ਜਲੰਧਰ (ਵੈੱਬ ਡੈਸਕ)- ਜੇਕਰ ਤੁਸੀਂ 6, 7 ਅਤੇ 8 ਜਨਵਰੀ ਨੂੰ ਕਿਤੇ ਘੁੰਮਣ ਲਈ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਦਾ ਪਲਾਨ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੋਵੇਗੀ। ਦਰਅਸਲ ਸੂਬੇ ਵਿਚ 3 ਦਿਨਾਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹਿਣ ਵਾਲਾ ਹੈ ਅਤੇ 6, 7 ਅਤੇ 8 ਜਨਵਰੀ ਨੂੰ ਸੂਬੇ ਵਿਚ ਪੀ. ਆਰ. ਟੀ. ਸੀ. ਅਤੇ ਪਨਬਸ ਬੱਸਾਂ ਨਹੀਂ ਚੱਲਣਗੀਆਂ। ਆਪਣੀ ਮੰਗਾਂ ਨੂੰ ਲੈ ਕੇ ਪੀ. ਆਰ. ਟੀ. ਸੀ. ਅਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਕਰਕੇ6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਵਾਲਿਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ- ਜਲੰਧਰ ਦੇ ਮੇਅਰ ਦਾ ਨਾਂ ਲਗਭਗ ਫਾਈਨਲ, ਜਲਦ ਹੋ ਸਕਦੈ ਸਿਆਸਤ 'ਚ ਵੱਡਾ ਧਮਾਕਾ
ਜ਼ਿਕਰਯੋਗ ਹੈ ਕਿ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਪਨਬਸ-ਪੀ. ਆਰ. ਟੀ. ਸੀ. ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬੀਤੇ ਮਹੀਨੇ ਪੰਜਾਬ ਭਰ ਵਿਚ ਮੰਤਰੀਆਂ ਨੂੰ ਮੰਗ-ਪੱਤਰ ਸੌਂਪ ਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਪ੍ਰਮੁੱਖਤਾ ਨਾਲ ਉਠਾਈ ਗਈ ਸੀ। ਇਸੇ ਲੜੀ ਤਹਿਤ ਬੀਤੇ ਮਹੀਨੇ ਜਲੰਧਰ ਡਿਪੂ 1 ਅਤੇ 2 ਦੇ ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਮਹਿੰਦਰਾ ਭਗਤ ਅਤੇ ਦੋਆਬੇ ਦੇ ਵੱਖ-ਵੱਖ ਵਿਧਾਇਕਾਂ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਕੈਬਨਿਟ ਮੰਤਰੀ ਦੀ ਰਿਹਾਇਸ਼ ’ਤੇ ਪੁੱਜੇ ਵਫ਼ਦ ਦੀ ਅਗਵਾਈ ਪ੍ਰਧਾਨ ਬਿਕਰਮਜੀਤ ਸਿੰਘ, ਸਤਪਾਲ ਸਿੰਘ ਸੱਤਾ, ਜਸਬੀਰ ਸਿੰਘ, ਅਨੂਪ ਸਿੰਘ, ਸੁਖਵਿੰਦਰ ਸਿੰਘ, ਸਤਨਾਮ ਸਿੰਘ ਅਤੇ ਸੀਨੀਅਰ ਆਗੂ ਚਾਨਣ ਸਿੰਘ ਚੰਨਾ ਨੇ ਕੀਤੀ ਸੀ। ਯੂਨੀਅਨ ਦੇ ਅਧਿਕਾਰੀਆਂ ਨੇ ਮਹਿੰਦਰਾ ਭਗਤ ਨੂੰ ਮੰਗ-ਪੱਤਰ ਸੌਂਪਿਆ ਅਤੇ ਯੂਨੀਅਨ ਦੀਆਂ ਮੰਗਾਂ ਬਾਰੇ ਜਾਣੂੰ ਕਰਵਾਇਆ ਸੀ। ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਯੂਨੀਅਨ ਵੱਲੋਂ ਸਥਾਨਕ ਬੱਸ ਸਟੈਂਡ ਵਿਖੇ ਸੰਬੋਧਨ ਵੀ ਕੀਤਾ ਸੀ। ਬਿਕਰਮਜੀਤ ਸਿੰਘ, ਸਤਪਾਲ ਸਿੰਘ ਸੱਤਾ ਅਤੇ ਚੰਨਣ ਸਿੰਘ ਚੰਨਾ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ’ਚ ਹੋ ਰਹੀ ਦੇਰੀ ਕਾਰਨ ਯੂਨੀਅਨ ਨੂੰ ਸੰਘਰਸ਼ ਦਾ ਬਿਗੁਲ ਵਜਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਜਲੰਧਰ 'ਚ ਹੋਏ ਦੋਹਰੇ ਕਤਲਕਾਂਡ ਦੇ ਮਾਮਲੇ 'ਚ ਵੱਡੀ ਅਪਡੇਟ, ਪੁਲਸ ਨੇ ਕਰ 'ਤੇ ਅਹਿਮ ਖ਼ੁਲਾਸੇ
ਚੰਨਣ ਸਿੰਘ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ ਚੱਲ ਰਹੀ ਦੇਰੀ ਅਤੇ ਵਿਭਾਗੀ ਨੀਤੀਆਂ ਉਨ੍ਹਾਂ ਨੂੰ ਪ੍ਰੇਸ਼ਾਨੀ ਵਿਚ ਪਾ ਰਹੀਆਂ ਹਨ। ਮੰਤਰੀਆਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ। ਅਧਿਕਾਰੀਆਂ ਨੇ ਕਈ ਵਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਪਰ ਸਭ ਕੁਝ ਟਾਲ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਤੁਰੰਤ ਕੋਈ ਹੱਲ ਨਾ ਕੱਢਿਆ ਗਿਆ ਤਾਂ ਉਹ ਵੱਡੇ ਪੱਧਰ ’ਤੇ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸੇ ਲੜੀ ਤਹਿਤ 6, 7 ਅਤੇ 8 ਜਨਵਰੀ ਨੂੰ ਸੂਬੇ ਭਰ ਵਿਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਰੋਹ ਦਾ ਪ੍ਰਗਟਾਵਾ ਕੀਤਾ ਜਾਵੇਗਾ। 3 ਰੋਜ਼ਾ ਚੱਕਾ ਜਾਮ ਦੌਰਾਨ ਮੁਲਾਜ਼ਮਾਂ ਵੱਲੋਂ ਕੰਮ ਦਾ ਬਾਈਕਾਟ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਪੱਧਰ ’ਤੇ ਵੱਡੇ ਪ੍ਰਦਰਸ਼ਨ ਕੀਤੇ ਜਾਣਗੇ। ਇਸ ਤਹਿਤ ਬੱਸ ਸਟੈਂਡ ਨੂੰ ਬੰਦ ਕਰਨ ਦੀ ਵੀ ਯੋਜਨਾ ਬਣਾਈ ਜਾਵੇਗੀ ਅਤੇ ਪ੍ਰਾਈਵੇਟ ਬੱਸਾਂ ਨੂੰ ਬੱਸ ਸਟੈਂਡ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ। ਬੁਲਾਰਿਆਂ ਨੇ ਕਿਹਾ ਕਿ ਤਿੰਨ ਰੋਜ਼ਾ ਧਰਨੇ ਦੌਰਾਨ ਉਨ੍ਹਾਂ ਦੇ ਘਰਾਂ ਅੱਗੇ ਸੀਨੀਅਰ ਮੰਤਰੀਆਂ ਦੇ ਪੁਤਲੇ ਫੂਕੇ ਜਾਣਗੇ।
ਇਹ ਵੀ ਪੜ੍ਹੋ- ਜਲੰਧਰ ਦੀ ਸਿਆਸਤ 'ਚ ਵੱਡਾ ਧਮਾਕਾ ਹੋਣ ਦੇ ਆਸਾਰ ! ਵਧੀ ਹਲਚਲ
ਸਤਪਾਲ ਸਿੰਘ ਨੇ ਕਿਹਾ ਕਿ ਪਹਿਲਾਂ ਸਮੇਂ ਦੌਰਾਨ ਕਈ ਵਾਰ ਆਗੂਆਂ ਨੂੰ ਪੱਤਰ ਭੇਜੇ ਗਏ ਸਨ ਪਰ ਕੋਈ ਹੁੰਗਾਰਾ ਨਹੀਂ ਮਿਲਿਆ। ਅਜਿਹਾ ਲੱਗਦਾ ਹੈ ਕਿ ਉਨ੍ਹਾਂ ਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਨੇਤਾ ਪਿੱਛੇ ਹਟ ਰਹੇ ਹਨ, ਜਿਸ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਡੀਪੂ 1-2 ਨਾਲ ਸਬੰਧਿਤ ਯੂਨੀਅਨ ਨੇਤਾ ਹਾਜ਼ਰ ਸਨ। ਬੁਲਾਰਿਆਂ ਨੇ ਯੂਨੀਅਨ ਨੇਤਾਵਾਂ ਨੂੰ ਸਖਤ ਸੰਘਰਸ਼ ਲਈ ਤਿਆਰ ਰਹਿਣ ਲਈ ਬੋਲਦੇ ਹੋਏ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪਰਿਵਾਰਾਂ ਨਾਲ ਸੜਕਾਂ ’ਤੇ ਉਤਰਨ ਦੀ ਨੌਬਤ ਆ ਸਕਦੀ ਹੈ, ਇਸ ਲਈ ਸਾਰੇ ਨੇਤਾ ਆਪਣੇ ਵੱਲੋਂ ਤਿਆਰੀ ਰੱਖਣ।
ਵਿਭਾਗ ਆਪਣਾ ਰਿਹਾ ਕਈ ਤਰ੍ਹਾਂ ਦੇ ਹੱਥਕੰਡੇ : ਯੂਨੀਅਨ
ਯੂਨੀਅਨ ਦੇ ਸੀਨੀਅਰ ਨੇਤਾਵਾਂ ਨੇ ਕਿਹਾ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਵਿਚ ਹੋ ਰਹੀ ਦੇਰੀ ਹੁਣ ਹੋਰ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਪ੍ਰਤੀ ਤੁਰੰਤ ਪ੍ਰਭਾਵ ਨਾਲ ਐਕਸ਼ਨ ਨਹੀਂ ਲਿਆ ਗਿਆ ਤਾਂ ਵਿਭਾਗ ਨੂੰ ਇਸ ਦਾ ਖਾਮਿਆਜ਼ਾ ਭੁਗਤਣਾ ਪਵੇਗਾ ਕਿਉਂਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਸਬੰਧੀ ਦਿੱਤੇ ਗਏ ਭਰੋਸੇ ਖੋਖਲੇ ਸਾਬਤ ਹੋ ਰਹੇ ਹਨ। ਵਿਭਾਗ ਵੱਲੋਂ ਕੱਚੇ ਕਰਮਚਾਰੀਆਂ ਨੂੰ ਪ੍ਰੇਸ਼ਾਨ ਕਰਨ ਲਈ ਕਈ ਤਰ੍ਹਾਂ ਦੇ ਹੱਥਕੰਡੇ ਅਪਨਾਏ ਜਾ ਰਹੇ ਹਨ, ਜਿਸ ਨਾਲ ਯੂਨੀਅਨ ਵਿਚ ਰੋਸ ਹੋਰ ਵੱਧਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਖ਼ਤਰੇ ਦੀ ਘੰਟੀ, ਅਗਲੇ 48 ਘੰਟੇ ਭਾਰੀ, ਮੀਂਹ ਸਣੇ ਚੱਲਣਗੀਆਂ ਤੇਜ਼ ਹਵਾਵਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੇਂਦਰ ਸਰਕਾਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ’ਤੇ ਰਾਸ਼ਟਰੀ ਪੱਧਰ ’ਤੇ ਛੁੱਟੀ ਕਰਨ ਦੀ ਅਪੀਲ
NEXT STORY