ਚੰਡੀਗੜ੍ਹ : ਭਲਕੇ ਮਤਲਬ ਕਿ ਸੋਮਵਾਰ ਨੂੰ ਜੇਕਰ ਤੁਸੀਂ ਕਿਤੇ ਜਾਣ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ ਤੁਹਾਨੂੰ ਰਾਹ 'ਚ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ ਕਿਸਾਨਾਂ ਵਲੋਂ ਭਲਕੇ 'ਪੰਜਾਬ ਬੰਦ' ਦੀ ਕਾਲ ਦਿੱਤੀ ਗਈ ਹੈ, ਜਿਸ ਕਾਰਨ ਭਲਕੇ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ ਕਿਉਂਕਿ ਇਸ ਅੰਦੋਲਨ 'ਚ ਪਨਬੱਸ, ਪੀ. ਆਰ. ਟੀ. ਸੀ. ਵਰਕਰ ਯੂਨੀਅਨ ਦੇ ਮੁਲਾਜ਼ਮ ਵੀ ਸ਼ਮੂਲੀਅਤ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ਬੰਦ ਦੌਰਾਨ ਵਿਦਿਆਰਥੀਆਂ ਲਈ ਵੱਡੀ ਖ਼ਬਰ, ਇਹ ਪ੍ਰੀਖਿਆ ਹੋਈ ਮੁਲਤਵੀ
ਅਜਿਹੇ 'ਚ ਪੂਰੇ ਪੰਜਾਬ 'ਚ ਕਰੀਬ 4 ਘੰਟੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੱਸਾਂ ਸੜਕਾਂ 'ਤੇ ਨਹੀਂ ਆਉਣਗੀਆਂ। ਇਹ ਫ਼ੈਸਲਾ ਯੂਨੀਅਨ ਵਲੋਂ ਹੋਈ ਮੀਟਿੰਗ ਦੌਰਾਨ ਲਿਆ ਗਿਆ ਹੈ।
ਇਹ ਵੀ ਪੜ੍ਹੋ : ਸਾਲ-2025 'ਚ ਕਦੋਂ-ਕਦੋਂ ਹੋਣਗੀਆਂ ਸਰਕਾਰੀ ਛੁੱਟੀਆਂ, ਜਾਰੀ ਹੋਇਆ ਕੈਲੰਡਰ
ਯੂਨੀਅਨ ਦੇ ਚੇਅਰਮੈਨ ਬਲਜਿੰਦਰ ਸਿੰਘ ਰਾਠ ਅਤੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਕਿਸਾਨਾਂ ਨੇ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦਾ ਸੱਦਾ ਦਿੱਦਾ ਹੈ ਪਰ ਪੂਰਾ ਦਿਨ ਬੱਸਾਂ ਦੀ ਹੜਤਾਲ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੁੰਦੇ। ਇਸ ਕਾਰਨ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੱਸਾਂ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਵੱਡਾ ਹਾਦਸਾ, ਕਣਕ ਦੀਆਂ ਬੋਰੀਆਂ ਨਾਲ ਭਰਿਆ ਟਰੱਕ ਪਲਟਿਆ
NEXT STORY