜੂਦ ਵੱਡੀ ਗਿਣਤੀ ਬੱਸਾਂ ਨੂੰ ਬ੍ਰੇਕ ਲੱਗੀ ਹੈ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਦੀਆਂ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲੀਆਂ ਸਵਾਰੀਆਂ ਵਿਚ ਵੱਡੀ ਗਿਣਤੀ ਔਰਤਾਂ ਦੀ ਹੈ, ਇਸ ਹੜਤਾਲ ਕਾਰਣ ਉਨ੍ਹਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਛੁੱਟੀ ਦਾ ਐਲਾਨ, ਸਕੂਲ ਕਾਲਜ ਰਹਿਣਗੇ ਬੰਦ
ਸੂਤਰਾਂ ਮੁਤਾਬਕ ਓਵਰਟਾਈਮ ਵਿਚ ਗੜਬੜੀ ਤੋਂ ਇਲਾਵਾ ਹੋਰ ਮੰਗਾਂ ਦੇ ਚੱਲਦਿਆਂ ਕੱਚ ਕਾਮੇ ਹੜਤਾਲ 'ਤੇ ਚਲੇ ਗਏ ਹਨ। ਸਰਕਾਰੀ ਬੱਸਾਂ ਦੇ ਕਾਮਿਆਂ ਵਲੋਂ ਹੜਤਾਲ ਕੀਤੇ ਜਾਣ ਕਾਰਣ ਸਵਾਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਡਿਪੂ ਦੀਆਂ 90 ਫੀਸਦੀ ਬੱਸਾਂ ਨੂੰ ਹੜਤਾਲ ਕਾਰਣ ਬ੍ਰੇਕ ਲੱਗ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਹੋਟਲ 'ਚ ਮੁੰਡਾ ਕੁੜੀ ਨਾਲ ਟੱਪ ਗਿਆ ਬੇਸ਼ਰਮੀ ਦੀਆਂ ਹੱਦਾਂ, ਦਮ ਤੋੜ ਗਈ ਕੁੜੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੰਮ੍ਰਿਤਸਰ ਏਅਰਪੋਰਟ ’ਤੇ ਹਵਾਈ ਸਹੂਲਤਾਂ ਹੋਣਗੀਆਂ ਅਪਗ੍ਰੇਡ
NEXT STORY